WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿੱਚ ਮੀਡੀਆ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ।

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ

‘ਬਿਲ ਲਿਆਓ ਇਨਾਮ ਪਾਓ’ ਸਕੀਮ; ਗਲਤ ਬਿੱਲ ਜਾਰੀ ਕਰਨ ‘ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ। ਮੀਡੀਆ ਮੋਨੀਟਰਿੰਗ ਸੈੱਲ ਦੇ ਦੌਰੇ ਦੌਰਾਨ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Related posts

ਮੇਅਰ ਦੀ ਚੋਣ: ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਚੰਡੀਗੜ੍ਹ ‘ਚ ਵੱਡਾ ਸਿਆਸੀ ਡਰਾਮਾ

punjabusernewssite

ਪੰਜਾਬ ਵਿਧਾਨ ਸਭਾ 2023 ਦੀ ਕਾਰਵਾਈ ਹੋਈ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਜਾ ਰਹੀ ਸ਼ਰਧਾਂਜਲੀ

punjabusernewssite

ਆਰ.ਟੀ.ਏ. ਦਫ਼ਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ

punjabusernewssite