Friday, May 8, 2026
spot_img
spot_img

Chandigarh News : ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ

Date:

spot_img

👉 ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੀਟਿੰਗ ’ਚ ਆਪ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਐਕਟ ਤਹਿਤ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਨਿਖੇਧੀ

Chandigarh News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਪੰਜਾਬ ਵਿਚ ਆਉਂਦੀਆਂ 102 ਨਗਰ ਕੌਂਸਲ ਤੇ 9 ਨਗਰ ਨਿਗਮਾਂ ਦੀਆਂ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜੇਗੀ।ਇਸ ਬਾਰੇ ਫੈਸਲਾ ਅੱਜ ਪਾਰਟੀ ਦੇ ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।ਮੀਟਿੰਗ ਵਿਚ ਆਪ ਸਰਕਾਰ ਵੱਲੋਂ ਪਾਸ ਕੀਤੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਗ੍ਰੰਥੀ ਸਿੰਘਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਖਵਾਲੇ ਹੋਣ ਦੇ ਨਾਅਤੇ ਨਿਸ਼ਾਨਾ ਬਣਾਏ ਜਾਣ ਦੀ ਵੀ ਨਿਖੇਧੀ ਕੀਤੀ ਗਈ। ਪਾਰਟੀ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਪਵਿੱਕਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਪਰ ਗ੍ਰੰਥੀਆਂ ਤੇ ਗੁਰਦੁਆਰਾ ਕਮੇਟੀਆਂ ’ਤੇ ਅਜਿਹੇ ਕੇਸ ਨਹੀਂ ਚੱਲਣੇ ਚਾਹੀਦੇ।ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਵਿਚ ਵਰਤੇ ’ਕਸਟੋਡੀਅਨ’ ਸ਼ਬਦ ਦੇ ਅਰਥ ਤੋੜ ਮਰੋੜ ਕੇ ਪੇਸ਼ ਕਰਨ ਦੀ ਵੀ ਨਿਖੇਧੀ ਕੀਤੀ।

ਇਹ ਵੀ ਪੜ੍ਹੋ 👉 Mansa News: ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਨੇ ਸਾਰੇ ਹਲਕਾ ਇੰਚਾਰਜਾਂ ਨੂੰ ਅਧਿਕਾਰ ਦਿੱਤੇ ਕਿ ਉਹ ਐਸ ਆਈ ਆਰ ਪ੍ਰਕਿਰਿਆ ਵਾਸਤੇ ਬਲਾਕ ਪੱਧਰੀ ਏਜੰਟਾਂ (ਬੀ ਐਲ ਓ) ਦੀ ਨਿਯੁਕਤੀ ਕਰਨ। ਉਹਨਾਂ ਕਿਹਾ ਕਿ ਜੇਕਰ ਐਸ ਆਈ ਆਰ ਦੌਰਾਨ ਗਲਤ ਵੋਟਾਂ ਕੱਟੀਆਂ ਜਾਂਦੀਆਂ ਹਨ ਜਾਂ ਕੋਈ ਹੋਰ ਮੁਸ਼ਕਿਲ ਆਉਂਦੀ ਹੈ ਤਾਂ ਫਿਰ ਇਹ ਬੀ ਐਲ ਓ ਲੋਕਾਂ ਦੀ ਮਦਦ ਕਰ ਸਕਦੇ ਹਨ।ਅਕਾਲੀ ਆਗੂ ਨੇ ਕਿਹਾ ਕਿ ਮੀਟਿੰਗ ਨੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਢਹਿ ਢੇਰੀ ਹੋਣ ਦਾ ਵੀ ਗੰਭੀਰ ਨੋਟਿਸ ਲਿਆ। ਉਹਨਾਂ ਕਿਹਾ ਕਿ ਹਾਲ ਹੀ ਵਿਚ ਜਲੰਧਰ ਵਿਚ ਬੀ ਐਸ ਐਫ ਹੈਡਕੁਆਰਟਰ ਦੇ ਨੇੜੇ ਅਤੇ ਅੰਮ੍ਰਿਤਸਰ ਵਿਚ ਫੌਜੀ ਛਾਉਣੀ ਦੇ ਨੇੜੇ ਬੰਬ ਧਮਾਕੇ ਹੋਏ ਜਿਸ ਤੋਂ ਸਾਬਤ ਹੁੰਦਾ ਹੈ ਕਿ ਸੂਬੇ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ।ਉਹਨਾਂ ਕਿਹਾ ਕਿ ਬਜਾਏ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਕੋਈ ਸਬੂਤ ਦਿੱਤਿਆਂ ਦੂਸ਼ਣਬਾਜ਼ੀ ਵਿਚ ਉਲਝ ਗਏ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਧਮਾਕਿਆਂ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਜਦੋਂ ਕਿ ਸੂਬੇ ਦੇ ਡੀ ਜੀ ਪੀ ਇਸ ਵਾਸਤੇ ਪਾਕਿਸਤਾਨ ਆਧਾਰਿਤ ਏਜੰਸੀਆਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ।

ਇਹ ਵੀ ਪੜ੍ਹੋ 👉 Chandigarh News: ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਵਿਚ ਇਸ ਗੱਲ ਦਾ ਵੀ ਨੋਟਿਸ ਲਿਆ ਗਿਆ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਨੋਟਾਂ ਦੀ ਵਰਖਾ ਹੁੰਦੀ ਵੇਖੀ ਗਈ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਮੁੱਖ ਮੰਤਰੀ ਦੇ ਓ ਐਸ ਡੀ ਅਤੇ ਸੂਬਾ ਆਪ ਪ੍ਰਧਾਨ ਅਮਨ ਅਰੋੜਾ ਨਾਲ ਜੁੜੇ ਵਿਅਕਤੀ ਇਹਨਾਂ ਭ੍ਰਿਸ਼ਟ ਕਾਰਵਾਈਆਂ ਵਿਚ ਸ਼ਾਮਲ ਹਨ ਅਤੇ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਵਿਚ ਸਿਖ਼ਰਲੇ ਵਿਅਕਤੀ ਹੀ ਭ੍ਰਿਸ਼ਟਾਚਾਰ ਵਿਚ ਲੱਗੇ ਹਨ।ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਉਹਨਾਂ ਦਾ ਨਿੱਜੀ ਸਟਾਫ ਤੇ ਆਪ ਲੀਡਰਸ਼ਿਪ ਭ੍ਰਿਸ਼ਟਾਚਾਰ ਵਿਚ ਨੱਕੋ ਨੱਕ ਡੁੱਬੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਕੀਤੀ ਜਾ ਰਹੀ ’ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ। ਉਹਨਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ 1000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੱਸਦੀ ਹੈ ਕਿ ਮੁੱਖ ਮੰਤਰੀ ਨੂੰ ਆਪਣੇ ਹੀ ਲੋਕਾਂ ਤੋਂ ਕਿੰਨਾ ਡਰ ਲੱਗਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਅਤੇ ਸਰਦੂਲਗੜ੍ਹ ਵਿੱਚ ‘ਸ਼ੁਕਰਾਨਾ ਯਾਤਰਾ’ ਕੀਤੀ

👉ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲਣ ਵਾਲੇ ਲੋਕ...

Haryana News: चौड़ी कतारों में गन्ना रोपण करने वाले किसानों को अब मिलेंगे 5000 रुपए : श्री श्याम सिंह राणा

👉कहा ,सहकारी मिल किसानों को उपलब्ध करवाएगी शुगरकेन हार्वेस्टर...