ਚੇਅਰਮੈਨ ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਵੱਲੋਂ ਬਠਿੰਡਾ ਦਾ ਦੌਰਾ

Date:

spot_img

👉ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਲਗਾਉਣ ਦੇ ਕੰਮ ਵਿੱਚ ਲਿਆਂਦੀ ਜਾਵੇ ਤੇਜ਼ੀ : ਬਾਲ ਮੁਕੰਦ ਸ਼ਰਮਾ
Bathinda News: ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ‘ਪੋਸ਼ਣ ਗਾਰਡਨ’ ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਤੁਰੰਤ ‘ਪੋਸ਼ਣ ਗਾਰਡਨ’ ਲਗਾਏ ਜਾਣ। ਇਨ੍ਹਾਂ ਗਾਰਡਨਾਂ ਵਿੱਚ ਮੌਸਮੀ ਸਬਜ਼ੀਆਂ, ਫਲਦਾਰ ਬੂਟੇ ਅਤੇ ਔਸ਼ਧੀ ਪੌਦੇ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਮਿੱਡ-ਡੇ-ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲੇਗੀ ਅਤੇ ਉਹ ਖੇਤੀ ਤੇ ਕੁਦਰਤ ਨਾਲ ਵੀ ਜੁੜਨਗੇ।

ਇਹ ਵੀ ਪੜ੍ਹੋ 👉Punjab Government ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਉਨ੍ਹਾਂ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿੱਡ-ਡੇ-ਮੀਲ ਅਤੇ ਪੋਸ਼ਣ ਆਹਾਰ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾ ਕੇ ਤੰਦਰੁਸਤ ਪੰਜਾਬ ਸਿਰਜਣ ਲਈ ਵਚਨਬੱਧ ਹੈ।ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ‘ਪੋਸ਼ਣ ਗਾਰਡਨ’ ਦੇ ਕੰਮ ਸਬੰਧੀ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਜੰਗਲਾਤ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੀ ਵੀ ਮੱਦਦ ਲਈ ਜਾਵੇ।

ਇਹ ਵੀ ਪੜ੍ਹੋ 👉ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਇਸ ਮੌਕੇ ਚੇਅਰਮੈਨ ਨੇ ਸਿਹਤ ਵਿਭਾਗ ਨੂੰ ਹਿਦਾਇਤਾਂ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਾਲੇ ਕੁੱਕਾਂ ਆਦਿ ਸਟਾਫ਼ ਦਾ ਸਮੇਂ-ਸਮੇਂ ਮੈਡੀਕਲ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਨਿਰਦੇਸ਼ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

Bathinda Police ਤੇ ਪ੍ਰਸ਼ਾਸਨ ਨੇ ਇੱਕ ਹੋਰ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾਂ

Bathinda News:ਸਬ-ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ...