ਕੇਂਦਰ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਅਮਰੀਕਾ ਫ਼ੇਰੀ ਨੂੰ ਪ੍ਰਵਾਨਗੀ ਦੇਣ ਤੋਂ ਕੀਤੀ ਨਾਂਹ

0
234
+1

Chandigarh News: ਕੇਂਦਰ ਨੇ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਅਗਲੇ ਦਿਨਾਂ ‘ਚ ਅਮਰੀਕਾ ਦੇ ਸਰਕਾਰੀ ਦੌਰੇ ਨੂੰ ਪ੍ਰਵਾਨਗੀ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ। ਮੰਤਰੀ ਖੁੱਡੀਆ ਨੇ 29 ਮਾਰਚ ਤੋਂ 6 ਅਪ੍ਰੈਲ ਤੱਕ ਅਮਰੀਕਾ ਦੇ ਵਿਸਕਾਸਕਿਨ ਸਥਿਤ ਏਬੀਐਸ ਲੈਬ ਦੇ ਦੌਰੇ ਦਾ ਪ੍ਰੋਗਰਾਮ ਉਲੀਕਿਆ ਸੀ।

ਇਹ ਵੀ ਪੜ੍ਹੋ ਦੁਖ਼ਦਾਈ ਖ਼ਬਰ: ਕੈਨੇਡਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

ਸੂਚਨਾ ਮੁਤਾਬਕ ਪੰਜਾਬ ਸਰਕਾਰ ਅਧੀਨ ਆਉਂਦੇ ਪੰਜਾਬ ਪਸ਼ੂਧਨ ਵਿਕਾਸ ਬੋਰਡ ਵੱਲੋਂ ਮੰਤਰੀ ਅਤੇ ਸਰਕਾਰੀ ਅਧਿਕਾਰੀਆਂ ਦੇ ਇਸ ਦੌਰੇ ਲਈ ਕੁੱਝ ਦਿਨ ਪਹਿਲਾਂ ਹੀ ਸੂਚਨਾ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਸੀ। ਹਾਲਾਂਕਿ ਕੇਂਦਰ ਵੱਲੋਂ ਹਾਲੇ ਤੱਕ ਇਸ ਸਰਕਾਰੀ ਦੌਰੇ ਪ੍ਰਵਾਨਗੀ ਨਾਂ ਦੇਣ ਦੇ ਪਿੱਛੇ ਕਾਰਨਾਂ ਦਾ ਖ਼ੁਲਾਸਾ ਨਹੀਂ ਕੀਤਾ ਹੈ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਆਪਣਾ ਨਾਮ ਨਾਂ ਛਾਪਣ ਦੀ ਸ਼ਰਤ ’ਤੇ ਦਸਿਆ ਕਿ ਇਸ ਦੌਰੇ ਦੌਰਾਨ ਪੰਜਾਬ ਵਿਚ ਗਾਵਾਂ ਦੇ ਲਈ ਸੈਕਸਡ ਸੀਮਨ ਪ੍ਰਾਪਤ ਕਰਨ ਸਬੰਧੀ ਇੱਕ ਸਮਝੋਤਾ ਵੀ ਕੀਤਾ ਜਾਣਾ ਸੀ ।

ਇਹ ਵੀ ਪੜ੍ਹੋ ਮੁੱਖ ਮੰਤਰੀ ਤੇ ਰਾਜਪਾਲ ਪੰਜਾਬ ਵਿਚਕਾਰ ਅਹਿਮ ਮੀਟਿੰਗ ਅੱਜ, ਕਈ ਮੁੱਦਿਆਂ ’ਤੇ ਹੋਵੇਗੀ ਚਰਚਾ

ਇਸਤੋਂ ਇਲਾਵਾ ਏਬੀਐਸ ਵੱਲੋਂ ਪੰਜਾਬ ਦੇ ਵਿਚ ਇੱਕ ਲੈਬ ਬਣਾਉਣ ਦੀ ਵੀ ਯੋਜਨਾ ਤਿਆਰ ਕੀਤੀ ਗਈ ਸੀ, ਜਿਸਨੂੰ ਹੁਣ ਅਮਲੀ ਰੂਪ ਦੇਣ ਲਈ ਇਹ ਸਮਝੋਤਾ ਕੀਤਾ ਜਾ ਰਿਹਾ ਸੀ। ਦਸਣਾ ਬਣਦਾ ਹੈ ਕਿ ਭਾਰਤ ਦੇ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ, ਮੰਤਰੀ ਨੂੰ ਸਰਕਾਰੀ ਦੌਰੇ ’ਤੇ ਵਿਦੇਸ਼ ਜਾਣ ਲਈ ਕੇਂਦਰ ਦੀ ਪ੍ਰਵਾਨਗੀ ਲੈਣ ਦੀ ਜਰੂਰਤ ਪੈਂਦੀ ਹੈ ਤੇ ਇਸਤੋਂ ਪਹਿਲਾਂ ਕੇਂਦਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੰਤਰੀ ਅਮਨ ਅਰੋੜਾ ਦੇ ਸਰਕਾਰੀ ਦੌਰਿਆ ਲਈ ਪ੍ਰਵਾਨਗੀ ਦੇਣ ਤੋਂ ਇੰਨਕਾਰ ਕਰ ਚੁੱਕਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here