ਤਲਵੰਡੀ ਸਾਬੋ, 5 ਦਸੰਬਰ:ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਵਾਤਾਵਰਣ ਪੱਖੀ ਖੇਤੀਬਾੜੀ ਦਾ ਹੌਕਾ ਦੇਣ ਵਾਲੀਆਂ ਡਾ. ਬਹਾਦਰਜੀਤ ਸਿੰਘ, ਡਾ. ਅਮਨਪ੍ਰੀਤ ਸਿੰਘ, ਡਾ. ਕ੍ਰਿਸ਼ਨ ਕੁਮਾਰ ਤੇ ਡਾ. ਬਬਲੀ ਵੱਲੋਂ ਲਿਖਿਤ ਕਿਤਾਬਾਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਰਿਲੀਜ਼ ਕੀਤੀਆਂ ਗਈਆਂ। ਇਸ ਮੌਕੇ ਸੁਖਰਾਜ ਸਿੰਘ ਸਿੱਧੂ ਐਮ.ਡੀ., ਪ੍ਰੋ. (ਡਾ.) ਪੀਯੂਸ਼ ਵਰਮਾ ਕਾਰਜਕਾਰੀ ਉੱਪ ਕੁਲਪਤੀ, ਡਾ. ਵਰਿੰਦਰ ਸਿੰਘ ਪਾਹਿਲ ਐਡਵਾਈਜ਼ਰ ਟੂ ਚਾਂਸਲਰ, ਡਾ. ਜਗਤਾਰ ਸਿੰਘ ਧੀਮਾਨ, ਡਾ. ਅਮ੍ਰਿਤਪਾਲ ਸਿੰਘ ਡੀਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਕਿਤਾਬ ਰਿਲੀਜ਼ ਮੌਕੇ ਚਾਂਸਲਰ ਸਿੱਧੂ ਨੇ ਕਿਹਾ ਕਿ ਪੰਜਾਬ ਭਾਰਤ ਦੇ ਅੰਨ ਦਾ ਕਟੋਰਾ ਹੈ, ਭਾਰਤ ਦੇ ਕੇਂਦਰੀ ਪੂਲ ਵਿੱਚ ਪੰਜਾਬ ਵੱਲੋਂ ਸਭ ਤੋਂ ਵੱਧ ਚਾਵਲ ਦਾ ਯੋਗਦਾਨ ਹੈ,
ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ; ਅੰਮ੍ਰਿਤਸਰ CI ਨੇ 5 ਕਿਲੋ ਹੈਰੋਇਨ ਤੇ ਲੱਖਾਂ ਦੀ ਰਾਸ਼ੀ ਸਹਿਤ ਤਿੰਨ ਨੂੰ ਕੀਤਾ ਕਾਬੂ
ਪਰ ਹੁਣ ਸਮੇਂ ਦੀ ਲੋੜ ਅਨੁਸਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਤੇ ਵਾਤਾਵਰਣ ਪੱਖੀ ਖੇਤੀ ਲਈ ਬਦਲਵੇਂ ਫ਼ਸਲੀ ਚੱਕਰ ਅਤੇ ਨਗਦੀ ਫ਼ਸਲਾਂ ਵੱਲ ਕਿਸਾਨਾਂ ਨੂੰ ਧਿਆਨ ਦੇਣਾ ਪਵੇਗਾ। ਉਨ੍ਹਾਂ ਕਿਤਾਬਾਂ ਵਿੱਚ ਇਸ ਖੇਤਰ ਦੇ ਸੁਧਾਰ ਲਈ ਦਿੱਤੇ ਸੁਝਾਵਾਂ ਅਤੇ ਨਵੀਆਂ ਸੰਭਾਵਨਾਵਾਂ ਲਈ ਲੇਖਕਾਂ ਨੂੰ ਵਧਾਈ ਦਿੱਤੀ ਅਤੇ ਖੇਤੀ ਖੋਜ ਦੇ ਖੇਤਰ ਵਿੱਚ ਹੋਰ ਕਾਢਾਂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਵਰਮਾ ਨੇ ਜੀ.ਕੇ.ਯੂ. ਵਿਖੇ ਆਈ.ਸੀ.ਏ.