Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਲਾਜ਼ਮ ਮੰਚ

ਕੇਂਦਰ ਅਤੇ ਪੰਜਾਬ ਸਰਕਾਰ ਜਮੂਹਰੀਅਤ ਦੀ ਸੰਘੀ ਘੁੱਟਣ ਦੇ ਰਾਹ ਪਈ : ਡੀਟੀਐਫ

6 Views

ਬਠਿੰਡਾ , 2 ਫਰਵਰੀ:  ਤਰਕਸ਼ੀਲ ਸੁਸਾਇਟੀ ਦੇ ਆਗੂ ਭੁਪਿੰਦਰ ਫ਼ੌਜੀ, ਸੁਰਜੀਤ ਦੌਧਰ ਸਮੇਤ  ਹੋਰ ਜਮਹੂਰੀ  ਲੋਕ ਆਗੂਆਂ ਵਿਰੁੱਧ ਧਾਰਾ 295 ਅਤੇ 295 ਏ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ  ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਦੇਸ਼ ਭਰ ਵਿੱਚ ਫਿਰਕੂ ਤਾਕਤਾਂ ਵੱਲੋਂ ਜਮਹੂਰੀ ਅਤੇ ਇਨਸਾਫ਼ ਪਸੰਦ ਹਿੱਸਿਆਂ, ਘੱਟਗਿਣਤੀਆਂ, ਪੱਛੜੇ ਅਤੇ ਦਲਿਤ ਵਰਗ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

IG Parmraj Singh Umranangal ਦੀ ਨੌਕਰੀ ਮੁੜ ਤੋਂ ਬਹਾਲ!

ਸੀਨੀਅਰ ਮੀਤ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ ਅਤੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਸੂਬੇ ਅਤੇ ਦੇਸ਼ ਭਰ ਵਿੱਚ ਦਹਿਸ਼ਤੀ ਮਹੌਲ ਸਿਰਜਣ ਖ਼ਿਲਾਫ਼ ਲੋਕਾਂ ਨੂੰ ਲਾਮਬੰਦੀ ਕਰਨ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇੱਕਜੁੱਟ ਹੋ ਕੇ  ਨਜਾਇਜ਼ ਤੌਰ ਤੇ ਜੇਲਾਂ ਵਿੱਚ ਬੰਦ ਕੀਤੇ ਜਮਹੂਰੀ ਕਾਰਕੁਨਾਂ ਨੂੰ ਇਨਸਾਫ਼ ਦਿਵਾਉਣ ਲਈ  ਦ੍ਰਿੜਤਾ ਨਾਲ਼ ਲੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਬੇਰੁਜ਼ਗਾਰੀ,ਅਲਪ ਰੁਜ਼ਗਾਰ, ਮਹਿੰਗਾਈ, ਗਰੀਬੀ, ਭ੍ਰਿਸ਼ਟਾਚਾਰ ਵਰਗੇ ਅਨੇਕਾਂ ਮੁੱਦੇ ਠੰਡੇ ਬਸਤੇ ਵਿੱਚ ਪਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਆੜ੍ਹ ਹੇਠ ਲੋਕਾਂ ਨੂੰ ਦਹਿਸ਼ਤਜ਼ਦਾ ਕਰਨ ਖ਼ਿਲਾਫ਼ ਲੋਕ ਰੋਹ ਪੈਦਾ ਹੋ ਚੁੱਕਾ ਹੈ, ਜਿਸਦਾ ਸੇਕ ਹਾਕਮਾਂ ਦੇ ਤਖ਼ਤ ਦੇ ਪਾਵਿਆਂ ਤੱਕ ਪਹੁੰਚਣ ਵਿੱਚ ਦੇਰ ਨਹੀਂ ਲੱਗਣੀ।

ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਆਗੂਆਂ ਨੇ ਕਿਹਾ ਕਿ ਹਾਲੀਆ ਰਿਪੋਰਟਾਂ ਅਨੁਸਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 193 ਮੁਲਕਾਂ ਦੀ ਜਾਰੀ ਕੀਤੀ ਸੂਚੀ ਅਨੁਸਾਰ ਭਾਰਤ 93ਵੇਂ ਨੰਬਰ ਤੇ ਹੈ, ਪਿਛਲੇ ਸਮੇਂ ਵਿੱਚ  ਪਾਸ ਕੀਤੇ ਦੂਰ ਸੰਚਾਰ ਬਿੱਲ ਨੇ ਨਾਗਰਿਕਾਂ ਦੇ ਬੁਨਿਆਦੀ ਅਤੇ ਮੌਲਿਕ ਅਧਿਕਾਰਾਂ ਲਈ ਖ਼ਤਰਾ ਖੜ੍ਹਾ ਕੀਤਾ ਹੈ। ਆਗੂਆਂ ਨੇ ਹਕੂਮਤੀ ਦਹਿਸਤਗਰਦੀ ਖ਼ਿਲਾਫ਼ ਲੋਕ ਲਹਿਰ ਵਿੱਚ ਸਰਗਰਮ ਜੱਥੇਬੰਦਕ ਹਿੱਸਾ ਪਾਉਣ ਦੀ ਲੋੜ ਤੇ ਜੋਰ ਦਿੱਤਾ। ਇਸ ਸਮੇਂ ਜੱਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਵਿੱਤ ਸਕੱਤਰ ਅਨਿਲ ਭੱਟ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਜਲਾਲ, ਭੋਲ਼ਾ ਰਾਮ, ਭੁਪਿੰਦਰ ਮਾਈਸਰਖਾਨਾ ,ਬਲਕਰਨ ਕੋਟ ਸ਼ਮੀਰ, ਅਸਵਨੀ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਰ ਸਨ।

 

 

Related posts

ਪਟਿਆਲਾ ਵਿਖੇ 6 ਦਸੰਬਰ ਨੂੰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦਾ ਫੈਸਲਾ

punjabusernewssite

ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਿੱਚ ਸੈਕੜੇ ਸਾਥੀ ਸ਼ਾਮਲ

punjabusernewssite

ਪੰਜਾਬ ਦੀਆਂ ਤਕਨੀਕੀ ਯੂਨੀਵਰਸਿਟੀਆਂ ਦੇ ਅਧਿਆਪਕਾਂ ਦਾ ਨਵੇਂ ਤਨਖ਼ਾਹ ਸਕੇਲ ਨੂੰ ਲੈ ਕੇ ਸੰਘਰਸ਼ ਜਾਰੀ

punjabusernewssite