ਸੰਤ ਸੀਚੇਵਾਲ ਵਿਰੁੱਧ ਟਿੱਪਣੀਆਂ ਨੂੰ ਲੈ ਕੇ ਪ੍ਰਤਾਪ ਬਾਜਵਾ ਖਿਲਾਫ ਵਿਧਾਨ ਸਭਾ ਵਿੱਚ ਨਿੰਦਾ ਪ੍ਰਸਤਾਵ ਪਾਸ

0
194
+1

Chandigarh News: ਬੀਤੇ ਕੱਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਸੀਚੇਵਾਲ ਮਾਡਲ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਵਿਰੁੱਧ ਕੀਤੀਆਂ ਟਿੱਪਣੀਆਂ ਦਾ ਮੁੱਦਾ ਅੱਜ ਦੂਜੇ ਦਿਨ ਵੀ ਹਾਊਸ ਅੰਦਰ ਗਰਮਾਇਆ ਰਿਹਾ। ਇਸ ਮਾਮਲੇ ਦੇ ਵਿੱਚ ਸੱਤਾ ਧਿਰ ਅਤੇ ਵਿਰੋਧੀ ਧਿਰ ਦੇ ਮੈਂਬਰ ਆਪਸ ਦੇ ਵਿੱਚ ਖਹਿਬੜਦੇ ਨਜ਼ਰ ਆਏ। ਆਮ ਆਦਮੀ ਪਾਰਟੀ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਬਾਜਵਾ ਸਾਹਮਣੇ ਇਸ ਮੁੱਦੇ ‘ਤੇ ਮਾਫੀ ਮੰਗਣ ਦੀ ਮੰਗ ਰੱਖੀ ਗਈ ਪਰੰਤੂ ਇਸਨੂੰ ਵਿਰੋਧੀ ਧਰ ਦੇ ਲੀਡਰ ਵੱਲੋਂ ਅਸਵੀਕਾਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸਰਕਾਰ ਵੱਲੋਂ ਸ੍ਰੀ ਬਾਜਵਾ ਵਿਰੁੱਧ ਨਿੰਦਾ ਪ੍ਰਸਤਾਵ ਲਿਆਂਦਾ ਗਿਆ, ਜਿਸ ਨੂੰ ਹਾਊਸ ਅੰਦਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰੱਖਿਆ ਗਿਆ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ’ਚ ਸੰਤ ਸੀਚੇਵਾਲ ਮਾਡਲ ’ਤੇ ਬਾਜਵਾ ਦੀ ਟਿੱਪਣੀ ਉਪਰ ਹੰਗਾਮਾ

ਇਹ ਨਿੰਦਾ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਵੀ ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਅੰਦਰ ਰੌਲਾ ਰੱਪਾ ਪੈਂਦਾ ਰਿਹਾ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂ ਉੱਪਰ ਤਲਖ ਟਿੱਪਣੀਆਂ ਵੀ ਕੀਤੀਆਂ। ਉਨਾਂ ਵਿਰੋਧੀ ਧਿਰ ਦੇ ਲੀਡਰ ਵੱਲੋਂ ਇਸ ਮਾਮਲੇ ‘ਤੇ ਕੀਤੇ ਬਿਆਨਬਾਜੀ ਵਿੱਚ ਕਾਂਗਰਸ ਦੇ ਵੀ ਇੱਕਜੁੱਟ ਨਾ ਹੋਣ ਦਾ ਤਾਅਨਾ ਮਾਰਿਆ ਗਿਆ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਉੱਪਰ ਹਮੇਸ਼ਾ ਪੰਜਾਬ ਦੇ ਨਾਇਕਾ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ। ਅੱਜ ਸਦਨ ਦੀ ਕਾਰਵਾਈ ਦੇਖਣ ਦੇ ਲਈ ਹਾਊਸ ਦੇ ਅੰਦਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕੁਝ ਹੋਰ ਵਿਧਾਇਕ ਵੀ ਪੁੱਜੇ ਹੋਏ ਸਨ, ਜਿਨਾਂ ਦਾ ਹਾਊਸ ਵੱਲੋਂ ਸਵਾਗਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here