👉ਰੁੱਸੇ ਹੋਏ ਆਗੂਆਂ ਨੂੰ ਘਰੋ-ਘਰੀ ਜਾ ਕੇ ਨਾਲ ਤੋਰਨ ਵਿਚ ਹਾਸਲ ਕੀਤੀ ਸਫ਼ਲਤਾ
Rampura News: ਮਾਰਕਫ਼ੈਡ ਪੰਜਾਬ ਦੇ ਚੇਅਰਮੈਨ ਅਤੇ ਹਲਕਾ ਰਾਮਪੁਰਾ ਫ਼ੂਲ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਇੰਦਰਜੀਤ ਸਿੰਘ ਮਾਨ ਨੇ ਟਕਸਾਲੀ ਤੇ ਪਾਰਟੀ ਦੇ ਰੁੱਸੇ ਹੋਏ ਸਾਥੀਆਂ ਨੂੰ ਮੁੜ ਗਤੀਸ਼ੀਲ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਅਜਿਹੇ ਵਰਕਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਸਾਰੇ ਗਿਲੇ-ਸ਼ਿਕਵੇ ਦੂਰ ਕੀਤੇ ਜਾ ਰਹੇ ਹਨ। ਵਰਕਰਾਂ ਤੇ ਆਗੂਆਂ ਵੱਲੋਂ ਵੀ ਉਨ੍ਹਾਂ ਦਾ ਮਾਣ ਰੱਖਦਿਆਂ ਮੁੜ ਪਾਰਟੀ ਲਈ ਪਹਿਲਾਂ ਤੋਂ ਵੱਧ ਮਿਹਨਤ ਕਰਨ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਚੇਅਰਮੈਨ ਮਾਨ ਦੀ ਅਗਵਾਈ ਹੇਠ ਪਾਰਟੀ ਦਾ ਝੰਡਾ ਬੁਲੰਦ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ 👉ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਚਨਾ ਮੁਤਾਬਕ ਚੇਅਰਮੈਨ ਇੰਦਰਜੀਤ ਸਿੰਘ ਮਾਨ ਵੱਲੋਂ ਸੀਨੀਅਰ ਆਗੂ ਸੀਰਾ ਮੱਲੂਆਣਾ, ਟੇਕ ਸਿੰਘ ਸਰੀਏਵਾਲਾ, ਗੁਰਚਰਨ ਸਿੰਘ ਫੌਜੀ, ਜਸਵੀਰ ਸਿੰਘ ਕਿੰਗਰਾ, ਜਸਵਿੰਦਰ ਸਿੰਘ ਖਾਲਸਾ, ਸ਼ੈਂਕੀ ਰਾਮਪੁਰਾ, ਇਬਰਾਹੀਮ ਖਾਨ, ਸੁਖਪਾਲ ਸਿੰਘ, ਜਗਸੀਰ ਸਿੰਘ ਜੱਗੀ, ਦਿਲਬਾਗ ਸਿੰਘ, ਜੋਬਨ ਸਿੱਧੂ ਅਤੇ ਮਨਿੰਦਰ ਸਿੰਘ ਮਨੀ ਆਦਿ ਟਕਸਾਲੀ ਵਲੰਟੀਅਰਾਂ ਨੂੰ ਮੁੜ ਪਾਰਟੀ ਨਾਲ ਜੋੜ੍ਹਣ ਤੇ ਗਤੀਸ਼ੀਲ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮਾਨ ਨੇ ਦਾਅਵਾ ਕੀਤਾ ਕਿ ਇਹ ਸਾਰੇ ਸਾਥੀ ਮੁੜ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਜੁੜਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।
ਇਹ ਵੀ ਪੜ੍ਹੋ 👉CM Bhagwant Mann ਵੱਲੋਂ ਕਾਦੀਆਂ ਨੂੰ ਸਬ ਡਿਵੀਜ਼ਨ ਅਤੇ ਗੁਰਇਕਬਾਲ ਸਿੰਘ ਮਾਹਲ ਨੂੰ ਹਲਕਾ ਇੰਚਾਰਜ ਬਣਾਉਣ ਦਾ ਐਲਾਨ
ਉਨ੍ਹਾਂ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਬਣਦਾ ਮਾਣ-ਸਤਿਕਾਰ ਅਤੇ ਹੱਕ ਹਮੇਸ਼ਾ ਬਰਕਰਾਰ ਰਹੇਗਾ। ਪਾਰਟੀ ਦਾ ਹਰ ਵਰਕਰ ਸਾਡੇ ਪਰਿਵਾਰ ਦਾ ਹਿੱਸਾ ਹੈ ਅਤੇ ਹਰ ਸਾਥੀ ਦੀ ਕਦਰ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਜਿਕਰਯੋਗ ਹੈ ਕਿ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇਯੋਗ ਸਾਥੀ ਮੰਨੇ ਜਾਂਦੇ ਇੰਦਰਜੀਤ ਸਿੰਘ ਮਾਨ ਨੂੰ ਪਾਰਟੀ ਵੱਲੋਂ ਸਾਲ 2027 ਵਿਚ ਫ਼ੂਲ ਹਲਕੇ ਤੋਂ ਚੋਣ ਲੜਾਉਣ ਦੀ ਪੂਰੀ ਚਰਚਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



