Chandigarh News: ਜਥੇਦਾਰ ਹਵਾਰਾ ਨੂੰ 21 ਦਿਨ ਦੀ ਪੈਰੋਲ ਤੁਰੰਤ ਦੇਵੇ ਕੇਂਦਰ ਸਰਕਾਰ – ਜਥੇਦਾਰ ਦਾਦੂਵਾਲ

Date:

spot_img

 

Chandigarh News: ਲੋਕਤੰਤਰ ਇੱਕ ਬਹੁਤ ਖੂਬਸੂਰਤ ਸ਼ਬਦ ਹੈ ਅਤੇ ਲੋਕਤੰਤਰੀ ਢਾਂਚੇ ਦਾ ਪੂਰੇ ਸੰਸਾਰ ਵਿੱਚ ਸਨਮਾਨ ਹੁੰਦਾ ਹੈ ਲੋਕਤੰਤਰ ਅਨੁਸਾਰ ਚਾਹੇ ਕਿਸੇ ਵੀ ਜਾਤ ਗੋਤ ਫਿਰਕੇ ਦੇ ਦੇਸ਼ ਵਾਸੀ ਹੋਣ ਸਭ ਨੂੰ ਬਰਾਬਰਤਾ ਦਾ ਮਾਣ ਸਤਿਕਾਰ ਮਿਲਦਾ ਹੈ ਜੇਕਰ ਕਿਸੇ ਇੱਕ ਫਿਰਕੇ ਦੇ ਲੋਕਾਂ ਨਾਲ ਵਿਤਕਰਾ ਹੋਵੇ ਤਾਂ ਨਿਰਾਸ਼ਤਾ ਫੈਲਦੀ ਹੈ ਬੇਗਾਨਗੀ ਦਾ ਅਹਿਸਾਸ ਹੁੰਦਾ ਹੈ ਭਾਰਤੀ ਕਾਨੂੰਨ ਅਨੁਸਾਰ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਜਿਨਾਂ ਨੇ ਸਮੇਂ ਦੇ ਬਦਲੇ ਹਾਲਾਤਾਂ ਅਨੁਸਾਰ ਬਗਾਵਤ ਦਾ ਰੁਖ਼ ਅਖਤਿਆਰ ਤਿਆਰ ਕੀਤਾ ਸੀ ਅਤੇ ਹੁਣ ਭਾਰਤੀ ਕਾਨੂੰਨ ਅਨੁਸਾਰ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਨਾਂ ਨੂੰ ਕੇਂਦਰ ਸਰਕਾਰ ਵੱਲੋਂ ਤੁਰੰਤ ਰਿਹਾ ਕਰਨਾ ਚਾਹੀਦਾ ਜਿਨਾਂ ਦੇ ਕੇਸ ਸੁਣਵਾਈ ਅਧੀਨ ਹਨ ਉਨਾਂ ਨੂੰ ਤੁਰੰਤ ਬਣਦੀ ਪੈਰੋਲ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉 ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM Bhagwant Mann ਨੇ AAP ਛੱਡਣ ਵਾਲੇ MPs ਨੂੰ ਕਹੀ ਵੱਡੀ ਗੱਲ !

ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ ਜਥੇਦਾਰ ਦਾਦੂਵਾਲ ਨੇ ਕਿਹਾ ਕੇ ਜਿਸ ਵੇਲੇ ਤਤਕਾਲੀ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਪਰ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰ ਦਿੱਤਾ ਗਿਆ ਸੀ ਅਤੇ ਅਨੇਕਾਂ ਬੇਕਸੂਰ ਸਿੱਖ ਸ਼ਰਧਾਲੂਆਂ ਦਾ ਕਤਲੇਆਮ ਕੀਤਾ ਗਿਆ ਘਰਾਂ ਵਿੱਚੋਂ ਕੱਢ ਕੇ ਜਾਂ ਰਾਹ ਜਾਂਦੇ ਸਿੱਖ ਨੌਜਵਾਨਾਂ ਨੂੰ ਪਕੜ ਕੇ ਝੂਠੇ ਪੁਲਿਸ ਮੁਕਾਬਲਿਆਂ ਚ ਸ਼ਹੀਦ ਕੀਤਾ ਗਿਆ ਤਾਂ ਉਸ ਵੇਲੇ ਇਨਾਂ ਅੱਜ ਦੇ ਬੰਦੀ ਸਿੰਘਾਂ ਵੱਲੋਂ ਬਗਾਵਤ ਦਾ ਰੁਖ਼ ਅਪਣਾਇਆ ਗਿਆ ਸੀ ਜੋ ਲੰਬੇ ਸਮੇਂ ਤੋਂ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਨਜ਼ਰਬੰਦ ਹਨ।

ਇਹ ਵੀ ਪੜ੍ਹੋ 👉 Guru Kashi University ਵੱਲੋਂ ਰੋਬੋਟਿਕਸ ਅਤੇ ਏ.ਆਈ. ਬਾਰੇ ਤਿੰਨ ਰੋਜ਼ਾ ਵਰਕਸ਼ਾਪ

