WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਚੰਡੀਗੜ੍ਹ, 19 ਅਪ੍ਰੈਲ:ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ। ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਚ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ।

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਚ ਨਾ ਆਉਣ ਦਿੱਤੀ ਜਾਵੇ ਕੋਈ ਦਿੱਕਤ : ਡਿਪਟੀ ਕਮਿਸ਼ਨਰ

ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ।ਹਥਿਆਰ ਜਮਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ।

ਦੇਸ਼ ’ਚ ਪਹਿਲੇ ਗੇੜ੍ਹ ਦੇ ਲਈ ਪੋਲੰਗ ਸ਼ੁਰੂ, 102 ਸੀਟਾਂ ਲਈ 21 ਸੂਬਿਆਂ ਵਿਚ ਪੈ ਰਹੀਆਂ ਹਨ ਵੋਟਾਂ

ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ ’ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ।

 

Related posts

ਚੰਨੀ ਦਾ ਨਵਾਂ ਐਲਾਨ , ਰੇਤ ਮਾਫੀਏ ਦੀ ਜਾਣਕਾਰੀ ਦਿਓ, 25000 ਰੁਪਏ ਇਨਾਮ ਪਾਓ

punjabusernewssite

ਉਦਯੋਗਿਕ ਪਲਾਟ ਤਬਾਦਲੇ ਮਾਮਲੇ ‘ਚ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਅਰੋੜਾ ਤੇ ਇੱਕ ਆਈਏਐਸ ਅਫ਼ਸਰ ਸਹਿਤ 10 ਵਿਰੁਧ ਕੇਸ ਦਰਜ

punjabusernewssite

1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ CM ਮਾਨ ਨੇ ਰੱਖਿਆ ਨਾਂਅ “ ਮੈਂ ਪੰਜਾਬ ਬੋਲਦਾ ਹਾਂ “

punjabusernewssite