spot_img
spot_img
spot_img

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ- ਐਡਵੋਕੇਟ ਧਾਮੀ

Date:

spot_img

👉ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਮਤਾ ਪਾਸ ਕਰਕੇ ਕੇਂਦਰ ਵੱਲੋਂ ਸਿੱਖ ਬੰਦੀਆਂ ਪ੍ਰਤੀ ਟਾਲ-ਮਟੋਲ ਵਾਲੀ ਨੀਤੀ ਦੀ ਕੀਤੀ ਕਰੜੀ ਆਲੋਚਨਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਇਸ ਵਰਤਾਰੇ ਨੂੰ ਘੱਟਗਿਣਤੀ ਸਿੱਖਾਂ ਨਾਲ ਅਨਿਆਂ ਕਰਾਰ ਦਿੱਤਾ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਮਾਨਯੋਗ ਸੁਪਰੀਮ ਕੋਰਟ ਪਾਸੋਂ ਮੰਗ ਕੀਤੀ ਗਈ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ ਤੁਰੰਤ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਆਦੇਸ਼ ਕਰੇ ਤਾਂ ਜੋ 2007 ਤੋਂ ਫਾਂਸੀ ਦੀ ਚੱਕੀ ਵਿੱਚ ਸਜ਼ਾ ਕੱਟ ਰਹੇ ਭਾਈ ਰਾਜੋਆਣਾ ਨੂੰ ਇਨਸਾਫ਼ ਮਿਲ ਸਕੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦਾ ਚੌਂਕੀ ਇੰਚਾਰਜ 80,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਰੰਗੇ ਹੱਥੀਂ ਕੀਤਾ ਕਾਬੂ

ਇਕੱਤਰਤਾ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਉਨ੍ਹਾਂ ਤੱਕ ਇਹ ਸਨੇਹਾ ਪਹੁੰਚਾਇਆ ਹੈ ਕਿ ਸ਼੍ਰੋਮਣੀ ਕਮੇਟੀ ਉਨ੍ਹਾਂ ਸਬੰਧੀ ਪਾਈ ਗਈ ਆਪਣੀ ਪਟੀਸ਼ਨ ਵਾਪਸ ਲਵੇ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਫੈਸਲਾ ਲੈਣ ਲਈ ਕਿਹਾ ਜਾਵੇ ਕਿਉਂਕਿ ਹੁਣ ਉਹ ਜ਼ਿੰਦਗੀ ਅਤੇ ਮੌਤ ਵਿੱਚ ਕੋਈ ਫਰਕ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਵਿਚਾਰ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਵੱਲੋਂ ਲੰਮੇ ਅਰਸੇ ਤੋਂ ਫਾਂਸੀ ਦੀ ਚੱਕੀ ਵਿੱਚ ਦ੍ਰਿੜ੍ਹਤਾ ਤੇ ਚੜ੍ਹਦੀ ਕਲਾ ਦਾ ਪ੍ਰਗਟਾਵਾ ਕੌਮ ਲਈ ਇੱਕ ਪ੍ਰੇਰਣਾ ਵਾਂਗ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਅਤੇ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮੇਂ ਕੀਤੇ ਨੋਟੀਫਿਕੇਸ਼ਨ ਨੂੰ ਪੂਰਨ ਰੂਪ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਈਡੀ ਦਫ਼ਤਰ ਦੇ ਬਾਹਰ ਵਿਸ਼ਾਲ ਪ੍ਰਦਰਸ਼ਨ

ਇਸ ਦੇ ਨਾਲ ਹੀ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਫੈਸਲਾ ਲੈਣ ਦੀ ਹਿਦਾਇਤ ਨੂੰ ਵੀ ਦਰਕਿਨਾਰ ਨਹੀਂ ਕਰਨਾ ਚਾਹੀਦਾ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਵੱਡਾ ਦਿਲ ਦਿਖਾਉਂਦਿਆਂ ਸਿੱਖ ਭਾਵਨਾਵਾਂ ਅਨੁਸਾਰ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਫੈਸਲਾ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰ ਪਾਸੋਂ ਇਨਸਾਫ਼ ਦੀ ਮੰਗ ਕਰ ਰਹੀ ਹੈ ਨਾ ਕਿ ਭੀਖ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਵਾਸਤੇ ਵੀ ਸਮਾਂ ਮੰਗੇਗੀ ਜਿਸ ਲਈ ਸਕੱਤਰ ਪੱਧਰ ਦੇ ਅਧਿਕਾਰੀ ਨੂੰ ਗ੍ਰਹਿ ਮੰਤਰਾਲੇ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਤੈਅ ਕੀਤੇ ਜਾਣ ਵਾਲੇ ਸੇਵਾ ਨਿਯਮਾਂ ਲਈ ਮੰਗੇ ਗਏ ਸੁਝਾਵਾਂ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਸੁਝਾਅ ਪ੍ਰਾਪਤ ਹੋਏ ਹਨ ਅਤੇ ਲਗਾਤਾਰ ਆ ਰਹੇ ਹਨ। ਉਨ੍ਹਾਂ ਇਸ ਨੂੰ ਲੈ ਕੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਭੇਜੇ ਜਾਣ। ਖਾਸ ਕਰਕੇ ਪੰਥ ਦੀਆਂ ਸਿਰਮੌਰ ਜਥੇਬੰਦੀਆਂ ਇਸ ਨੂੰ ਪਹਿਲ ਦੇ ਅਧਾਰ ’ਤੇ ਲੈਣ ਤਾਂ ਜੋ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਸਾਂਝੀ ਰਾਏ ਤੇ ਭਾਵਨਾ ਅਨੁਸਾਰ ਇੱਕ ਸਰਬ-ਸਾਂਝੀ ਨਿਯਮਾਵਲੀ ਬਣਾਉਣ ਦੇ ਅਮਲ ਨੂੰ ਪੂਰਾ ਕਰ ਸਕੇ। ਉਨ੍ਹਾਂ ਕਿਹਾ ਕਿ ਸੁਝਾਅ ਭੇਜਣ ਦਾ ਸਮਾਂ ਫਿਲਹਾਲ 20 ਅਪ੍ਰੈਲ ਤੱਕ ਰੱਖਿਆ ਗਿਆ ਹੈ ਅਤੇ ਇਸ ਮਗਰੋਂ ਇੱਕ ਕਮੇਟੀ ਨਿਰਧਾਰਤ ਕਰਕੇ ਪੁੱਜੇ ਸੁਝਾਵਾਂ ਨੂੰ ਵਾਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਅਹਿਮ ਕਾਰਜ ਹੈ ਜਿਸ ਲਈ ਦੀਰਘ ਵਿਚਾਰ ਕਰਨੇ ਲੋੜੀਂਦੇ ਹਨ।

ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰ ਸਿੰਘ ਆਦਿ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ...

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ...

Bathinda MC Elections; 2024 ਦੇ ਮੁਕਾਬਲੇ ਵਿਰੋਧੀ ਧਿਰਾਂ ਨੂੰ ਵੋਟ ਫ਼ੀਸਦੀ ਸੇਅਰ ਵਿਚ ਵੱਡਾ ਝਟਕਾ

👉ਅਕਾਲੀ ਦਲ ਤੇ ਕਾਂਗਰਸ ਦਾ ਗ੍ਰਾਫ਼ ਵੀ ਲੋਕ ਸਭਾ...