ਪੰਜਾਬ ‘ਚ ਹੜਾਂ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫਤ ਵਜੋਂ ਐਲਾਨ ਕਰੇ ਮਾਨ ਸਰਕਾਰ, ਫਿਰ ਮਿਲੇਗਾ ਕੇਂਦਰੀ ਫੰਡ: ਪ੍ਰਗਟ ਸਿੰਘ
Bathinda News: ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਅਤੇ ਪੰਜਾਬ ਦੇ ਸਹਿ ਇੰਚਾਰਜ ਰਵਿੰਦਰ ਰਾਉ ਉੱਤਮ ਡਾਲਵੀਆ ਅਤੇ ਵਿਧਾਇਕ ਪ੍ਰਗਟ ਸਿੰਘ ਅੱਜ ਬਠਿੰਡਾ ਪਹੁੰਚੇ ਜਿੱਥੇ ਉਹਨਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪੰਜਾਬ ਵਿੱਚ ਹੜਾਂ ਨਾਲ ਹੋ ਰਹੇ ਨੁਕਸਾਨ ਲਈ ਦੋਨਾਂ ਸਰਕਾਰਾਂ ਨੂੰ ਜਿੰਮੇਵਾਰ ਠਹਿਰਾਇਆ। ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਕਿੰਗਰਾ,ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਰਾਜਨ ਗਰਗ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖੁਸ਼ਬਾਜ ਸਿੰਘ ਜਟਾਣਾ ਆਦਿ ਆਗੂਆਂ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਿੰਦਰ ਡਾਲਵੀਆਂ ਨੇ ਕਿਹਾ ਕਿ ਭਾਜਪਾ ਸਿਆਸੀ ਖੇਡਾਂ ਕਰਕੇ ਪਾਣੀ ਨਾਲ ਪੰਜਾਬ ਨੂੰ ਡੋਬਣਾ ਚਾਹੁੰਦੀ ਹੈ ਅਤੇ ਇਸ ਕੰਮ ਵਿਚ ਆਮ ਆਦਮੀ ਪਾਰਟੀ ਵੀ ਕਰ ਰਹੀ ਹੈ।
ਇਹ ਵੀ ਪੜ੍ਹੋ Bathinda Police ਨੇ ਖੁੱਲ੍ਹੀ ਬੋਲੀ ਰਾਹੀਂ 151 ਵਹੀਕਲ ਵੇਚ ਕੇ ਵੱਟੇ 41 ਲੱਖ 41 ਹਜ਼ਾਰ ਰੁਪਏ
ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਚੋਰੀ ਨਾਲ ਸੱਤਾ ‘ਤੇ ਕਾਬਜ ਹੋ ਰਹੇ ਹਨ ਪਰ ਹੁਣ ਇਹਨਾਂ ਦੀਆਂ ਸਿਆਸੀ ਖੇਡਾਂ ਨਹੀਂ ਚੱਲਣਗੀਆਂ। ਉਹਨਾਂ ਕਿਹਾ ਕਿ ਵਿਰੋਧੀ ਧਿਰਾ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾ ਅਰਜਨ ਖੜਗੇ ਦੀ ਅਗਵਾਈ ਵਿੱਚ ਕਾਂਗਰਸ ਸੰਵਿਧਾਨ ਨੂੰ ਬਚਾਉਣ ਅਤੇ ਸਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਬਚਨਵੱਧ ਹੈ ਅਤੇ ਮੋਦੀ ਸਰਕਾਰ ਤੇ ਮਾਨ ਸਰਕਾਰ ਦੀਆਂ ਸਾਜਿਸ਼ਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹੜਾਂ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫਤ ਦਾ ਐਲਾਨ ਨਹੀਂ ਕਰਦੀ ਉਦੋਂ ਤੱਕ ਕੇਂਦਰੀ ਫੰਡ ਨਹੀਂ ਮਿਲੇਗਾ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਯੁਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਅਤੇ ਕਾਂਗਰਸ ਦੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਤੇ ਬਲਾਕ ਪ੍ਰਧਾਨ ਮਾਧੋ ਸ਼ਰਮਾ ਸਹਿਤ ਹੋਰ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













