2007 Moga Sex Scandal ਮਾਮਲੇ ‘ਚ CBI ਅਦਾਲਤ ਨੇ Ex SSP ਤੇ SP ਸਹਿਤ ਦੋ SHO ਨੂੰ ਸੁਣਾਈ ਸਜ਼ਾ

0
587
+4

SAS Nagar News: 18 ਸਾਲ ਪੁਰਾਣੇ 2007 Moga Sex Scandal ਮਾਮਲੇ ਵਿੱਚ ਅੱਜ 7 ਅਪ੍ਰੈਲ ਨੂੰ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਸਾਬਕਾ ਐਸਐਸਪੀ ਸਹਿਤ ਚਾਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਅਦਾਲਤ ਵੱਲੋਂ ਇੰਨ੍ਹਾਂ ਦੋਸ਼ੀਆਂ ਵਿਚ ਸ਼ਾਮਲ ਮੋਗਾ ਦੇ Ex SSP ਦਵਿੰਦਰ ਸਿੰਘ ਗਰਚਾ ਅਤੇ Ex SP ਮੋਗਾ ਪਰਮਦੀਪ ਸਿੰਘ ਸੰਧੂ ਨੂੰ ਪੀਸੀ ਐਕਟ ਦੀ ਧਾਰਾ 1 ਅਤੇ 2 ਤਹਿਤ 5 ਸਾਲ 2 ਲੱਖ ਜੁਰਮਾਨਾ ਸਜ਼ਾ ਸੁਣਾਈ ਗਈ  Ex SHO ਮੋਗਾ ਰਮਨ ਕੁਮਾਰ ਅਤੇ Ex SHO ਥਾਣਾ ਸਦਰ ਮੋਗਾ ਅਮਰਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 384 ਤਹਿਤ 5 ਸਾਲ 2 ਲੱਖ ਜੁਰਮਾਨਾ ਸਜ਼ਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ  ਅਸਲੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਚੁੱਕੀ ਨਕਲੀ ਮਹਿਲਾ ਪੁਲਿਸ ‘ਇੰਸਪੈਕਟਰ’

ਇਸ ਮਾਮਲੇ ਦੀ ਲੰਮੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਇੰਨਾਂ ਨੂੰ ਕੁੱਝ ਦਿਨ ਪਹਿਲਾਂ ਦੋਸ਼ੀ ਕਰਾਰ ਦਿੱਤਾ ਸੀ। ਹਾਲਾਂਕਿ ਮਰਹੂਮ ਅਕਾਲੀ ਮੰਤਰੀ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ ਮੱਖਣ ਬਰਾੜ ਅਤੇ ਸੁਖਰਾਜ ਸਿੰਘ ਨਾਂ ਦੇ ਇੱਕ ਹੋਰ ਵਿਅਕਤੀ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਸੀ। ਦਸਣਾ ਬਣਦਾ ਹੈ ਕਿ ਇਸ ਕੇਸ ਵਿਚ ਕੁੱਲ 10 ਮੁਲਜ਼ਮ ਬਣਾਏ ਗਏ ਸਨ, ਜਿੰਨ੍ਹਾਂ ਵਿਚੋਂ ਦੋ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ ਅਕਾਲੀ-ਭਾਜਪਾ ਸਰਕਾਰ ਦੌਰਾਨ ਪੂਰੇ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣਿਆ ਸੀ, ਜਿਸਤੋਂ ਬਾਅਦ ਖੁ਼ਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਵਿਚ ਦਖਲ ਦਿੰਦਿਆਂ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਸਨ।

ਇਹ ਵੀ ਪੜ੍ਹੋ  ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਰਹੇ ਸੁਨਿਆਰੇ ਦੀ ਜਾਗੋ ਸਮਾਗਮ ‘ਚ ਗੋਲੀ ਲੱਗਣ ਕਾਰਨ ਹੋਈ ਮੌ+ਤ

ਗੌਰਤਲਬ ਹੈ ਕਿ ਇਸ ਕੇਸ ਵਿਚ ਮੋਗਾ ਪੁਲਿਸ ਦੇ ਉਕਤ ਅਧਿਕਾਰੀਆਂ ਉਪਰ ਲੜਕੀਆਂ ਦੇ ਰਾਹੀਂ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਤੋਂ ਪੈਸੇ ਬਟੋਰਨ ਦੇ ਦੋਸ਼ ਲੱਗੇ ਸਨ। ਇਕ ਨੇਤਾ ਨੇ ਤਾਂ ਪੁਲਸ ਤੋਂ ਪੈਸੇ ਮੰਗਣ ਦੀ ਆਡੀਓ ਰਿਕਾਰਡ ਵੀ ਕਰ ਲਈ ਸੀ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੀ.ਬੀ.ਆਈ. ਵੱਲੋਂ ਪੂਰੀ ਡੂੰਘਾਈ ਨਾਲ ਇਸ ਕਾਂਡ ਦੀ ਪੜਤਾਲ ਕੀਤੀ ਗਈ ਅਤੇ ਕੁਝ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+4

LEAVE A REPLY

Please enter your comment!
Please enter your name here