Chandigarh News: ਗੁਜਰਾਤ ਦੀਆਂ ਸਥਾਨਕ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਜੇਤੂ ਉਮੀਦਵਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧਾਈਆਂ ਦਿੱਤੀਆਂ ਹਨ। ਇੱਥੇ ਸੋਸ਼ਲ ਮੀਡੀਆ ਤੇ ਪਾਏ ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਸ ਮਾਨ ਨੇ ਲਿਖਿਆ ਹੈ ਕਿ, “ਹਜ਼ਾਰਾਂ ਮੁਸ਼ਕਲਾਂ ਅਤੇ ਭਾਜਪਾ ਦੀ ਧੱਕੇਸ਼ਾਹੀ ਦੇ ਬਾਵਜੂਦ, ਸਾਡੇ ਵਲੰਟੀਅਰਾਂ ਨੇ ਆਪਣੇ ਹੌਸਲੇ ਨਾਲ ਨਵਾਂ ਇਤਿਹਾਸ ਸਿਰਜਿਆ ਹੈ।
ਇਹ ਵੀ ਪੜ੍ਹੋ 👉 Guru Kashi University ਵੱਲੋਂ ਮੁਫ਼ਤ “ਡੈਂਟਲ ਚੈੱਕਅਪ ਕੈਂਪ” ਦਾ ਆਯੋਜਨ
ਉਨ੍ਹਾਂ ਕਿਹਾ ਕਿ ਲੋਕਾਂ ਨੇ ਇੱਕ ਵਾਰ ਫਿਰ ‘ਆਪ’ ਦੀ ਇਮਾਨਦਾਰ ਰਾਜਨੀਤੀ ‘ਤੇ ਮੋਹਰ ਲਗਾਈ ਹੈ। ਜਿਸਤੋਂ ਇਹ ਸਾਬਤ ਹੋ ਗਿਆ ਹੈ ਕਿ ਪੂਰੇ ਦੇਸ਼ ‘ਚ ਜੇਕਰ ਕੋਈ ਭਾਜਪਾ ਨੂੰ ਹਰਾਉਣ ਦਾ ਦਮ ਰੱਖਦੀ ਹੈ ਤਾਂ ਉਹ ਆਮ ਆਦਮੀ ਪਾਰਟੀ ਹੀ ਹੈ। ਜਿਸਦੇ ਚੱਲਦੇ ਉਹ ਦਿਨ ਦੂਰ ਨਹੀਂ ਜਦੋਂ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਦਾ ਝੰਡਾ ਪੂਰੇ ਗੁਜਰਾਤ ਵਿੱਚ ਲਹਿਰਾਏਗਾ। ਮੁੱਖ ਮੰਤਰੀ ਨੇ ਪਾਰਟੀ ਦੇ ਸਮੁੱਚੇ ਸੰਗਠਨ ਅਤੇ ਮਿਹਨਤੀ ਵਰਕਰਾਂ ਨੂੰ ਇਸ ਇਤਿਹਾਸਕ ਸਫ਼ਲਤਾ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




