spot_img
spot_img

Chandigarh News: ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

Date:

spot_img

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ

Chandigarh News: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ 👉CM Bhagwant Mann Visit Patna Sahib: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਅਧਿਐਨ ਟੀਮ ਦੇ ਮੈਂਬਰ ਡਾ. ਅਭਿਨੰਦਨ ਬਸੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੈਦਾ ਹੋਣ ਵਾਲੇ ਮਸਲਿਆਂ ਨੂੰ ਆਧਾਰ ਬਣਾ ਕੇ ਇਹ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਚੋਣਾਂ ਸਬੰਧੀ ਲੋਕ-ਭਾਵਨਾਵਾਂ ਹਨ ਉਨ੍ਹਾਂ ਨੂੰ ਖ਼ਿਆਲ ਵਿੱਚ ਰੱਖਿਆ ਗਿਆ ਅਤੇ ਦੇਖਿਆ ਗਿਆ ਕਿ ਵੋਟਾਂ ਦੀ ਗਿਣਤੀ ਕਿਵੇਂ ਹੋਵੇਗੀ ਤੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਭਰੋਸੇਯੋਗ ਕਿਵੇਂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਿਣਤੀ ਤੋਂ ਪਹਿਲਾਂ ਈ.ਵੀ.ਐਮ. ਦੀ ਸੀਲਿੰਗ, ਟਰਾਂਸਪੋਰਟ ਅਤੇ ਸਟੋਰੇਜ ਤੋਂ ਲੈ ਕੇ ਨਤੀਜਿਆਂ ਦੇ ਐਲਾਨ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਜਿੰਨਾ ਬਿਹਤਰ ਤਰੀਕੇ ਨਾਲ ਲਾਗੂ ਕਰਾਂਗੇ ਓਨਾ ਜ਼ਿਆਦਾ ਚੋਣ ਪ੍ਰਕਿਰਿਆ ਬਿਹਤਰ ਢੰਗ ਨਾਲ ਨੇਪਰੇ ਚੜ੍ਹੇਗੀ। ਇਸ ਮੌਕੇ ਉਨ੍ਹਾਂ ਈ.ਵੀ.ਐਮ., ਬੈਲਟ ਪੇਪਰ ਅਤੇ ਹਾਈਬ੍ਰਿਡ ਵਿਧੀ ਰਾਹੀਂ ਚੋਣ ਪ੍ਰਕਿਰਿਆ ਕਰਨ ਵਾਲੇ ਦੇਸ਼ਾਂ ਦੀ ਅਧਿਐਨ ਰਿਪੋਰਟ ਵੀ ਪੇਸ਼ ਕੀਤੀ ਅਤੇ ਦੱਸਿਆ ਕਿ ਕਿਵੇਂ ਈ.ਵੀ.ਐਮ. ਰਾਹੀਂ ਸਭ ਤੋਂ ਬਿਹਤਰ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ 👉Patiala News: ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਇਸ ਮੌਕੇ ਅਭਿਜੀਤ ਕਪਲਿਸ਼, ਆਈ.ਏ.ਐਸ. ਨੇ ਵੋਟਾਂ ਦੀ ਗਿਣਤੀ ਸਬੰਧੀ ਦੱਖਣੀ ਅਫਰੀਕਾ ਅਤੇ ਭਾਰਤ ਦੀ ਪ੍ਰਕਿਰਿਆ ਦਾ ਤੁਲਨਾਤਮਕ ਅਧਿਐਨ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਭਾਰਤੀ ਲੋਕ ਪ੍ਰਤੀਨਿਧੀ ਐਕਟ ਸਾਨੂੰ ਆਪਣੇ ਪ੍ਰਤੀਨਿਧੀ ਚੁਣਨ ਲਈ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਦੁਨੀਆਂ ਵਿੱਚ ਚੋਣ ਪ੍ਰਕਿਰਿਆ ਦੌਰਾਨ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਮੋਹਰੀ ਦੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਬਹੁਤ ਜ਼ਿਆਦਾ ਪਾਰਦਰਸ਼ਤਾ ਅਤੇ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ। ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਅਖੰਡਤਾ ਅਤੇ ਚੋਣ ਨਤੀਜਿਆਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਭਾਰਤੀ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੀ ਆਸਥਾ ਨੂੰ ਹੋਰ ਮਜ਼ਬੂਤ ਕਰ ਸਕੀਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related