ਜਨਗਣਨਾ 2027: ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਨੇ ਕੀਤੀ ਸਵੈ ਗਣਨਾ

Date:

spot_img

👉ਸਾਰੇ ਵਿਭਾਗ ਮੁਖੀਆਂ ਨੂੰ ਸਬੰਧਿਤ ਦਫਤਰਾਂ ‘ਚ ਮੌਜੂਦ ਸਟਾਫ਼ ਦੀ ਸਵੈ ਗਣਨਾ ਯਕੀਨੀ ਬਣਾਉਣ ਸਬੰਧੀ ਦਿੱਤੇ ਗਏ ਆਦੇਸ਼
Bathinda News: ਸ਼੍ਰੀ ਰਾਜੇਸ਼ ਧੀਮਾਨ ਪ੍ਰਮੁੱਖ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਤੇ ਸ਼੍ਰੀ ਸੁਹੇਲ ਕਾਸਿਮ ਮੀਰ ਐੱਸ.ਐੱਸ.ਪੀ. ਬਠਿੰਡਾ ਨੇ ਅੱਜ ਜਨਗਣਨਾ 2027 ਤਹਿਤ ਆਪਣੀ ਸਵੈ ਗਣਨਾ se.census.gov.in ਪੋਰਟਲ ‘ਤੇ ਕਰਕੇ ਇਸ ਅਹਿਮ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ।ਇਸ ਸਬੰਧੀ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਦੱਸਿਆ ਕਿ ਸਵੈ ਗਣਨਾ ਇਕ ਬਹੁਤ ਹੀ ਆਸਾਨ ਪ੍ਰਕਿਰਿਆ ਹੈ ਜਿਸ ਤਹਿਤ ਕੋਈ ਵੀ ਭਾਰਤਵਾਸੀ ਆਪਣੇ ਅਤੇ ਆਪਣੇ ਪਰਿਵਾਰ ਸਬੰਧੀ ਵੇਰਵੇ ਅਧਕਾਰਤ ਪੋਰਟਲ ਉੱਤੇ ਭਰ ਸਕਦਾ ਹੈ। ਇਸ ਨਾਲ ਨਾਗਰਿਕਾਂ ਨੂੰ ਆਪਣੀ ਸਹੂਲਤ ਅਨੁਸਾਰ ਜਾਣਕਾਰੀ ਭਰਨ ਦਾ ਮੌਕਾ ਮਿਲੇਗਾ।ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ 2026 ਤੱਕ ਜਾਰੀ ਰਹੇਗੀ, ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ। ਇਸ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਬੰਧਿਤ ਸਟਾਫ ਵੱਲੋਂ ਸਵੈ ਗਣਨਾ ਕਰਨੀ ਯਕੀਨੀ ਬਣਾਉਣਗੇ ਅਤੇ ਇਸ ਸਬੰਧੀ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣਗੇ।

