spot_img

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

Date:

spot_img

👉ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਹਰ ਦਾਣਾ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ, ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ

Chandigarh News: ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ।

ਇਹ ਵੀ ਪੜ੍ਹੋ 👉MLA Kulwant Singh ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਆਰੋਗਿਆ ਕੇਂਦਰ, ਸੈਕਟਰ-69 ਵਿਖੇ ਲਾਭਪਾਤਰੀਆਂ ਨੂੰ ਵੰਡੇ

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ।ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ 👉Punjab Govt ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐੱਫ.ਐੱਸ.ਸੀ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਪੰਜਾਬ ਤੋਂ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਾ ਆਵੇ। ਇਸ ਤੋਂ ਇਲਾਵਾ, ਮੰਡੀਆਂ ਵਿੱਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹੂਲਤਾਂ ਦੇ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।ਮੰਤਰੀ ਨੇ ਅੱਗੇ ਦੱਸਿਆ ਕਿ ਉਹ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਇਸ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਦਾ ਨਿੱਜੀ ਦੌਰਾ ਵੀ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Big News; ਪੰਜਾਬ ‘ਚ ਵੱਧ ਆਏ ਬਿਜਲੀ ਬਿੱਲਾਂ ਕਾਰਨ ਨਹੀਂ ਕੱਟੇ ਜਾਣਗੇ ਕਨੈਕਸ਼ਨ

👉ਪਾਵਰਕਾਮ ਨੇ ਲਿਆ ਵੱਡਾ ਫੈਸਲਾ, ਜਾਰੀ ਕੀਤਾ ਪੱਤਰ Punjab...

Mansa Police ‘ਚ ਵੱਡਾ ਫ਼ੇਰਬਦਲ; ਕਈ SHOs ਤੇ ਚੌਕੀ ਇੰਚਾਰਜ਼ ਬਦਲੇ, ਪੜੋ ਸੂਚੀ

Mansa News: Mansa Police 'ਚ ਵੱਡਾ ਫ਼ੇਰਬਦਲ ਕਰਦਿਆਂ ਜ਼ਿਲ੍ਹਾ...