ਜ਼ੁਰਮ ’ਤੇ ਬਾਜ ਅੱਖ ਰੱਖਣ ਲਈ ਸ਼ਹਿਰ ਅੰਦਰ ਲਗਾਏ ਜਾ ਰਹੇ ਹਨ ਸੀਸੀਟੀਵੀ ਕੈਮਰੇ:ਡਿਪਟੀ ਕਮਿਸ਼ਨਰ

0
29

ਲੋਕਾਂ ਦੇ ਸਹਿਯੋਗ ਨਾਲ ਹੀ ਜ਼ੁਰਮ ਅਤੇ ਨਸ਼ਿਆਂ ਨੂੰ ਪਾਈ ਜਾ ਸਕਦੀ ਹੈ ਠੱਲ੍ਹ:ਡੀਆਈਜੀ ਬਠਿੰਡਾ ਰੇਂਜ
ਜ਼ੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਜਾਵੇਗਾ ਬਖਸ਼ਿਆ:ਜ਼ਿਲ੍ਹਾ ਪੁਲਿਸ ਮੁਖੀ
ਬਠਿੰਡਾ, 18 ਨਵੰਬਰ : ਪੰਜਾਬ ਪੁਲਿਸ ਵੱਲੋ ਨਸ਼ਿਆਂ ਤੇ ਜੁਰਮ ਉਪਰ ਕਾਬੂ ਪਾਉਣ ਲਈ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ‘ਸੰਪਰਕ’ ਮੁਹਿੰਮ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਸਥਾਨਕ ਦਾਦੀ-ਪੋਤੀ ਪਾਰਕ ਵਿਖੇ ਲੋਕਾਂ ਨਾਲ ਰੁਬਰੂ ਕਰਵਾਇਆ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੋਂ ਇਲਾਵਾ ਬਠਿੰਡਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਅਮਨੀਤ ਕੋਂਡਲ ਸਹਿਤ ਸੀਨੀਅਰ ਪੁਲਿਸ ਅਧਿਕਾਰੀ ਹਾਜਰ ਰਹੇ। ਇਸ ਦੌਰਾਨ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪਰੇ ਨੇ ਕਿਹਾ ਕਿ ਬਠਿੰਡਾ ਸ਼ਹਿਰ ਅੰਦਰ ਜਲਦੀ ਹੀ ਜੁਰਮ ’ਤੇ ਬਾਜ ਅੱਖਰ ਰੱਖਣ ਲਈ 1 ਕਰੋੜ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋWomen’s Commission ਵਲੋਂ ਔਰਤਾਂ ਸਬੰਧੀ ਟਿੱਪਣੀ ਕਰਨ ’ਤੇ Ex CM Charanjit Singh Channi ਨੂੰ ਨੋਟਿਸ ਜਾਰੀ

ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਪਹਿਲਕਦਮੀਆਂ ਕਰਕੇ ਲਗਾਤਾਰ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਟਰੈਫਿਕ ਦੀ ਸਮੱਸਿਆ ਦੀ ਹੱਲ ਲਈ ਨਗਰ ਨਿਗਮ ਨਾਲ ਰਾਬਤਾ ਕਾਇਮ ਕਰਕੇ ਪੁਰਾਣੇ ਆਟੋਆਂ ਦੀ ਵੈਰੀਫਿਕੇਸ਼ਨ ਕਰਵਾ ਕੇ ਉਨ੍ਹਾਂ ਨੂੰ ਈ-ਰਿਕਸ਼ਾ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾਉਣ ਦਾ ਭਰੋਸਾ ਦਿਵਾਇਆ। ਇਸ ਦੌਰਾਨ ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਸੰਬੋਧਨ ਕਰਿਦਆਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਜ਼ੁਰਮ ਤੇ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਹੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵੱਲੋਂ ਦਿੱਤੀ ਗਈ ਦਰਖਾਸਤ ’ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋਬਲਵੰਤ ਸਿੰਘ ਰਾਜੋਆਣਾ ਦੀ ਅਪੀਲ ’ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ

ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਗਲੀ ਮੁਹੱਲੇ ਜਾਂ ਆਸ-ਪਾਸ ਦੇ ਖੇਤਰ ’ਚ ਕਿਤੇ ਵੀ ਕੋਈ ਜ਼ੁਰਮ ਜਾਂ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਤਲਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ’ਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ।ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਅੰਦਰ ਜ਼ੁਰਮ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਸਿਵਿਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਗਿਆ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here