ਸ੍ਰੀ ਮੁਕਤਸਰ ਸਾਹਿਬ 25 ਜਨਵਰੀ:ਡਿਪਟੀ ਕਮਿਸ਼ਨਰ ਰਾਜੇਸ਼ ਤਿਪਾਠੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ,ਸ੍ਰੀ ਮੁਕਤਸਰ ਸਾਹਿਬ ਅਤੇ ਗਠਿਤ ਟੀਮ ਵੱਲੋਂ ਬਲਾਕ ਮਲੋਟ ਅਤੇ ਬਲਾਕ ਲੰਬੀ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ ਵੱਖ ਸਕੂਲਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਚੈਕਿੰਗ ਟੀਮ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।
ਇਹ ਵੀ ਪੜ੍ਹੋ ਵਿਦਿਆਰਥੀਆਂ ਤੋਂ ਕੰਮ ਕਰਵਾਉਣ ਵਾਲੀ ਸਕੂਲ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ
ਇਸ ਮੌਕੇ ਪਾਲਿਸੀ ਤਾਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲੀ ਵਾਹਨਾਂ ਵਿੱਚ ਮਹਿਲਾ ਅਟੈਨਡੈਂਟ ਦਾ ਹੋਣ ਲਈ ਕਿਹਾ ਗਿਆ ਅਤੇ ਸਕੂਲ ਦੇ ਡਰਾਈਵਰਾਂ ਨੂੰ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ ।ਇਸ ਦੇ ਨਾਲ ਇਹ ਵੀ ਹਦਾਇਤ ਕੀਤੀ ਕਿ ਸਕੂਲ ਵਾਹਨ ਵਿੱਚ ਸੀਟਾਂ ਦੇ ਅਨੁਸਾਰ ਹੀ ਬੱਚਿਆਂ ਦੀ ਗਿਣਤੀ ਹੋਣੀ ਚਾਹੀਦੀ ਹੈ ਅਤੇ ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ,ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਚਾਹੀਦੀ ਹੋਣੀ ਹੈ।
ਇਹ ਵੀ ਪੜ੍ਹੋ ਫ਼ਗਵਾੜਾ ਨੂੰ ਅੱਜ ਮਿਲੇਗਾ ਮੇਅਰ ਤੇ ਅੰਮ੍ਰਿਤਸਰ ’ਚ ਚੋਣ 27 ਨੂੰ, ਕਾਂਗਰਸ ਤੇ ਆਪ ’ਚ ਸਖ਼ਤ ਮੁਕਾਬਲਾ
ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।ਇਸ ਮੌਕੇ ਸਕੂਲ ਵਾਹਨਾਂ ‘ਤੇ ਰਿਫਲੈਕਟਰ ਵੀ ਲਗਾਏ ਗਏ। ਇਸ ਮੌਕੇ ਏ.ਐਸ.ਆਈ ਜਸਬੀਰ ਸਿੰਘ,ਜਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਤੋਂ ਸੌਰਵ ਚਾਵਲਾ ਲੀਗਲ ਕਮ ਪ੍ਰੋਬੇਸ਼ਨ ਅਫਸਰ,ਚਰਨਵੀਰ ਸਿੰਘ ਸੋਸ਼ਲ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਗੌਰਵ ਕੁਮਾਰ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ"