👉ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਆਮਦ ਨਾਲ ਬਠਿੰਡਾ ਵਿੱਚ ਹਾਕੀ ਦਾ ਉਤਸ਼ਾਹ ਵਧਿਆ : ਡਿਪਟੀ ਕਮਿਸ਼ਨਰ
Bathinda News: ਪੰਜਾਬ ਵਿੱਚ ਹੋਣ ਜਾ ਰਹੀ ਹੀਰੋ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਹਾਕੀ ਚੈਂਪੀਅਨਸ਼ਿਪ ਦੇ ਸਬੰਧ ਵਿੱਚ ਕੱਢੇ ਜਾ ਰਹੇ ਟਰਾਫੀ ਟੂਰ ਤਹਿਤ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫੀ ਮਾਨਸਾ ਤੋਂ ਹੁੰਦੀ ਹੋਈ ਬਠਿੰਡਾ ਦੇ ਹਾਕੀ ਟਰਫ ਖੇਡ ਸਟੇਡੀਅਮ ਵਿਖੇ ਪਹੁੰਚੀ। ਇਸ ਮੌਕੇ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਵੱਲੋਂ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸਵਾਗਤ ਕੀਤਾ ਗਿਆ।ਟਰਾਫੀ ਦੇ ਆਗਮਨ ਮੌਕੇ ਖੇਡ ਵਿਭਾਗ ਬਠਿੰਡਾ ਵੱਲੋਂ ਕਰਵਾਏ ਗਏ ਵਿਸ਼ੇਸ਼ ਸਵਾਗਤੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਆਗਾਮੀ ਕੌਮਾਂਤਰੀ ਹਾਕੀ ਚੈਂਪੀਅਨਸ਼ਿਪ ਪ੍ਰਤੀ ਲੋਕਾਂ, ਖਿਡਾਰੀਆਂ ਅਤੇ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨਾ ਸੀ।
ਇਹ ਵੀ ਪੜ੍ਹੋ 👉Big News: Parvinder Singh Jhota Murder Case ਦੀ ਜਾਂਚ CM Mann ਵੱਲੋਂ CBI ਨੂੰ ਸੌਂਪਣ ਦਾ ਐਲਾਨ
ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦਾ ਆਯੋਜਨ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਕੀਤਾ ਜਾਵੇਗਾ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 27 ਅਕਤੂਬਰ ਤੋਂ 2 ਨਵੰਬਰ ਤੱਕ ਲੀਗ ਪੜਾਅ ਦੇ ਮੁਕਾਬਲੇ ਹੋਣਗੇ, ਜਦਕਿ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ 4 ਅਤੇ 5 ਨਵੰਬਰ ਨੂੰ ਸੈਮੀਫਾਈਨਲ ਅਤੇ ਤਮਗਾ ਮੁਕਾਬਲੇ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰਾਫੀ ਦੇ ਬਠਿੰਡਾ ਪਹੁੰਚਣ ’ਤੇ ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਹ ਟਰਾਫੀ ਟੂਰ ਪੰਜਾਬ ਦੀ ਅਮੀਰ ਹਾਕੀ ਵਿਰਾਸਤ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਖੇਡ ਨਾਲ ਜੋੜਨ ਦਾ ਇੱਕ ਅਹਿਮ ਉਪਰਾਲਾ ਹੈ।ਇਸ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਨੇ ਹਾਕੀ ਦੇ ਖੇਤਰ ਵਿੱਚ ਦੇਸ਼ ਨੂੰ ਕਈ ਨਾਮਵਰ ਖਿਡਾਰੀ ਦਿੱਤੇ ਹਨ ਅਤੇ ਸੂਬੇ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ।
ਇਹ ਵੀ ਪੜ੍ਹੋ 👉Bathinda ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਤੇ ਕਿਸਾਨਾਂ ਲਈ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਸ. ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੌਮਾਂਤਰੀ ਮੁਕਾਬਲੇ ਵਿੱਚ ਭਾਰਤ ਸਮੇਤ ਏਸ਼ੀਆ ਦੀਆਂ ਛੇ ਟੀਮਾਂ ਹਿੱਸਾ ਲੈਣਗੀਆਂ। ਟਰਾਫੀ ਟੂਰ ਰਾਹੀਂ ਵੱਖ-ਵੱਖ ਸ਼ਹਿਰਾਂ ਵਿੱਚ ਹਾਕੀ ਪ੍ਰਤੀ ਜਾਗਰੂਕਤਾ ਅਤੇ ਉਤਸ਼ਾਹ ਪੈਦਾ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵੱਕਾਰੀ ਚੈਂਪੀਅਨਸ਼ਿਪ ਨਾਲ ਜੁੜ ਸਕਣ।ਬਠਿੰਡਾ ਵਿਖੇ ਕਰਵਾਏ ਗਏ ਸਮਾਗਮ ਤੋਂ ਬਾਅਦ ਟਰਾਫੀ ਅਗਲੇ ਪੜਾਅ ਲਈ ਫਰੀਦਕੋਟ ਵੱਲ ਰਵਾਨਾ ਹੋਵੇਗੀ। ਇਸ ਤਰ੍ਹਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘਦਾ ਇਹ ਟਰਾਫੀ ਟੂਰ ਆਗਾਮੀ ਹਾਕੀ ਚੈਂਪੀਅਨਸ਼ਿਪ ਲਈ ਮਾਹੌਲ ਤਿਆਰ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦੇ ਰਿਹਾ ਹੈ।ਇਸ ਮੌਕੇ ਹਾਕੀ ਏਸ਼ੀਅਨ ਗੇਮਜ ਵਿੱਚੋਂ ਗੋਲਡ ਮੈਡਲਿਸਟ ਬਲਜੀਤ ਕੌਰ ਆਪਣੇ ਕੋਚ ਸ਼ਰਨਜੀਤ ਸਿੰਘ ਪਹੁੰਚਣ ਤੋਂ ਇਲਾਵਾ ਹਾਕੀ ਦੇ ਸੀਨੀਅਰ ਖਿਡਾਰੀ, ਖੇਡ ਵਿਭਾਗ ਦੇ ਸਮੂਹ ਕੋਚ ਅਤੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



