Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸੰਗਰੂਰ

ਕੇਂਦਰ ਸਰਕਾਰ ਸੂਬੇ ਦੀਆਂ ਵਾਜਬ ਮੰਗਾਂ ਮੰਨਣ ਤੋਂ ਇਨਕਾਰੀ: ਸੁਖਬੀਰ ਸਿੰਘ ਬਾਦਲ

5 Views

ਲੌਂਗੋਵਾਲ, 20 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਇਸ ਕਰ ਕੇ ਸੰਤਾਪ ਹੰਢਾ ਰਿਹੈ ਕਿਉਂਕਿ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਦਰਿਆਈ ਪਾਣੀਆਂ ’ਤੇ ਇਸਦੇ ਹੱਕ ਬਹਾਲ ਕਰਨ, ਪੰਜਾਬੀ ਬੋਲਦੇ ਇਲਾਕੇ ਇਸਨੂੰ ਦੇਣ ਅਤੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਦੇਣ ਸਮੇਂ ਸੂਬੇ ਦੀਆਂ ਵਾਜਬ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਹੈ।ਇਥੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੰਤ ਜੀ ਨੇ ਪੰਜਾਬ ਲਈ ਸਰਵਉਚ ਸ਼ਹਾਦਤ ਦਿੱਤੀ ਪਰ ਕੇਂਦਰ ਸਰਕਾਰ ਨੇ ਉਹਨਾਂ ਨਾਲ ਅਤੇ ਸੂਬੇ ਨਾਲ ਕੀਤੇ ਵਾਅਦੇ ਲਾਗੂ ਕਰਨ ਤੋਂ ਨਾਂਹ ਕਰ ਦਿੱਤੀ। ਉਹਨਾਂ ਕਿਹਾ ਕਿ ਅੱਜ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨੇ ਸੰਤ ਲੌਂਗੋਵਾਲ ਨਾਲ ਧੋਖਾ ਕੀਤਾ ਹੈ ਕਿਉਂਕਿ ਦੋਵੇਂ ਪਾਰਟੀਆਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਤੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਪੰਜਾਬ ਦੇ ਸਟੈਂਡ ਨਾਲ ਸਮਝੌਤਾ ਕੀਤਾ ਹੈ।

Breaking: ਬਠਿੰਡਾ ’ਚ ਨਵੇਂ Mayor ਦੀ ਚੋਣ ਲਈ ਪ੍ਰਕ੍ਰਿਆ ਸ਼ੁਰੂ,ਕਮਿਸ਼ਨਰ ਨੇ ਸਰਕਾਰ ਨੂੰ ਲਿਖਿਆ ਪੱਤਰ

ਲੋਕਾਂ ਨੂੰ ਪੰਥ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਠੁਕਰਾਉਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਤੁਸੀਂ ਆਪ ਸੁਣਿਆ ਹੈ ਕਿ ਕੱਲ੍ਹ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਨੇ ਕੀ ਕਿਹਾ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਭਾਈ ਗੁਰਦੀਪ ਸਿੰਘ ਖੇੜਾ, ਬਲਵੰਤ ਸਿੰਘ ਰਾਜੋਆਣਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਵਰਗੇ ਬੰਦੀ ਸਿੰਘਾਂ ਨੂੰ ਪਹਿਲਾਂ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਜਿਹਨਾਂ ਨੇ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ 30-30 ਸਾਲ ਤੋਂ ਜੇਲ੍ਹਾਂ ਕੱਟ ਰਹੇ ਹਨ ਜਦੋਂ ਕਿ ਦੁਜੇ ਸਿਰਫ ਇਕ ਸਾਲ ਦੀ ਕੈਦ ਤੋਂ ਹੀ ਰਿਹਾਈ ਚਾਹੁੰਦੇ ਹਨ। ਸ: ਬਾਦਲ ਨੇ ਕਿਹਾ ਕਿ ਹਰ ਕੋਈ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਿਹਾ ਹੈ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਸਿੱਖ ਕੌਮ ਕਮਜ਼ੋਰ ਹੋ ਜਾਵੇਗੀ।