ਇਹ ਵੀ ਪੜ੍ਹੋ 👉ਸ਼ਿਵਰਾਜ ਚੌਹਾਨ ਦੇ ਬਿਆਨ ਨੂੰ ਲੈ ਕੇ ਕੇਜਰੀਵਾਲ ਦਾ BJP ‘ਤੇ ਤੰਜ

👉ਇੰਝ ਕਰਨੀ ਹੈ ਸਵੈ-ਗਣਨਾ
ਸਵੈ-ਗਣਨਾ ਦੀ ਪ੍ਰਕਿਰਿਆ ਤਹਿਤ ਨਾਗਰਿਕਾਂ ਨੂੰ ਸਭ ਤੋਂ ਪਹਿਲਾਂ ਅਧਿਕਾਰਤ ਵੈੱਬ ਪੋਰਟਲ https://se.census.gov.in ’ਤੇ ਜਾ ਕੇ ਸਵੈ-ਗਣਨਾ ਦੇ ਵਿਕਲਪ ਦੀ ਚੋਣ ਕਰਨੀ ਹੋਵੇਗੀ ਅਤੇ ਸੂਬੇ ਵਜੋਂ ਪੰਜਾਬ ਦੀ ਚੋਣ ਕਰਕੇ ਸਕਰੀਨ ’ਤੇ ਦਿੱਤਾ ਸੁਰੱਖਿਆ ਕੋਡ ਭਰਨਾ ਹੋਵੇਗਾ। ਇਸ ਤੋਂ ਬਾਅਦ ਪਰਿਵਾਰ ਦੇ ਮੁਖੀ ਦਾ ਨਾਮ, ਪਰਿਵਾਰ ਦੇ ਕਿਸੇ ਇੱਕ ਮੈਂਬਰ ਦਾ ਮੋਬਾਈਲ ਨੰਬਰ ਅਤੇ ਇੱਛਾ ਅਨੁਸਾਰ ਈ-ਮੇਲ ਪਤਾ ਦਰਜ ਕਰਨਾ ਹੋਵੇਗਾ। ਇੱਕ ਪਰਿਵਾਰ ਲਈ ਸਿਰਫ਼ ਇੱਕ ਹੀ ਮੋਬਾਈਲ ਨੰਬਰ ਵਰਤਿਆ ਜਾ ਸਕਦਾ ਹੈ। ਮੋਬਾਈਲ ’ਤੇ ਪ੍ਰਾਪਤ ਓਟੀਪੀ ਰਾਹੀਂ ਨੰਬਰ ਦੀ ਤਸਦੀਕ ਕਰਨ ਉਪਰੰਤ ਆਪਣੀ ਸਹੂਲਤ ਅਨੁਸਾਰ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਪੰਜਾਬੀ ਭਾਸ਼ਾ ਦਾ ਵਿਕਲਪ ਉਪਲਬਧ ਹੋਣ ’ਤੇ ਇਸ ਨੂੰ ਵੀ ਚੁਣਿਆ ਜਾ ਸਕਦਾ ਹੈ। ਅਗਲੇ ਪੜਾਅ ਵਿੱਚ ਆਪਣਾ ਜ਼ਿਲ੍ਹਾ, ਇਲਾਕਾ ਜਾਂ ਨੇੜਲਾ ਪ੍ਰਮੁੱਖ ਸਥਾਨ ਦਰਜ ਕਰਨ ਤੋਂ ਬਾਅਦ ਡਿਜੀਟਲ ਨਕਸ਼ੇ ’ਤੇ ਘਰ ਦੀ ਸਹੀ ਸਥਿਤੀ ਨਿਸ਼ਾਨਬੱਧ ਕਰਨੀ ਹੋਵੇਗੀ। ਇਸ ਉਪਰੰਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਵੇਰਵੇ ਵੱਖ-ਵੱਖ ਦਰਜ ਕਰਨੇ ਹੋਣਗੇ ਅਤੇ ਪੋਰਟਲ ’ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਧਿਆਨ ਨਾਲ ਭਰਨੇ ਹੋਣਗੇ ਤਾਂ ਜੋ ਕੋਈ ਵੀ ਮੈਂਬਰ ਦਰਜ ਹੋਣ ਤੋਂ ਰਹਿ ਨਾ ਜਾਵੇ। ਇਸ ਦੌਰਾਨ ਪਰਿਵਾਰਕ ਮੈਂਬਰਾਂ ਦੀ ਸਿੱਖਿਆ, ਜਨਮ, ਪਰਵਾਸ, ਰਿਹਾਇਸ਼ ਅਤੇ ਕਿੱਤੇ ਆਦਿ ਨਾਲ ਸਬੰਧਤ ਜਾਣਕਾਰੀ ਸਹੀ-ਸਹੀ ਭਰਨੀ ਲਾਜ਼ਮੀ ਹੈ। ਫਾਰਮ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਨਾਵਾਂ ਅਤੇ ਹੋਰ ਸਾਰੇ ਵੇਰਵਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਕੇ ਕਿਸੇ ਵੀ ਗਲਤੀ ਜਾਂ ਅਧੂਰੀ ਜਾਣਕਾਰੀ ਨੂੰ ਠੀਕ ਕਰ ਲੈਣਾ ਚਾਹੀਦਾ ਹੈ। ਸਾਰੀ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਫਾਰਮ ਜਮ੍ਹਾਂ ਕਰਵਾਉਣ ਉਪਰੰਤ ਪ੍ਰਾਪਤ ਹੋਣ ਵਾਲੀ ਸਵੈ-ਗਣਨਾ ਪਛਾਣ ਸੰਖਿਆ (SE ID) ਨੂੰ ਭਵਿੱਖ ਵਿੱਚ ਵਰਤੋਂ ਲਈ ਸੰਭਾਲ ਕੇ ਰੱਖਣਾ ਚਾਹੀਦਾ ਹੈ। ਇਸ ਸਬੰਧੀ ਸਕਰੀਨਸ਼ਾਟ ਲੈਣ ਜਾਂ ਉਪਲਬਧ ਹੋਣ ’ਤੇ ਪਛਾਣ ਸੰਖਿਆ ਨੂੰ ਡਾਊਨਲੋਡ ਕਰਕੇ ਰੱਖਣ ਦੀ ਵੀ ਸਲਾਹ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ 👉Amritsar ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ; ਨਾਬਾਲਗ ਸਮੇਤ ਸੱਤ ਗ੍ਰਿਫ਼ਤਾਰ

