ਜਲੰਧਰ, 2 ਮਈ: ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਅੱਜ ਚੋਣ ਪ੍ਰਚਾਰ ਦੌਰਾਨ ਦਲ ਬਦਲੀ ਨੂੰ ਲੈ ਕੇ ਵਿਰੋਧੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਤੇ ਪਵਨ ਕੁਮਾਰ ਟੀਨੂੰ ਨੂੰ ਲੰਬੇ ਹੱਥੀਂ ਲਿਆ ਹੈ। ਚੰਨੀ ਨੇ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਪਾਰਟੀਆਂ ਬਦਲਣ ਵਾਲਿਆਂ ਤੋਂ ਬਚਣਾ ਚਾਹੀਦਾ ਹੈ। ਇਹ ਲੋਕ ਸਿਰਫ ਆਪਣੇ ਫਾਇਦੇ ਲਈ ਸਿਆਸਤ ਕਰ ਰਹੇ ਹਨ।
ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ
ਚੰਨੀ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਵਿੱਚ ਸੀ, ਫਿਰ ਆਮ ਆਦਮੀ ਪਾਰਟੀ ਤੋਂ ਉਹ ਸੰਸਦ ਮੈਂਬਰ ਬਣੇ ਤੇ ਫਿਰ ਹੁਣ ਟਿਕਟ ਲੈਣ ਤੋਂ ਬਾਅਦ ਵੀ ਉਹ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਇਸੇ ਤਰਾਂ ਟੀਨੂੰ ਬਸਪਾ ਤੋਂ ਅਕਾਲੀ ਦਲ ਤੇ ਹੁਣ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਹਨ। ਚੰਨੀ ਨੇ ਆਪਣੇ ਸੰਬੋਧਨ ਦੌਰਾਨ ਫਿਰੋਜ਼ਪੁਰ ਵਿੱਚ ਕਿਸਾਨਾਂ ਵੱਲੋਂ ਰੋਕੇ ਗਏ ਪੀਐਮ ਮੋਦੀ ਦੇ ਕਾਫਲੇ ਵਾਲੀ ਘਟਨਾ ਦਾ ਵੀ ਜ਼ਿਕਰ ਕੀਤਾ। ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਇੱਕ ਰਾਤ ਪਹਿਲਾਂ ਹੀ ਫੋਨ ਆ ਗਿਆ ਸੀ। ਉਨ੍ਹਾਂ ਨੇ ਕਿਸਾਨਾਂ ਨੂੰ ਪਿਆਰ ਨਾਲ ਸਮਝਾਉਣ ਦੀ ਸਲਾਹ ਦਿੱਤੀ ਸੀ।
Share the post "ਫਿਰੋਜ਼ਪੁਰ ‘ਚ ਕਿਸਾਨਾਂ ਵੱਲੋਂ ਰੋਕੋ ਗਏ PM ਮੋਦੀ ਦੇ ਕਾਫਲੇ ਨੂੰ ਲੈ ਕੇ ਚੰਨੀ ਨੇ ਕਹਿ ਵੱਡੀ ਗੱਲ"