Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਨਮਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਟਵੀਟ ਰਾਹੀਂ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕੋਟਿ-ਕੋਟਿ ਪ੍ਰਣਾਮ।
ਇਹ ਵੀ ਪੜ੍ਹੋ 👉 National News : ਚੋਣ ਕਮਿਸ਼ਨ ਦਾ ਵੱਡਾ ਐਲਾਨ, 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਵੋਟਾਂ ਦੀ ਐਲਾਨੀ ਤਾਰੀਖ
CM ਮਾਨ ਨੇ ਕਿਹਾ ਕਿ ਗੁਰੂ ਘਰ ਦੀ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਦੀ ਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਇਹ ਮਹਾਨ ਸ਼ਹੀਦ ਸਦਾ ਲਈ ਕੌਮ ਦੇ ਹੀਰੋ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦਾਂ ਦਾ ਇਤਿਹਾਸ ਪੰਜਾਬੀਆਂ ਨੂੰ ਹਮੇਸ਼ਾ ਹੱਕ, ਸੱਚ ਅਤੇ ਇਨਸਾਫ਼ ਲਈ ਡਟ ਕੇ ਖੜ੍ਹਨ ਦੀ ਪ੍ਰੇਰਨਾ ਦਿੰਦਾ ਰਹੇਗਾ। ਸ੍ਰੀ ਪਾਉਂਟਾ ਸਾਹਿਬ ਦੀ ਇਹ ਪਵਿੱਤਰ ਧਰਤੀ ਸਿੱਖ ਇਤਿਹਾਸ ਵਿੱਚ ਅਦੁੱਤੀ ਮਹੱਤਵ ਰੱਖਦੀ ਹੈ, ਜਿੱਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਦਾ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਪੰਜਾਬ ਭਰ ਵਿੱਚ ਵੀ ਸ਼ਹੀਦ ਸਿੰਘਾਂ ਨੂੰ ਸਤਿਕਾਰ ਅਤੇ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





