Mohali News: CBI ਦੀ ਵਿਸ਼ੇਸ਼ ਅਦਾਲਤ ਨੇ 32 ਸਾਲ ਪੁਰਾਣੇ ਇੱਕ ਝੂਠੇ ਪੁਲਿਸ ਮੁਕਾਬਲਾ ਬਣਾਉਣ ਵਾਲੇ ਤਤਕਾਲੀ SHO ਅਤੇ ਉਸਤੋਂ ਬਾਅਦ SP ਵਜੋਂ ਸੇਵਾਮੁਕਤ ਹੋਏ ਇੱਕ ਪੁਲਿਸ ਅਧਿਕਾਰੀ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਪਰਮਜੀਤ ਸਿੰਘ ਵਿਰਕ ਨੇ ਆਪਣੇ ਮੋਢੇ ‘ਤੇ ਫ਼ੀਤੀਆਂ ਲਗਾਉਣ ਦੇ ਲਈ ਸਾਲ 1993 ਵਿੱਚ ਆਪਣੇ ਹੀ ਵਿਭਾਗ ਦੇ ਕਾਂਸਟੇਬਲ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਫਰਜ਼ੀ ਮੁਕਾਬਲੇ ਵਿਚ ਮਾਰ ਮੁਕਾਇਆ ਸੀ। ਹਾਲਾਂਕਿ ਪਰਮਜੀਤ ਸਿੰਘ ਵਿਰਕ ਦੇ ਨਾਲ ਹੋਰ ਮੁਲਜਮ ਬਣਾਏ ਗਏ ਤਿੰਨ ਹੋਰ ਜਦਿਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ।
ਇਹ ਵੀ ਪੜ੍ਹੋ ਮ੍ਰਿਤਕ ਥਾਣੇਦਾਰ ਦੇ ਪ੍ਰਵਾਰ ਕੋਲੋਂ 50000 ਰੁਪਏ ਦੀ ਰਿਸ਼ਵਤ ਲੈਂਦਾ ਖਪਤਕਾਰ ਫ਼ੋਰਮ ਦਾ ਰੀਡਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸੂਚਨਾ ਮੁਤਾਬਕ ਮ੍ਰਿਤਕ ਸਿਪਾਹੀ ਸੁਖਵਿੰਦਰ ਸਿੰਘ ਅਤੇ ਗੁਰਮੁਖ ਸਿੰਘ ਘਟਨਾ ਸਮੇਂ ਅੰਮ੍ਰਿਤਸਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਤਾਇਤ ਸਨ, ਜਿੰਨ੍ਹਾਂ ਨੂੰ ਘਰੋਂ ਚੁੱਕ ਕੇ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਤੇ ਲਾਸ਼ਾਂ ਵੀ ਖੁਰਦ-ਬੁਰਦ ਕਰ ਦਿੱਤੀਆਂ। ਅਦਾਲਤ ਦੇ ਫੈਸਲੇ ਤੋਂ ਬਾਅਦ ਮ੍ਰਿਤਕ ਦੇ ਘਰ ਵਾਲਿਆਂ ਨੇ ਕਿਹਾ ਕਿ ਹਾਲੇ ਵੀ ਪੂਰਾ ਇਨਸਾਫ਼ ਨਹੀਂ ਮਿਲਿਆ ਤੇ ਸਿਰਫ਼ ਇੱਕ ਦੋਸ਼ੀ ਨੂੰ ਸਜ਼ਾ ਮਿਲੀ ਹੈ ਜਦਕਿ ਬਾਕੀਆਂ ਨੂੰ ਬਰੀ ਕਰ ਦਿੱਤਾ ਗਿਆ, ਜਿਸਦੇ ਖਿਲਾਫ਼ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


