ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

Date:

spot_img

ਔਰਤਾਂ ਦੇ ਮਾਣ-ਸਤਿਕਾਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵੀ ਕੀਤਾ ਪ੍ਰੇਰਿਤ
ਚੰਡੀਗੜ੍ਹ, 30 ਅਕਤੂਬਰ:ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ ਸੁਰੱਖਿਅਤ ਅਤੇ ਮਾਣ-ਸਤਿਕਾਰ ਵਾਲੇ ਸਮਾਜ ਦੀ ਸਿਰਜਣਾ ਲਈ ਚੰਗੀ ਸ਼ਖਸੀਅਤ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਸ੍ਰੀਮਤੀ ਗਿੱਲ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਕਾਰਜ ਪ੍ਰਣਾਲੀ ਬਾਰੇ ਗੱਲ ਕਰਦਿਆਂ

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿੱਚ ਔਰਤਾਂ ਅਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਸਮਾਜ ਅਤੇ ਆਲੇ-ਦੁਆਲੇ ਨੂੰ ਬਿਹਤਰ ਬਣਾਉਣ ਵਿੱਚ ਹਰ ਕੋਈ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿੰਦਿਆਂ ਇੱਕ ਦੂਜੇ ਨੂੰ ਅੱਗੇ ਵਧਣ ਵਿੱਚ ਸਹਿਯੋਗ ਦੇਣ।ਉਨ੍ਹਾਂ ਕਿਹਾ ਕਿ ਸਮਾਜ ਦੀ ਸਿਰਜਣਾ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਉਂਦੇ ਹਨ। ਸ਼੍ਰੀਮਤੀ ਗਿੱਲ ਨੇ ਸਾਰੇ ਨੌਜਵਾਨਾਂ ਨੂੰ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਿੱਥੇ ਹਰ ਇੱਕ ਨੂੰ ਮਾਣ-ਸਨਮਾਨ ਮਿਲੇ ਅਤੇ ਹਰ ਕੋਈ ਸੁਰੱਖਿਆ ਮਹਿਸੂਸ ਕਰੇ।

ਦਫ਼ਤਰ ਸਿਵਲ ਸਰਜਨ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ

ਉਨ੍ਹਾਂ ਅੱਗੇ ਕਿਹਾ ਕਿ ਨੈਤਿਕ ​​ਕਦਰਾਂ-ਕੀਮਤਾਂ ਅਤੇ ਨਿਰਪੱਖਤਾ ਪ੍ਰਤੀ ਸਮਰਪਣ ਦੇ ਨਾਲ, ਅਸੀਂ ਅਜਿਹਾ ਸਮਾਜ ਸਿਰਜ ਸਕਦੇ ਹਾਂ, ਜਿਥੇ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਹਰ ਤਰ੍ਹਾਂ ਦੇ ਸ਼ੋਸ਼ਣ ਅਤੇ ਵਿਤਕਰੇ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰੀਏ।ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਸਮਾਜ ਦੇ ਹਰ ਹਿੱਸੇ ਵਿੱਚ ਸੁਰੱਖਿਅਤ ਮਹਿਸੂਸ ਕਰਨ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਸਹਿਯੋਗ ਮਿਲੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੱਕ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਾਸਤੇ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

spot_img
spot_img
spot_img

Share post:

Popular

More like this
Related

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...

CM Nayab Singh Saini ने की शहरी स्वामित्व योजना की समीक्षा

👉शहरी स्वामित्व योजना के तहत दुकानों के मालिकाना हक...