WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਚੋਣ ਅਧਿਕਾਰੀ ਵੱਲੋਂ ਡੀ.ਸੀਜ਼ ਅਤੇ ਐਸਐਸਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 30 ਮਈ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ।

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ’ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।

ਪੰਜਾਬ ਦੇ ਵਿੱਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ।ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

 

 

Related posts

ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ

punjabusernewssite

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

punjabusernewssite

ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

punjabusernewssite