Friday, April 17, 2026
spot_img
spot_img

Chandigarh Mayor Election : ਚੰਡੀਗੜ੍ਹ ਮੇਅਰ ਚੋਣ ਦਾ ਬਦਲਿਆ ਤਰੀਕਾ, ਹੁਣ ਇਸ ਤਰ੍ਹਾਂ ਪੈਣਗੀਆਂ ਵੋਟਾਂ

Date:

spot_img

Chandigarh Mayor Election changes: ਚੰਡੀਗੜ੍ਹ ਨਗਰ ਨਿਗਮ ਦੀ ਰਾਜਨੀਤੀ ਵਿੱਚ 29 ਸਾਲਾਂ ਬਾਅਦ ਇੱਕ ਵੱਡਾ ਤੇ ਇਤਿਹਾਸਿਕ ਬਦਲਾਅ ਹੋਣ ਜਾ ਰਿਹਾ ਹੈ। ਹੁਣ ਮੇਅਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਗੁਪਤ ਵੋਟਿੰਗ ਦੀ ਬਜਾਏ ਹੱਥ ਖੜੇ ਕਰਕੇ ਕੀਤੀ ਜਾਵੇਗੀ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਇਸ ਐਕਟ ਵਿੱਚ ਸੋਧ ਨੂੰ ਮਜ਼ਦੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਅਨਿਲ ਮਸੀਹ ਵਿਵਾਦ ਅਤੇ ਸੁਪਰੀਮ ਕੋਰਟ ਦੀਆਂ ਸਖ਼ਤ ਟਿੱਪਣੀਆਂ ਤੋਂ ਬਾਅਦ ਲਿਆ ਗਿਆ ਹੈ। ਹੁਣ ਅਗਲੀ ਮੇਅਰ ਚੋਣ ਵਿਚ ਇਹ ਨਵੀਂ ਪ੍ਰਣਾਲੀ ਲਾਗੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਮੇਅਰ ਮਹਿਤਾ ਦਾ ਵੱਡਾ ਫੈਸਲਾ: ਬਠਿੰਡਾ ਸ਼ਹਿਰ ਵਿੱਚ ਹੁਣ ਵਾਰਡ ਵਾਈਜ਼ ਹੋਣਗੇ ਖੇਡ ਟੂਰਨਾਮੈਂਟ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੀਤੇ ਮੰਗਲਵਾਰ ਨੂੰ ਨਗਰ ਨਿਗਮ ਚੰਡੀਗੜ੍ਹ ਨਿਯਮ 1996 ਦੇ ਨਿਯਮ ਛੇ ਵਿੱਚ ਸੋਧ ਕਰਦੇ ਹੋਏ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।ਅਨਿਲ ਮਸੀਹ ਮਾਮਲੇ ਤੋਂ ਬਾਅਦ, ਸਵਾਲ ਉੱਠੇ ਸਨ ਕਿ ਜਦੋਂ ਸਿਰਫ 35 ਕੌਂਸਲਰਾਂ ਨੂੰ ਵੋਟ ਪਾਉਣੀ ਪੈਂਦੀ ਹੈ ਅਤੇ ਉਹ ਸਾਰੇ ਕੌਂਸਲਰ ਇੱਕ ਪਾਰਟੀ ਦੇ ਚਿੰਨ੍ਹ ‘ਤੇ ਚੋਣ ਜਿੱਤ ਚੁੱਕੇ ਹਨ। ਅਜਿਹੀ ਸਥਿਤੀ ਵਿੱਚ, ਗੁਪਤ ਵੋਟਿੰਗ ਕਿਉਂ ਕੀਤੀ ਜਾਂਦੀ ਹੈ। ਇਸ ਦੀ ਬਜਾਏ, ਹੱਥ ਚੁੱਕ ਕੇ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ-ਤਰੁਨਪ੍ਰੀਤ ਸਿੰਘ ਸੌਂਦ

ਸਾਬਕਾ ਮੇਅਰ ਕੁਲਦੀਪ ਕੁਮਾਰ ਦੇ ਕਾਰਜਕਾਲ ਦੌਰਾਨ, ਅਕਤੂਬਰ 2024 ਵਿੱਚ ਨਗਰ ਨਿਗਮ ਸਦਨ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਇਸਦਾ ਸਮਰਥਨ ਕੀਤਾ ਸੀ। ਕੁਲਦੀਪ ਕੁਮਾਰ ਨੇ ਜਨਵਰੀ 2025 ਵਿੱਚ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਸੀ ਜਿਸ ਵਿੱਚ ਗੁਪਤ ਵੋਟਿੰਗ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ, ਜਿਸਨੂੰ ਸੁਪਰੀਮ ਕੋਰਟ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਇਹ ਫੈਸਲਾ ਪ੍ਰਸ਼ਾਸਨ ਨੂੰ ਲੈਣਾ ਪਵੇਗਾ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਇਸ ‘ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ। ਡਿਪਟੀ ਕਮਿਸ਼ਨਰ ਦਫ਼ਤਰ ਨੇ ਆਪਣਾ ਪ੍ਰਸਤਾਵ ਤਿਆਰ ਕੀਤਾ ਅਤੇ ਹੁਣ ਪ੍ਰਸ਼ਾਸਕ ਨੇ ਇਸਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸਨੂੰ ਲਾਗੂ ਕਰ ਦਿੱਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...