ਚੰਡੀਗੜ੍ਹ: ਸਾਲ 2023 ਖ਼ਤਮ ਹੋਣ ਵਾਲਾ ਹੈ ‘ਤੇ ਜਾਂਦੇ ਸਾਲ ਵਿਚ ਹੁਣ ਫਿਰ ਤੋਂ ਕਰੋਨਾ ਦਾ ਡਰ ਸਤਾਉਣ ਲੱਗਾ ਹੈ। ਦਰਅਸਲ ਕਰੋਨਾ ਦਾ ਇਕ ਨਵਾਂ ਵੇਰੀਐਂਟ ਦੇਖਣ ਨੂੰ ਮਿਲਿਆ ਹੈ। ਕੇਰਲ ਵਿਚ 70 ਤੋਂ 80 ਤੱਕ ਲੋਕ ਇਸ ਕਰੋਨਾ ਵੇਰੀਐਂਟ ਤੇ ਪਜ਼ੀਟਿਵ ਪਾਏ ਗਏ ਹਨ। ਹੁਣ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਨਵੇਂ ਵੇਰੀਐਂਟ ਨੂੰ ਦੇਖਦੇ ਹੋਏ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।
ਪੰਜਾਬ ਕਾਂਗਰਸ ਵਿਚ ਮੁੜ ਅੰਦਰੂਨੀ ਜੰਗ ਛਿੜੀ
ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਚ ਮਾਸਕ ਪਹਿਨਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਸਾਸ਼ਨ ਨੇ ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਬੁਖਾਰ, ਜ਼ੁਕਾਮ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਹੋਣ ‘ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨਾਂ ਲਈ ਆਪਣੇ ਆਪ ਨੂੰ ਆਈਸੋਲੇਟ ਕਰਨਾ ਜ਼ਰੂਰੀ ਹੈ।
Share the post "ਕਰੋਨਾ ਦੇ ਨਵੇਂ ਵੇਰੀਐਂਟ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਹਿਦਾਇਤਾਂ"