WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਪੰਜਾਬ ਦੀ ਝਾਕੀ ਰੱਦ ਕਰਨ ਪਿੱਛੇ ਕੇਂਦਰ ਦਾ ਕੋਈ ਹੱਥ ਨਹੀਂ, ਇਹ ਫੈਸਲਾ ਕਮੇਟੀ ਦਾ: ਸੇਖਾਵਤ

ਪੰਜਾਬ ‘ਚ ਅਕਾਲੀ ਦਲ ਨਾਲ ਚੋਣ ਗਠਜੋੜ ਦੀ ਹਾਲੇ ਕੋਈ ਚਰਚਾ ਨਹੀਂ, ਭਾਜਪਾ ਆਪਣੇ ਬਲਬੂਤੇ ਲੜੇਗੀ 

ਬਠਿੰਡਾ, 30 ਦਸੰਬਰ : ਆਗਾਮੀ 26 ਜਨਵਰੀ ਨੂੰ ਗਣਤੰਤਰਾ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਨਾ ਸ਼ਾਮਲ ਕਰਨ ਪਿੱਛੇ ਕੇਂਦਰ ਸਰਕਾਰ ਦੀ ਕੋਈ ਭੂਮਿਕਾ ਨਾ ਹੋਣ ਦਾ ਦਾਅਵਾ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੀ ਸੱਤਾਧਾਰੀ ਧਿਰ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਅੱਜ ਬਠਿੰਡਾ ਦੇ ਵੱਖ ਵੱਖ ਥਾਵਾਂ ਉਪਰ ਮੀਟਿੰਗਾਂ ਤੇ ਦੌਰੇ ਕਰਨ ਤੋਂ ਬਾਅਦ ਸਥਾਨਕ ਏਮਜ ਹਸਪਤਾਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੇਖਾਵਤ ਨੇ ਕਿਹਾ ਕਿ ਗਣਤੰਤਰਾ ਦਿਵਸ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਚੋਣ ਲਈ ਇਕ ਕਮੇਟੀ ਹੁੰਦੀ ਹੈ, ਜਿਸਨੇ ਤਕਨੀਕੀ ਤੇ ਥੀਮ ਆਧਾਰਿਤ ਕਿਸ ਸੂਬੇ ਦੀ ਝਾਕੀ ਨੂੰ ਸ਼ਾਮਲ ਕਰਨਾ ਹੈ ਜਾਂ ਨਹੀਂ, ਫੈਸਲਾ ਲਿਆ ਜਾਂਦਾ ਹੈ।

ਕੇਂਦਰ ਚੋਂ ਵਾਪਸੀ ਤੋਂ ਬਾਅਦ ਵੀਕੇ ਸਿੰਘ ਬਣੇ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ

ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਦਸ ਸਾਲਾਂ ਦੀ ਮੋਦੀ ਸਰਕਾਰ ਦੌਰਾਨ ਪੰਜਾਬ ਦੀ ਝਾਕੀ ਸੱਤ ਵਾਰ ਗਣਤੰਤਰਾ ਦਿਵਸ ਵਿੱਚ ਸ਼ਾਮਲ ਹੋਈ ਹੈ ਜਦਕਿ ਉਨ੍ਹਾਂ ਦੇ ਜੱਦੀ ਰਾਜ ਰਾਜਸਥਾਨ ਦੀ ਝਾਕੀ ਨੂੰ ਸਿਰਫ਼ ਤਿੰਨ ਵਾਰ ਮੌਕਾ ਮਿਲਿਆ ਹੈ। ਜਿਸਦੇ ਚੱਲਦੇ ਅਜਿਹੇ ਮਾਮਲਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਹੈ। ਆਗਾਮੀ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨਾਲ ਚੋਣ ਗਠਜੋੜ ਸਬੰਧੀ ਪੁੱਛੇ ਜਾਣ ‘ਤੇ ਉਹਨਾਂ ਕਿਹਾ ਕਿ ਬੇਸ਼ੱਕ ਸਿਆਸਤ ਵਿੱਚ ਕੁਝ ਵੀ ਪੱਕਾ ਨਹੀਂ ਹੁੰਦਾ ਪ੍ਰੰਤੂ ਹਾਲੇ ਤੱਕ ਇਸ ਬਾਬਤ ਕੋਈ ਗੱਲਬਾਤ ਨਹੀਂ ਹੋ ਰਹੀ ਹੈ ਤੇ ਭਾਜਪਾ ਇਕੱਲਿਆਂ 13 ਸੀਟਾਂ ਉਪਰ ਚੋਣ ਲੜਣ ਦੀ ਤਿਆਰੀ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਏਮਜ਼ ਵਿਖੇ ਸਕਿੱਲ ਸੈਂਟਰ, ਐਮਰਜੈਂਸੀ ਵਾਰਡ ਦਾ ਦੌਰਾ ਕਰਕੇ ਜਾਇਜ਼ਾ ਲਿਆ।