ਆਰ. ਵੱਲੋਂ ਪ੍ਰਾਯੋਜਿਤ ਕਰਵਾਈ ਅੰਤਰ ਰਾਸ਼ਟਰੀ ਖੇਤੀਬਾੜੀ ਕਾਨਫਰੈਂਸ ਸੀਟਾਸ-2024 ਸੰਬੰਧੀ ਕਾਰਜਾਂ ਨੂੰ ਲੇਖਕਾਂ ਵੱਲੋਂ ਇੱਕ ਖੂਬਸੂਰਤ ਦਸਤਾਵੇਜ ਵਿੱਚ ਪਰੋਣ ਲਈ ਲੇਖਕਾਂ ਨੂੰ ਵਧਾਈ ਦਿੱਤੀ।ਡਾ. ਪਾਹਿਲ ਨੇ ਦੱਸਿਆ ਕਿ ਅੰਤਰ ਰਾਸ਼ਟਰੀ ਕਾਨਫਰੈਂਸ ਲਈ ਵਰਸਿਟੀ ਨੂੰ ਆਈ.ਸੀ.ਏ.ਆਰ. ਵੱਲੋਂ ਵਿਸ਼ੇਸ਼ ਗਰਾਂਟ ਹਾਸਿਲ ਹੋਈ ਸੀ
ਇਹ ਵੀ ਪੜ੍ਹੋ Bathinda News: ਲੇਲੇਵਾਲਾ ਗੈਸ ਪਾਈਪ ਲਾਈਨ ਮਾਮਲਾ: ਕਿਸਾਨਾਂ ਤੇ ਪੁਲਿਸ ਵਿਚਕਾਰ ਟਕਰਾਅ ਵਾਲੀ ਸਥਿਤੀ ਬਣੀ
ਅਤੇ ਇਸ ਵਿੱਚ ਦੇਸ਼ ਵਿਦੇਸ਼ ਦੇ ਖੇਤੀ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਲਗਭਗ 1000 ਡੈਲੀਗੇਟਸ ਨੇ ਸ਼ਿਰਕਤ ਕੀਤੀ ਤੇ ਇਸ ਵਿੱਚ 200 ਦੇ ਕਰੀਬ ਐਬਸਟਰੈਕਟ ਪਬਲਿਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਕਿਤਾਬਾਂ ਖੇਤੀ ਦੇ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਇਸ ਨੂੰ ਅਪਨਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ।ਡਾ. ਅੰਮ੍ਰਿਤਪਾਲ ਨੇ ਸਮੇਂ ਦੀ ਲੋੜ ਅਨੁਸਾਰ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਲੇਖਕਾਂ ਵੱਲੋਂ ਖੇਤੀ ਦੀ ਰਹਿੰਦ ਖੁਹੰਦ ਦੀ ਸਾਂਭ ਸੰਭਾਲ ਅਤੇ ਪਰਾਲੀ ਪ੍ਰਬੰਧਨ ਲਈ ਦੱਸੇ ਗਏ ਨੁਕਤਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਿਤਾਬਾਂ ਅਗਾਂਹਵਧੂ ਕਿਸਾਨਾਂ ਨੂੰ ਸਬਜ਼ੀਆਂ, ਫਲ ਆਦਿ ਦੀ ਸਫ਼ਲ ਕਾਸ਼ਤ ਅਤੇ ਹਵਾ ਦੀ ਗੁਣਵੱਤਾ ਬਣਾਈ ਰੱਖਣ ਵਿੱਚ ਸਹਾਈ ਹੋਣਗੀਆਂ। ਸਭਨਾਂ ਦੇ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਨਾਲ ਇਹ ਸਮਾਰੋਹ ਸਮਾਪਤ ਹੋਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ। https://chat.whatsapp.com/EK1btmLAghfLjBaUyZMcLK