👉ਸਵੈ-ਗਣਨਾ ਤੋਂ ਬਾਅਦ ਗਣਨਾਕਾਰ ਵੱਲੋਂ ਵੀ ਕੀਤੀ ਜਾਵੇਗੀ ਤਸਦੀਕ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਨਗਣਨਾ ਸਬੰਧੀ ਵੇਰਵਿਆਂ ਦੀ ਤਸਦੀਕ ਕਰਨਗੇ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਵੱਲੋਂ ਪ੍ਰਾਪਤ ਕੀਤੀ ਸਵੈ-ਗਣਨਾ ਪਛਾਣ ਸੰਖਿਆ (SE ID) ਗਣਨਾਕਾਰ ਨੂੰ ਦਿਖਾਉਣੀ ਹੋਵੇਗੀ, ਤਾਂ ਜੋ ਪਹਿਲਾਂ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਜਾਂ ਕਿਸੇ ਹੋਰ ਤਸਦੀਕ ਦੀ ਲੋੜ ਹੋਵੇ ਤਾਂ ਨਾਗਰਿਕਾਂ ਨੂੰ ਗਣਨਾਕਾਰ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।ਇਸ ਮੌਕੇ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਜਤਿੰਦਰ ਸਿੰਘ ਭੱਲਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸ਼ਿਵਰਾਜ ਚੌਹਾਨ ਦੇ ਬਿਆਨ ਨੂੰ ਲੈ ਕੇ ਕੇਜਰੀਵਾਲ ਦਾ BJP ‘ਤੇ ਤੰਜ

👉ਕਿਹਾ, 'BJP ਕਾਂਗਰਸ ਨਾਲ ਮਿਲ ਕੇ ਕਰ ਰਹੀ ਗੰਦੀ...

CM ਦੇ ਚਿਹਰੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਵੱਡਾ ਬਿਆਨ….

👉ਪੰਜਾਬ ਦਾ CM ਕਿਸੇ ਵੀ ਜਾਤ ਜਾਂ ਧਰਮ ਦਾ...

ਬਾਲਿਆਂਵਾਲੀ ਮੂਲ ਨਿਵਾਸੀ ਸਭਾ ਵੱਲੋਂ ਲੋਹੜੀ ਅਤੇ ਤੀਆਂ ਦੇ ਤਿਉਹਾਰ ਕਰਵਾਉਣ ਦਾ ਫੈਸਲਾ: ਅਸ਼ੋਕ ਬਾਲਿਆਂਵਾਲੀ

👉ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ...

Guru Kashi University ਨੇ ਮਨਾਇਆ “ਵਿਸ਼ਵ ਵਿਗਿਆਨ ਦਿਵਸ”

Talwandi sabo News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ...