ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੂੰ ਕੇਂਦਰ ਸਰਕਾਰ ਕੋਲ ਮੰਗ ਉਠਾਉਣ ਦੀ ਅਪੀਲ
ਚੰਡੀਗੜ੍ਹ, 31 ਜਨਵਰੀ:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ ਘਟਣ ਕਾਰਨ ਚਿੰਤਾਜਨਕ ਸਥਿਤੀ ਵੱਲ ਵਧ ਰਹੇ ਪੰਜਾਬ ਸੂਬੇ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬਾ ਸਰਕਾਰ ਵੱਲੋਂ ਨਿਰੰਤਰ ਪੱਤਰ-ਵਿਹਾਰ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ।
ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਰੋਕਣ ਅਤੇ ਪਾਣੀ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਚਾਰ-ਵਟਾਂਦਰੇ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਲਿਖਿਆ ਜਾ ਚੁੱਕਾ ਹੈ ਪਰ ਕੇਂਦਰ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸੰਤ ਸੀਚੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ’ਤੇ ਵੀ ਕੇਂਦਰ ਸਰਕਾਰ ਕੋਲ ਸੂਬੇ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਉਣ।
ਮੇਅਰ ਚੋਣਾਂ ’ਚ ਧਾਂਦਲੀ ਦੇ ਖਿਲਾਫ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਕੀਤਾ ਪ੍ਰਦਰਸ਼ਨ
ਇਸੇ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਜਲ ਸਰੋਤਾਂ ਬਾਰੇ ਬਣੀ ਸੰਸਦੀ ਕਮੇਟੀ ਵਿੱਚ ਉਹ ਮੈਂਬਰ ਹੋਣ ਦੇ ਨਾਤੇ ਇਸ ਸਕੀਮ ਤਹਿਤ ਪੰਜਾਬ ਨੂੰ ਬਾਹਰ ਰੱਖੇ ਜਾਣ ਦਾ ਪਹਿਲਾਂ ਵੀ ਸਖ਼ਤ ਇਤਰਾਜ਼ ਜਤਾ ਚੁੱਕੇ ਹਨ ਅਤੇ ਪੰਜਾਬ ਨੂੰ ਇਸ ਯੋਜਨਾ ਵਿੱਚ ਸ਼ਾਮਿਲ ਕਰਨ ਲਈ ਲਿਖ ਵੀ ਚੁੱਕੇ ਹਨ।ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਦਰਿਆਵਾਂ ਅਤੇ ਪੁਲਾਂ ਹੇਠ ਸਫ਼ਾਈ ਯਕੀਨੀ ਬਣਾਉਣ ਤਾਂ ਜੋ ਦਰਿਆ ਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ।
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ
ਉਨ੍ਹਾਂ ਕਿਹਾ ਕਿ ਹੁਣ ਜਦੋਂ ਬਰਸਾਤਾਂ ਦੇ ਸਮੇਂ ਵਿੱਚ 6 ਮਹੀਨੇ ਦਾ ਸਮਾਂ ਰਹਿ ਗਿਆ ਹੈ ਤਾਂ ਇਹ ਜ਼ਰੂਰੀ ਹੈ ਕਿ ਸਫ਼ਾਈ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ।ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਚੀਫ਼ ਇੰਜੀਨੀਅਰ (ਡਰੇਨੇਜ) ਸ੍ਰੀ ਹਰਦੀਪ ਸਿੰਘ ਮਹਿੰਦੀਰੱਤਾ, ਚੀਫ਼ ਇੰਜੀਨੀਅਰ (ਨਹਿਰਾਂ) ਸ੍ਰੀ ਸ਼ੇਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Share the post "ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ"