Chandigarh News: ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ

Date:

spot_img

Chandigarh News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਸੂਬਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ, ਉਨ੍ਹਾਂ ਦੇ ਨਾਮ ਨਾਲ ਜੋੜੀ ਜਾ ਰਹੀ ਇੱਕ ਫ਼ਰਜ਼ੀ ਆਡੀਓ ਰਿਕਾਰਡਿੰਗ ਨੂੰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਲੜੀ ਹੇਠ, ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ ਨੂੰ ਭੇਜੀਆਂ ਵੱਖ-ਵੱਖ ਸ਼ਿਕਾਇਤਾਂ ਵਿੱਚ ਵੜਿੰਗ ਨੇ ਕਿਹਾ ਹੈ ਕਿ ਇਹ ਇੱਕ ਫ਼ਰਜ਼ੀ ਆਡੀਓ ਕਲਿੱਪ ਹੈ, ਜਿਸਨੂੰ ਸੱਤ ਸਾਲ ਪਹਿਲਾਂ ਵੀ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਬਦਨਾਮ ਕਰਨ ਲਈ ਫੈਲਾਇਆ ਗਿਆ ਸੀ। ਜਦਕਿ ਹੁਣ ਸਥਾਨਕ ਚੋਣਾਂ ਦੌਰਾਨ ਇਸਨੂੰ ਮੁੜ ਜਾਣਬੁੱਝ ਕੇ ਵਾਇਰਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਹੈਰਾਨੀ ਜ਼ਾਹਰ ਕਰਦਿਆਂ, ਕਿਹਾ ਕਿ ਪੰਜਾਬ ਰਾਜ ਐੱਸ.ਸੀ ਕਮਿਸਨ ਦੇ ਚੇਅਰਮੈਨ ਨੇ ਇਸ ਕਲਿੱਪ ਦੀ ਸੱਚਾਈ ਜਾਂ ਜਾਅਲੀ ਹੋਣ ਦੀ ਜਾਂਚ ਕੀਤੇ ਬਿਨਾਂ ਹੀ ਇਸਦਾ ਸੁਓ ਮੋਟੋ ਨੋਟਿਸ ਲੈ ਲਿਆ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਚੋਣਾਂ ਦੌਰਾਨ ਇਸ ਕਲਿੱਪ ਨੂੰ ਫੈਲਾਉਣ ਪਿੱਛੇ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।

ਇਹ ਵੀ ਪੜ੍ਹੋ 👉Bathinda MC Elections; ਬਠਿੰਡਾ ‘ਚ ਵੋਟਾਂ ਮੁਕੰਮਲ ਹੋਣ ਤੋਂ ਬਾਅਦ ਹਿੰਸਕ ਝੜਪ, Ex MLA ਸਮੇਤ ਅੱਧੀ ਦਰਜ਼ਨ ਜਖ਼ਮੀ

ਸੂਬਾ ਕਾਂਗਰਸ ਪ੍ਰਧਾਨ ਨੇ ਡੀਜੀਪੀ ਅਤੇ ਸੂਬਾ ਚੋਣ ਕਮਿਸ਼ਨ, ਦੋਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਐੱਫਆਈਆਰ ਦਰਜ ਕਰਕੇ ਦੋਸ਼ੀਆਂ ਦੀ ਪਛਾਣ ਕਰਨ ਦੇ ਨਿਰਦੇਸ਼ ਦੇਣ। ਵੜਿੰਗ ਨੇ ਕਿਹਾ ਕਿ ਅੱਜ ਜਾਂ ਕੱਲ੍ਹ, ਆਖ਼ਿਰਕਾਰ ਅਸੀਂ ਮੇਰੇ ਖ਼ਿਲਾਫ਼ ਚਲਾਈ ਜਾ ਰਹੀ ਇਸ ਦੁਸ਼ਪ੍ਰਚਾਰ ਮੁਹਿੰਮ ਦੇ ਪਿੱਛੇ ਮੌਜੂਦ ਲੋਕਾਂ ਦੀ ਪਛਾਣ ਕਰ ਲਵਾਂਗੇ ਅਤੇ ਕਾਨੂੰਨ ਅਨੁਸਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ਼ ਉਹ ਕਾਨੂੰਨੀ ਕਾਰਵਾਈ ਸ਼ੁਰੂ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...