ਚੰਡੀਗੜ੍ਹ, 12 ਮਾਰਚ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਝੰਡੇ ਹੇਠ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕੱਚੇ ਕਾਮਿਆਂ ਵੱਲੋਂ ਹੁਣ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਹ ਚੱਕਾ ਜਾਮ ਭਲਕ ਬੁੱਧਵਾਰ ਸਵੇਰ ਤੋਂ ਸ਼ੁਰੂ ਹੋਵੇਗਾ ਪ੍ਰੰਤੂ ਮੰਗਲਵਾਰ ਬਾਅਦ ਦੁਪਿਹਰ ਤੋਂ ਬਾਅਦ ਵੀ ਲੰਮੇ ਰੂਟ ਦੀਆਂ ਬੱਸਾਂ ਪ੍ਰਭਾਵਿਤ ਹੋਣਗੀਆਂ, ਕਿਉਂਕਿ ਲੰਮੇ ਰੂਟ ’ਤੇ ਚੱਲਦੀਆਂ ਬੱਸਾਂ ਨੂੰ ਬਾਅਦ ਦੁਪਿਹਰ ਤੋਂ ਵਾਪਸ ਮੁੜਣ ਲਈ ਕਿਹਾ ਹੈ।
ਦੇਸ ਭਰ ’ਚ ਨਾਗਰਿਕਤਾ ਸੋਧ ਬਿੱਲ ਲਾਗੂ, ਨੋਟੀਫਿਕੇਸ਼ਨ ਹੋਇਆ ਜਾਰੀ
ਜਿਸਦੇ ਚੱਲਦੇ ਭਲਕੇ ਜਾਂ ਅੱਜ ਬਾਅਦ ਦੁਪਿਹਰ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਖ਼ਾਸ ਖਿਆਲ ਰੱਖਣਾ ਚਾਹੀਦਾ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਦਸਿਆ ਕਿ ਹੁਣ ਤੱਕ ਸਰਕਾਰ ਨਾਲ ਲਗਾਤਾਰ ਹੋਈਆਂ ਮੀਟਿੰਗਾਂ ਦੇ ਬਾਵਜੂਦ ਵੀ ਕੱਚੇ ਮੁਲਾਜਮਾਂ ਦੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਅਫ਼ਸਰਸਾਹੀ ਸਭ ਤੋਂ ਵੱਡੀ ਅੜਚਣ ਬਣੀ ਹੋਈ ਹੈ। ਅਪਣੀਆਂ ਮੰਗਾਂ ਦਾ ਜਿਕਰ ਕਰਦਿਆਂ ਜਥੇਬੰਦੀ ਦੇ ਆਗੂ ਨੇ ਦਸਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਮੂਹ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ
ਪ੍ਰੰਤੂ ਹਾਲੇ ਤੱਕ ਇਸ ਉਪਰ ਅਮਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ, ਆਊੁਟ ਸੋਰਸ ’ਤੇ ਕੰਮ ਕਰਦੇ ਮੁਲਾਜਮਾਂ ਨੂੰ ਕੰਟਰੈਕਟ ’ਤੇ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ, ਕੰਡੀਸ਼ਨਾਂ ਨੂੰ ਰੱਦ ਕਰਨ ਤੋਂ ਇਲਾਵਾ ਸਰਵਿਸ ਰੂਲ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਭਲਕੇ ਸਰਕਾਰੀ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਕਰਨ ਤੋਂ ਬਾਅਦ 13 ਮਾਰਚ ਨੂੰ ਮੋਹਾਲੀ ਤੋਂ ਚੰਡੀਗੜ੍ਹ ਤੱਕ ਵਿਸ਼ਾਲ ਮਾਰਚ ਕੀਤਾ ਜਾਵੇਗਾ।
Share the post "ਪੰਜਾਬ ’ਚ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ, ਬੱਸ ’ਤੇ ਸਫ਼ਰ ਕਰਨ ਵਾਲੇ ਰੱਖਣ ਧਿਆਨ"