ਖੂਨ ਹੋਇਆ ਸਫੈਦ: ਮਾਸ਼ੂਕ ਪਿੱਛੇ ਭਰਾ ਨੇ ਸਕੇ ਭਰਾ ਦਾ ਕੀਤਾ ਕ+ਤਲ

ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਮਜ਼ੋਰ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੁਕੜੇ ਕੀਤੇ ਗਏ ਅਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾਈ ਗਈ। ਉਨ੍ਹਾਂ ਲੋਕਾਂ ਨੂੰ ਅਪੀਲਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਕਿਹਾ ਕਿ ਅਜਿਹਾ ਕਰਨਾ ਹੀ ਸੰਤ ਲੌਂਗੋਵਾਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਹਨਾਂ ਨੇ ਇਤਿਹਾਸਕ ਇਕੱਠ ਨੂੰ ਭਰੋਸਾ ਦੁਆਇਆ ਕਿ ਉਹ ਕਦੇ ਵੀ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਭਾਵੇਂ ਜੋ ਮਰਜ਼ੀ ਹੋ ਜਾਵੇ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕਿਵੇਂ ਸੂਬੇ ਵਿਚ ਵਾਰ-ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਆਪ ਸਰਕਾਰ ਇਸ ਪਿਛਲੀ ਸਾਜ਼ਿਸ਼ ਨੂੰ ਬੇਨਕਾਬ ਕਰਨ ਵਾਸਤੇ ਕੱਖ ਵੀ ਨਹੀਂ ਕਰ ਰਹੀ।

Big News: ਕੋਲਕਾਤਾ ’ਚ ਡਾਕਟਰ ਦੀ ਮੌ+ਤ ਮਾਮਲੇ ਵਿਚ ਸੁਪਰੀਮ ਕੋਰਟ ਨੇ ਡੀਜੀਪੀ ਨੂੰ ਬਦਲਣ ਦੇ ਦਿੱਤੇ ਹੁਕਮ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਐਮਰਜੰਸੀ ਵੇਲੇ ਉਹਨਾਂ ਵੱਲੋਂ ਮੋਰਚੇ ਦੀ ਅਗਵਾਈ ਕਰਨ ਵਿਚ ਨਿਭਾਈ ਭੂਮਿਕਾ ਉਜਾਗਰ ਕੀਤੀ।ਡਾ. ਦਲਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਘੀ ਢਾਂਚੇ ਦੀ ਮਜ਼ਬੂਤੀ ਵਾਸਤੇ ਅਤੇ ਬਿਨਾਂ ਕਿਸੇ ਲੋਭ ਤੇ ਲਾਲਚ ਦੇ ਪੰਥ ਤੇ ਪੰਜਾਬ ਲਈ ਡੱਟਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਹੱਥ ਮਜ਼ਬੂਤ ਕੀਤੇ ਜਾਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਇਕਬਾਲ ਸਿੰਘ ਝੂੰਦਾ, ਬਾਬਾ ਟੇਕ ਸਿੰਘ ਧਨੋਲਾ, ਵਿੰਨਰਜੀਤ ਸਿੰਘ ਗੋਲਡੀ, ਰਾਜਿੰਦਰ ਦੀਪਾ, ਜ਼ਹੀਦਾ ਸੁਲੇਮਾਨ, ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੀਤੂ, ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਨੇ ਵੀ ਸੰਬੋਧਨ ਕੀਤਾ।

 

Related posts

ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

punjabusernewssite

ਵਿਜੀਲੈਂਸ ਵੱਲੋਂ ਆਰਟੀਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

punjabusernewssite

ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌ.ਤ, ਪ੍ਰਸ਼ਾਸ਼ਨ ਵੱਲੋਂ SIT ਦਾ ਗੱਠਨ

punjabusernewssite