ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ

Date:

spot_img

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ। ਉਨ੍ਹਾਂ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ ਘੱਟਗਿਣਤੀਆਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਪ੍ਰਬੰਧਾਂ ਨੂੰ ਆਪਣੇ ਅਨੁਸਾਰ ਚਲਾਉਣ ਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਘੱਟਗਿਣਤੀਆਂ ਦੇ ਹੱਕ-ਹਕੂਕ ਸੁਰੱਖਿਅਤ ਰੱਖਣ ਦੀ ਹਾਮੀ ਰਹੀ ਹੈ ਅਤੇ ਉਹ ਘੱਟਗਿਣਤੀ ਭਾਈਚਾਰੇ ਦੇ ਹੱਕਾਂ ਖਿਲਾਫ਼ ਲਏ ਗਏ ਕਿਸੇ ਵੀ ਫੈਸਲੇ ਦਾ ਵਿਰੋਧ ਕਰਦੀ ਹੈ।

ਇਹ ਵੀ ਪੜ੍ਹੋ  ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਜਾਂਚ

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਘੱਟਗਿਣਤੀਆਂ ਨੂੰ ਦਬਾਉਣ ਦੀ ਨੀਤੀ ਤਹਿਤ ਦੇਸ਼ ਅੰਦਰ ਯੂਨੀਫਾਰਮ ਸਿਵਲ ਕੋਡ ਲਿਆਂਦਾ ਸੀ, ਜੋ ਵੱਖ-ਵੱਖ ਕੌਮਾਂ, ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਸੀ। ਇਸੇ ਤਰ੍ਹਾਂ ਫ਼ੌਜ ਵਿਚ ਸਿੱਧੀ ਭਰਤੀ ਦੀ ਥਾਂ ਅਗਨੀਵੀਰ ਜਿਹੇ ਫੈਸਲਿਆਂ ਨਾਲ ਘੱਟਗਿਣਤੀਆਂ ਦੇ ਰਾਖਵੇਂ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਫ਼ੌਜ ਅੰਦਰ ਸਿੱਖ ਫ਼ੌਜੀਆਂ ਨੂੰ ਸਰਕਾਰ ਦਾ ਲਾਜ਼ਮੀ ਤੌਰ ’ਤੇ ਹੈਲਮੈਟ ਪਾਉਣ ਲਈ ਨਿਯਮ ਬਣਾਉਣਾ ਵੀ ਇਸੇ ਨੀਤੀ ਦਾ ਹਿੱਸਾ ਸੀ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਘੱਟਗਿਣਤੀ ਭਾਈਚਾਰਿਆਂ ਨਾਲ ਸਲਾਹ ਕੀਤੇ ਬਿਨਾਂ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਵਿਚ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ  ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ, ਸਾਢੇ ਚਾਰ ਮਹੀਨਿਆਂ ਬਾਅਦ ਪੁੱਜਣਗੇ ਪਿੰਡ

ਉਨ੍ਹਾਂ ਕਿਹਾ ਕਿ ਘੱਟਗਿਣਤੀ ਭਾਈਚਾਰਿਆਂ ਨੂੰ ਆਪਣੀ ਵਿਰਾਸਤ ਅਤੇ ਧਾਰਮਿਕ ਅਦਾਰਿਆਂ ਦੀ ਸੁਰੱਖਿਆ ਦਾ ਪੂਰਾ ਹੱਕ ਹੈ ਅਤੇ ਵਕਫ਼ ਸੋਧ ਬਿੱਲ ਵਰਗੇ ਕਾਨੂੰਨ ਇਸ ਹੱਕ ਨੂੰ ਕਮਜ਼ੋਰ ਕਰਨ ਦਾ ਯਤਨ ਹਨ। ਇਸ ਨਾਲ ਭਾਈਚਾਰੇ ਦੇ ਹੱਕ ਹਕੂਕ ਅਤੇ ਸਰੋਕਾਰ ਪ੍ਰਭਾਵਿਤ ਹੋਣਗੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਅਜਿਹੀ ਨੀਤੀ ਠੀਕ ਨਹੀਂ ਹੈ। ਸਰਕਾਰ ਨੂੰ ਇਹ ਬਿੱਲ ਵਾਪਸ ਲੈਣਾ ਚਾਹੀਦਾ ਹੈ ਅਤੇ ਘੱਟਗਿਣਤੀਆਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰਾ ਕੀਤੇ ਬਿਨਾਂ ਅਜਿਹੇ ਕਿਸੇ ਵੀ ਫੈਸਲੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜੀ.ਕੇ.ਯੂ. ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ

Talwandi Sabo News: ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ, ਵਿਖੇ...

Asian Champions Trophy ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

👉ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ...

Bathinda Police ਦੀ ਮੁਸਤੈਦੀ ਨਾਲ ਚੋਰੀ ਹੋਈ ਐਕਟਿਵਾ ਬਰਾਮਦ

Bathinda News:Bathinda Police ਵੱਲੋਂ ਲੋਕਾਂ ਦੀ ਸੁਰੱਖਿਆ ਅਤੇ ਜਨਤਕ...