ਬਿਕਰਮ ਮਜੀਠੀਆ ਮੁੜ ਐਸਆਈਟੀ ਦੇ ਸਾਹਮਣੇ ਹੋਏ ਪੇਸ਼, ਗਿਰਫਤਾਰੀ ਦੀ ਚਰਚਾ !

ਉਨ੍ਹਾਂ ਡਾਕਟਰੀ ਸਟਾਫ਼ ਨਾਲ ਮੀਟਿੰਗ ਕਰਕੇ ਏਮਜ਼ ਵਿਖੇ ਮੁਹੱਈਆ ਕਰਵਾਈਆਂ ਜਾ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਣਿਆ।ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਸਰਕਾਰੀ ਯੋਜਨਾਵਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ, ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ਤੇ ਆਮ ਲੋਕਾਂ ਤੱਕ ਲਾਹਾ ਪਹੁੰਚਣ ਲਈ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ।ਬੈਠਕ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਸਰਕਾਰੀ ਯੋਜਨਾਵਾਂ ਦਾ ਜ਼ਮੀਨੀ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਦੇਣਾ ਯਕੀਨੀ ਬਣਾਇਆ ਜਾਵੇ।

ਗੈਂਗਸਟਰ ਲਖਵੀਰ ਲੰਡਾ ਨੂੰ ਕੇਂਦਰ ਨੇ ਅੱਤਵਾਦੀ ਐਲਾਨਿਆਂ

ਇਸ ਉਪਰੰਤ ਉਨ੍ਹਾਂ ਵਲੋਂ ਜਨਤਾ ਨਗਰ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ ਚ ਸ਼ਿਰਕਤ ਕੀਤੀ। ਇਸ ਮੌਕੇ ਐਸਐਸਪੀ ਹਰਮਨਬੀਰ ਸਿੰਘ ਗਿੱਲ, ਏਮਜ ਦੇ ਡਾਇਰੈਕਟਰ ਡਾ. ਡੀਕੇ ਸਿੰਘ, ਡਾ. ਕੰਵਲਜੀਤ ਸਿੰਘ ਕੌੜਾ, ਡਾ. ਰਾਜੀਵ ਕੁਮਾਰ, ਡਾ. ਅਖਿਲੇਸ਼ ਪਾਠਕ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ, ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸੂਬਾ ਆਗੂ ਸੁਭਾਸ਼ ਸ਼ਰਮਾ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਭਾਜਪਾ ਦੇ ਸੂਬਾਈ ਜਨਰਲ ਸਕੱਤਰ ਦਿਆਲ ਸੋਢੀ, ਸੀਨੀਅਰ ਆਗੂ ਅਸੋਕ ਭਾਰਤੀ, ਮੋਹਨ ਲਾਲ ਗਰਗ ਆਦਿ ਹਾਜ਼ਰ ਸਨ।

 

Related posts

ਮੰਗਤ ਰਾਏ ਬਾਂਸਲ ਬਣੇ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ, ਮੰਜੂ ਬਾਂਸਲ ਨੂੰ ਮੋੜ ਤੋਂ ਉਮੀਦਵਾਰ ਬਣਾਉਣ ਦੀ ਤਿਆਰੀ

punjabusernewssite

Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ

punjabusernewssite

ਵਿਧਾਇਕ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀ ਐਸ.ਐਸ.ਪੀ ਕੋਲ ਕੀਤੀ ਸਿਕਾਇਤ

punjabusernewssite