spot_img

Chandigarh News : ਚੰਡੀਗੜ੍ਹ ‘ਚ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, ਪੱਭਾਂ ਭਾਰ ਹੋਇਆ ਪੁਲਿਸ ਪ੍ਰਸ਼ਾਸਨ

Date:

spot_img

Chandigarh News : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਹੋ ਰਹੀਆਂ ਕਥਿਤ ਵਧੀਕੀਆਂ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਇੱਕ ਵਾਰ ਫਿਰ ਸੜਕਾਂ ‘ਤੇ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਕ, ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮੋਹਾਲੀ ਦੇ ਫੇਜ਼-8 ਵਿੱਚ ਪਹਿਲਾਂ ਵੱਡੀ ਰੋਸ ਰੈਲੀ ਕੀਤੀ ਗਈ, ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਚੰਡੀਗੜ੍ਹ ਦੇ ਗਵਰਨਰ ਹਾਊਸ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ ਹੈ। ਇਸ ਮਾਰਚ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ ਹਨ। ਕਿਸਾਨ ਆਪਣੇ ਹੱਥਾਂ ਵਿੱਚ ਝੰਡੇ ਅਤੇ ਬੈਨਰ ਫੜ੍ਹ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਨਜ਼ਰ ਆ ਰਿਹਾ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਪੁਲਿਸ ਬਲ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉 Punjab News : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਅਜਨਾਲਾ ਹਮਲਾ ਕੇਸ ‘ਚ ਵੱਡਾ ਫੈਸਲਾ

ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਖ਼ਾਸ ਤੌਰ ‘ਤੇ ਪੰਜਾਬ ਦੇ ਪਾਣੀਆਂ, ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ‘ਤੇ ਕੇਂਦਰ ਦੀਆਂ ਨੀਤੀਆਂ ਸੂਬੇ ਦੇ ਹਿੱਤਾਂ ਦੇ ਖ਼ਿਲਾਫ਼ ਦੱਸੀਆਂ ਜਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉੱਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਾਰਚ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦੇਸ਼ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਫਿਲਹਾਲ, ਚੰਡੀਗੜ੍ਹ ਵੱਲ ਵਧ ਰਹੇ ਇਸ ਵੱਡੇ ਰੋਸ ਮਾਰਚ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਅਤੇ ਦੇਖਣਾ ਹੋਵੇਗਾ ਕਿ ਸਰਕਾਰ ਇਸ ਮਾਮਲੇ ‘ਤੇ ਕੀ ਪ੍ਰਤੀਕਿਰਿਆ ਦਿੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...