ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

Date:

spot_img

ਚੰਡੀਗੜ੍ਹ, 5 ਮਈ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਸਿਬਿਨ ਸੀ ਨੇ ’ਨੋਟਾ’ ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ

ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ ’ਚੀਫ਼ ਇਲੈਕਟੋਰਲ ਆਫਿਸਰ, ਪੰਜਾਬ’ ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann Govt ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਨੂੰ ਬਿਨਾਂ...

ਹਾਕੀ ਤੇ ਸਾਫਟਬਾਲ ਦੇ ਰੋਚਕ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਇਆ ਦਮਖਮ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਸੇਠੀ...

ਚਹਿਲ ਤੇ ਭੁੱਚਰ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ, ਅੰਡਰ-17 ਵਾਲੀਬਾਲ ਸਮੈਸਿੰਗ ’ਚ ਰੋਮਾਂਚਕ ਮੁਕਾਬਲੇ ਜਾਰੀ

Mansa News:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ...