Amritsar News:ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸ੍ਰੀ ਮਕਵਾਨਾ ਨੂੰ ਸਨਮਾਨਿਤ ਕੀਤਾ।
ਇਹ ਵੀ ਪੜ੍ਹੋ ਅਕਾਲੀ ਦਲ ਦਾ ਦਾਅਵਾ: ਭਰਤੀ ਬਾਰੇ ਫੈਸਲਾ ਸਿਰਫ਼ ਵਰਕਿੰਗ ਕਮੇਟੀ ਹੀ ਲੈਣ ਦੇ ਸਮਰਥ
ਇਸ ਮੌਕੇ ਸ੍ਰੀ ਮਕਵਾਨਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਬਿਨਾਂ ਵਿਤਰਕੇ ਤੋਂ ਸੰਗਤ ਤੇ ਪੰਗਤ ਦਾ ਸਿਧਾਂਤ ਮਨੁੱਖੀ ਬਰਾਬਰੀ ਦੀ ਉਦਾਹਰਣ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ"