ਕੇਂਦਰ ਦਾ ਪੰਜਾਬ ਯੂਨੀਵਰਸਿਟੀ ‘ਤੇ ਵੱਡਾ ਵਾਰ; ਸੈਨੇਟ ਤੇ ਸਿੰਡੀਕੈਟ ਦਾ ਪੁਨਰਗਠਨ

Date:

spot_img

👉ਸੈਨੇਟ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਕੀਤੀ ਸਿਰਫ਼ 31
Chandigarh News: punjab university chandigarh ;ਪੰਜਾਬ ਦਾ ਦਿਲ ਮੰਨੀ ਜਾਂਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਤੇ ਸਿੰਡੀਕੈਟ ਦਾ ਪੁਨਰਗਠਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਜਾਰੀ ਇੱਕ ਨੋਟੀਫਿਕੇਸ਼ਨ ਦੇ ਵਿਚ ਸੈਨੇਟ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਹੁਣ ਸਿਰਫ਼ 31 ਕਰ ਦਿੱਤੀ ਗਈ ਹੈ। ਇਹੀ ਨਹੀਂ, ਇੰਨ੍ਹਾਂ 31 ਮੈਂਬਰਾਂ ਵਿਚੋਂ ਸਿਰਫ਼ 18 ਮੈਂਬਰਾਂ ਦੀ ਚੋਣ ਹੋਵੇਗੀ, ਜਦਕਿ 6 ਮੈਂਬਰ ਨਾਮਜਦ ਕੀਤੇ ਜਾਣਗੇ ਅਤੇ 7 ਅਹੁੱਦੇਦਾਰ ਮੈਂਬਰ ਹੋਣਗੇ।

ਇਹ ਵੀ ਪੜ੍ਹੋ 4 ਨੂੰ ਮਿਲੇਗਾ ਬਠਿੰਡਾ ਨੂੰ ਨਵਾਂ ਸੀਨੀ ਡਿਪਟੀ ਮੇਅਰ, ਸ਼ਾਮ ਲਾਲ ਜੈਨ ਦੇ ਸਿਰ ਤਾਜ਼ ਸਜਣ ਦੀ ਚਰਚਾ

ਕੇਂਦਰ ਦੇ ਇਸ ਫੈਸਲੇ ਦਾ ਪੰਜਾਬ ਵਿਚ ਚਹੁੰਤਰਫ਼ਾ ਵਿਰੋਧ ਸ਼ੁਰੂ ਹੋ ਗਿਆ ਹੈ। ਵੱਖ ਵੱਖ ਸਿਆਸੀ ਪਾਰਟੀਆਂ ਤੋਂ ਇਲਾਵਾ ਇਸ ਯੂਨੀਵਰਸਿਟੀ ਨਾਲ ਸਿੱਧੈ ਜਾਂ ਅਸਿੱਧੇ ਤੌਰ ‘ਤੇ ਜੁੜੇ ਲੋਕਾਂ ਨੇ ਵੀ ਇਸ ਫੈਸਲੇ ਦੀ ਨਿੰਦਾ ਕੀਤੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਐਮਪੀ ਮਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਇਹ ਕੇਂਦਰ ਦੀ ਭਾਜਪਾ ਸਰਕਾਰ ਦਾ ਗੈਰ-ਸੰਵਿਧਾਨਿਕ ਕਦਮ ਹੈ, ਜਿਸਨੂੰ ਪੰਜਾਬੀ ਕਦੇ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਪਿਛਲੇ ਦੋ ਸਾਲਾਂ ਤੋਂ ਸੈਨੇਟ ਦੀ ਚੋਣ ਹੀ ਨਹੀਂ ਕਰਵਾਈ ਗਈ ਤੇ ਹੁਣ ਇਹ ਪੰਜਾਬ ਦੇ ਹੱਕਾਂ ‘ਤੇ ਵੱਡਾ ਡਾਕਾ ਹੈ।

ਇਹ ਵੀ ਪੜ੍ਹੋ SHO ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ Private ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਸ: ਕੰਗ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਮਸਲੇ ‘ਤੇ ਕੇਂਦਰ ਕੋਲ ਆਪਣਾ ਸਖ਼ਤ ਪੱਖ ਰੱਖੇਗੀ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇੱਕ ਟਵੀਟ ਕਰਕੇ ਕੇਂਦਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਅਜਿਹਾ ਕਰਕੇ ਇਸ ਵਿਚੋਂ ਪੰਜਾਬ ਦੀ ਸਮੂਲੀਅਤ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨਾਂ ਸਿਰਫ਼ ਦੇਸ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ, ਬਲਕਿ ਪੰਜਾਬ ਦੇ ਵਿਦਿਅਕ ਅਤੇ ਬੋਧਿਕ ਢਾਂਚੇ ਉੱਪਰ ਵੀ ਸਿੱਧਾ ਹਮਲਾ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਤੁਰੰਤ ਪੰਜਾਬ ਵਿਰੋਧੀ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਦੀਵਾਲੀ ਤੋਂ ਪਹਿਲਾਂ ਸਰਕਾਰ ਦਾ ਵੱਡਾ ਤੋਹਫ਼ਾ, ਔਰਤਾਂ ਨੂੰ ਮਿਲੇਗਾ ਦੋ ਮੁਫ਼ਤ ਗੈਸ ਸਿਲੰਡਰ

ਨਿਊਜ਼ ਡੈਸਕ : ਤਿਉਹਾਰਾਂ ਦੇ ਦਿਨਾਂ ਵਿੱਚ ਜੇਕਰ ਰਸੋਈ ਗੈਸ...

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...