ਜਿਨਾਂ ਦੀ ਰਿਹਾਈ ਲਈ ਸਮੇਂ ਸਮੇਂ ਗੁਰਦੁਆਰਾ ਅੰਬ ਸਾਹਿਬ ਮੋਰਚਾ,ਬਾਪੂ ਸੂਰਤ ਸਿੰਘ ਖਾਲਸਾ ਦਾ ਮੋਰਚਾ,ਬਰਗਾੜੀ ਇਨਸਾਫ਼ ਮੋਰਚਾ ਤੇ ਅੱਜ ਕੌਮੀ ਇਨਸਾਫ਼ ਮੋਰਚਾ ਚੰਡੀਗੜ ਚੱਲ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਜਿਨਾਂ ਵਿੱਚ ਗੈਰ ਸਿੱਖਾਂ ਨੇ ਵੀ ਸਮੂਲੀਅਤ ਕੀਤੀ ਵੱਲੋਂ ਧਰਨੇ ਮੁਜ਼ਾਹਰੇ ਕੀਤੇ ਗਏ ਜਿਸ ਕਾਰਨ ਕਈ ਬੰਦੀ ਸਿੰਘ ਰਿਹਾਅ ਵੀ ਹੋਏ ਅਤੇ ਕਈਆਂ ਨੂੰ ਪੈਰੋਲਾਂ ਵੀ ਮਿਲੀਆਂ ਸਨ ਪਰ ਅਜੇ ਵੀ ਕਈ ਬੰਦੀ ਸਿੰਘ ਜਿਨਾਂ ਵਿੱਚ ਸਰਬੱਤ ਖਾਲਸਾ 2015 ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ,ਭਾਈ ਜਗਤਾਰ ਸਿੰਘ ਤਾਰਾ,ਭਾਈ ਪਰਮਜੀਤ ਸਿੰਘ ਭਿਓਰਾ,ਭਾਈ ਬਲਵੰਤ ਸਿੰਘ ਰਾਜੋਆਣਾ,ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ,ਭਾਈ ਗੁਰਦੀਪ ਸਿੰਘ ਖੈੜਾ ਅਤੇ ਹੋਰ ਅਨੇਕਾਂ ਸਿੱਖ ਹਨ ਜਿਨਾਂ ਦੀ ਅੱਜ ਪੈਰੋਲ ਵੀ ਬਣਦੀ ਹੈ ਤੇ ਕਈਆਂ ਦੀ ਰਿਹਾਈ ਬਣਦੀ ਹੈ ਜੋ ਉਨਾਂ ਦਾ ਬਣਦਾ ਹੱਕ ਉਨਾਂ ਨੂੰ ਪਿਛਲੇ ਸਮੇਂ ਤੋਂ ਨਹੀਂ ਦਿੱਤਾ ਜਾ ਰਿਹਾ ਕਈ ਸਿੰਘਾਂ ਦੀ ਪੈਰੋਲ ਦੀਆਂ ਫਾਈਲਾਂ ਪੰਜਾਬ ਵਿੱਚ ਸਰਕਾਰੀ ਬਾਬੂਆਂ ਦੇ ਦਫ਼ਤਰਾਂ ਵਿੱਚ ਹੀ ਦਮ ਤੋੜ ਦਿੰਦੀਆਂ ਹਨ।

ਇਹ ਵੀ ਪੜ੍ਹੋ 👉 ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਮੁਫ਼ਤ : ਸੁਖਵੀਰ ਸਿੰਘ ਮਾਈਸਰਖਾਨਾ

ਸਰਕਾਰੀ ਬਾਬੂ ਕਨੂੰਨ ਵਿਵਸਥਾ ਦਾ ਬਹਾਨਾ ਬਣਾ ਕੇ ਫਾਈਲਾਂ ਰੱਦ ਕਰ ਦਿੰਦੇ ਹਨ ਜੋ ਸਰਾਸਰ ਬੇਇਨਸਾਫ਼ੀ ਅਤੇ ਲੋਕਤੰਤਰੀ ਕਨੂੰਨ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਸਤਿਕਾਰਯੋਗ ਮਾਤਾ ਜੀ ਆਖਰੀ ਸਾਹਾਂ ਤੇ ਹਨ ਅਤੇ ਆਪਣੇ ਪੁੱਤਰ ਨੂੰ ਇੱਕ ਵਾਰ ਵੇਖਣਾ ਚਹੁੰਦੇ ਹਨ ਇਸ ਲਈ ਕੇਂਦਰ ਸਰਕਾਰ ਵਲੋਂ ਜਥੇਦਾਰ ਹਵਾਰਾ ਨੂੰ ਘੱਟ ਤੋਂ ਘੱਟ 21 ਦਿਨ ਦੀ ਪੈਰੋਲ ਤੁਰੰਤ ਦੇਣੀ ਚਾਹੀਦੀ ਹੈ ਜਥੇਦਾਰ ਦਾਦੂਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕੇ ਜਿਨਾਂ ਦੀ ਪੈਰੋਲ ਬਣਦੀ ਹੈ ਉਨਾਂ ਨੂੰ ਤੁਰੰਤ ਪੈਰੋਲ ਅਤੇ ਜਿਨਾਂ ਦੀ ਰਿਹਾਈ ਬਣਦੀ ਹੈ ਉਨਾਂ ਨੂੰ ਕੇਂਦਰ ਸਰਕਾਰ ਤੁਰੰਤ ਰਿਹਾਅ ਕਰੇ ਇਸ ਨਾਲ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦਾ ਵੱਡਾ ਸਨਮਾਨ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...