CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Date:

spot_img

Chandigarh News: ਸ਼ਨੀਵਾਰ ਨੂੰ ਕੋਕਰੇਜ਼ ਜਨਤਾ ਪਾਰਟੀ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੁੱਖ ਚੋਣ ਕਮਿਸ਼ਨ ਦੇ ਵਿਰੁਧ ਵੋਟ ਚੋਰੀ ਨੂੰ ਲੈ ਕੇ ਪ੍ਰਦਰਸਨ ਦੇ ਦਿੱਤੇ ਸੱਦੇ ਦੀ ਚੰਡੀਗੜ੍ਹ ‘ਚ ਹਿਮਾਇਤ ਕਰ ਰਹੇ ਆਮ ਆਦਮੀ ਪਾਰਟੀ (AAP) ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਆਪ ਵੱਲੋਂ ਭਾਜਪਾ ਦੀ ਵੋਟ ਚੋਰੀ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਇੱਥੇ ਪ੍ਰਦਰਸ਼ਨ ਰੱਖਿਆ ਗਿਆ ਸੀ। ਇਸ ਦੌਰਾਨ ‘ਆਪ’ ਲੀਡਰਸ਼ਿਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਚੰਡੀਗੜ੍ਹ ਪੁਲਿਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਲੰਟੀਅਰ ਪੁੱਜੇ ਹੋਏ ਸਨ।

ਇਹ ਵੀ ਪੜ੍ਹੋ 👉Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

ਉਨ੍ਹਾਂ ਰੋਹ ਪ੍ਰਗਟ ਕਰਦਿਆਂ ਵੋਟ ਚੋਰੀ ਦਾ ਡਟ ਕੇ ਵਿਰੋਧ ਕਰਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਭਾਜਪਾ ਵੱਲੋਂ ਲੋਕਤੰਤਰ ਦਾ ਘਾਣ ਕਰਦਿਆਂ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੂੰ ਗ੍ਰਿਫ਼ਤਾਰ ਕਰਵਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਦੀ ਭਾਜਪਾ ਵੱਲੋਂ ਗੁੰਡਾਗਰਦੀ ਕਰਕੇ ਦੇਸ਼ ਵਿੱਚ ਐਮਰਜੈਂਸੀ ਤੋਂ ਵੀ ਬੁਰੇ ਹਾਲਾਤ ਬਣਾ ਦਿੱਤੇ ਗਏ ਹਨ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ।’ਆਪ’ ਪੰਜਾਬ ਭਾਜਪਾ ਦੀ ਇਸ ਤਾਨਾਸ਼ਾਹੀ ਖ਼ਿਲਾਫ਼ ਡਟ ਕੇ ਨੌਜਵਾਨਾਂ ਦੇ ਨਾਲ਼ ਖੜ੍ਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ

Bathinda News: Bathinda City ਦੇ ਹਾਜੀ ਰਤਨ ਰੋਡ 'ਤੇ...

80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ

Faridkot News :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...