ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ

0
131

ਕੈਬਨਿਟ ਮੰਤਰੀ ਨੇ ਕੇਂਦਰ ’ਤੇ ਸੂਬੇ ਦੇ ਖੇਤੀ ਸੈਕਟਰ ਨੂੰ ਨੁਕਸਾਨ ਪਹੁੰਚਾਉਣ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦਾ ਦੋਸ਼ ਲਾਇਆ
ਚੰਡੀਗੜ੍ਹ, 22 ਅਕਤੂਬਰ:ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਪੰਜਾਬ ਦੀਆਂ ਮੰਡੀਆਂ ’ਚੋਂ ਝੋਨੇ ਦੀ ਫ਼ਸਲ ਦੀ ਚੁਕਾਈ ਵਿੱਚ ਜਾਣਬੁੱਝ ਕੇ ਅੜਿੱਕੇ ਡਾਹੁਣ ਦਾ ਦੋਸ਼ ਲਾਇਆ ਹੈ, ਜਿਸ ਕਰਕੇ ਸੂਬੇ ਦੀ ਸ਼ਾਂਤੀ ਭੰਗ ਹੋਣ ਦੇ ਨਾਲ-ਨਾਲ ਖੇਤੀ ਸੈਕਟਰ ਨੂੰ ਨੁਕਸਾਨ ਹੋ ਰਿਹਾ ਹੈ।ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ‘ਚੋਂ ਝੋਨੇ ਦੀ ਫ਼ਸਲ ਦੀ ਚੁਕਾਈ ‘ਚ ਦੇਰੀ ਹੋਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇਦੀ ਕਿਸਾਨੀ ਨੂੰ ਢਾਹ ਲਾਉਣ ਸਬੰਧੀ ਰਚੀ ਗਈ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ, ਨਾ ਸਿਰਫ਼ ਨਿਰਧਾਰਤ ਸਮੇਂ ਦੇ ਅੰਦਰ ਫ਼ਸਲ ਦੀ ਚੁਕਾਈ ਯਕੀਨੀ ਬਣਾ ਰਹੀ ਹੈ,

ਗੁਣਵੰਤਾ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ਮੈਗਾ ਮਾਪੇ-ਅਧਿਆਪਕ ਮੀਟਿੰਗਾਂ: ਹਰਭਜਨ ਸਿੰਘ ਈ.ਟੀ.ਓ

ਸਗੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ ਕੇਂਦਰ ਸਿਆਸੀ ਲਾਹਾ ਲੈਣ ਨੀਵੇਂ ਦਰਜੇ ਦੀ ਰਾਜਨੀਤੀ ਕਰ ਰਿਹਾ ਹੈ, ਜੋ ਕਿ ਸਰਾਸਰ ਮੰਦਭਾਗਾ ਹੈ।ਸ. ਧਾਲੀਵਾਲ ਨੇ ਕਿਹਾ ਕਿ ਉਹ ਇਸ ਗੰਭੀਰ ਮੁੱਦੇ ’ਤੇ ਪ੍ਰਧਾਨ ਮੰਤਰੀ ਦੀ ਚੁੱਪੀ ਨੂੰ ਲੈ ਕੇ ਬੇਹੱਦ ਹੈਰਾਨ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ਦੇ ਹੱਲ ਲਈ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਗੁਦਾਮਾਂ ਨੂੰ ਖਾਲੀ ਕਰਵਾ ਕੇ ਪੰਜਾਬ ਦੀਆਂ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਦਾਮਾਂ ਦੇ ਖਾਲੀ ਹੋਣ ਨਾਲ ਹੀ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਸੰਭਵ ਹੋ ਸਕਦੀ ਹੈ।

 

LEAVE A REPLY

Please enter your comment!
Please enter your name here