spot_img

ਗਿਣਤੀਕਾਰਾਂ ਵਲੋਂ ਘਰਾਂ ਦਾ ਸੂਚੀਕਰਨ 15 ਤੋਂ, ਤਿਆਰੀਆਂ ਮੁਕੰਮਲ

Date:

spot_img

ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਫ਼ਸਰਾਂ ਨਾਲ ਮੀਟਿੰਗ
Bathinda News:ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਤਹਿਤ ਭਲਕੇ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਘਰਾਂ ਦਾ ਸੂਚੀਕਰਨ ਕੀਤਾ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਸਹਿਤ-ਪ੍ਰਮੁੱਖ ਜਨਗਣਨਾ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਕਾਰਜ ਲਈ 1900 ਤੋਂ ਵੱਧ ਗਿਣਤੀਕਾਰ ਸਮੇਤ ਰਾਖਵਾਂ ਸਟਾਫ਼ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਨਾਲ 317 ਸੁਪਰਵਾਈਜ਼ਰ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗਿਣਤੀਕਾਰਾਂ ਨੂੰ ਮੁਕੰਮਲ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਸਮੂਹ ਅਮਲੇ ਨੂੰ ਤਨਦੇਹੀ ਨਾਲ ਅਤੇ ਸਮਾਂਬੱਧ ਤਰੀਕੇ ਨਾਲ ਜਨਗਣਨਾ ਦੇ ਪਹਿਲੇ ਪੜਾਅ ਦਾ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ 👉Ludhiana News: 7 ਰੁਪਏ ਨੇ ਬਦਲੀ ਕਿਸਮਤ, ਲੱਗੀ 1 ਕਰੋੜ ਦੀ ਲਾਟਰੀ

ਜ਼ਿਕਰਯੋਗ ਹੈ ਕਿ ਮਕਾਨ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ (HLO) ਲਈ 33 ਪ੍ਰਸ਼ਨ ਪੁੱਛੇ ਜਾਣਗੇ, ਜਿੰਨ੍ਹਾਂ ਵਿੱਚ ਇਮਾਰਤ ਨੰਬਰ (ਨਗਰਪਾਲਿਕਾ ਜਾਂ ਸਥਾਨਕ ਅਥਾਰਟੀ ਜਾਂ ਜਨਗਣਨਾ ਨੰਬਰ), ਮਕਾਨ ਨੰਬਰ, ਮਕਾਨ ਦੇ ਫਰਸ਼ ਦੀ ਮੁੱਖ ਸਮੱਗਰੀ, ਪਰਿਵਾਰ ਵਿੱਚ ਆਮ ਤੌਰ ‘ਤੇ ਰਹਿਣ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ, ਮੋਬਾਈਲ ਨੰਬਰ ਆਦਿ ਸ਼ਾਮਲ ਹਨ। ਨਾਲ ਹੀ ਜਿਹੜੇ ਲੋਕਾਂ ਨੇ ਸਵੈ-ਗਣਨਾ ਕਰ ਲਈ ਹੈ, ਉਨ੍ਹਾਂ ਤੋਂ ਵਿਸ਼ੇਸ ਆਈ. ਡੀ.ਨੰਬਰ ਬਾਰੇ ਪੁੱਛਿਆ ਜਾਵੇਗਾ। ਇਸ ਵਿਸ਼ੇਸ਼ ਆਈ.ਡੀ. ਨੰਬਰ ਰਾਹੀਂ ਗਿਣਤੀਕਾਰ ਸਬੰਧਿਤ ਪਰਿਵਾਰ ਦੀ ਸਵੈ- ਗਣਨਾ ਵੇਰਵਿਆਂ ਦੀ ਪੁਸ਼ਟੀ ਕਰਨਗੇ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...