Chandigarh News : ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਹੋਏ ਸ਼ਾਮਿਲ

Date:

spot_img

👉ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧੜ ਅਤੇ ਸਾਥੀਆਂ ਦਾ ਕੀਤਾ ਸਵਾਗਤ
👉ਕਿਹਾ- ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ
Chandigarh News: ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਵਿੱਚ ਸ਼ਾਮਲ ਹੋ ਗਏ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਇਹ ਵੀ ਪੜੋ 👉ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਈਏ।ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਦੀਪ ਲੁੱਧੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...