ਜਲੰਧਰ: ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਵਿਖੇ ਨਤਮਸਤਕ ਹੋਏ। ਇਸ ਮੌਕੇ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਲਬਦਲੀ ਅਤੇ ਪੰਜਾਬ ਪੁਲਿਸ ਦੀਆਂ ਤਨਖਾਹਾਂ ਸਮੇਂ ਸਿਰ ਨਾ ਪਾਉਣ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨਾ ਖ਼ਤਮ ਹੋਣ ਦੇ ਕਿਨਾਰੇ ਜਾ ਰਿਹਾ ਹੈ ਤੇ ਅਜੇ ਤੱਕ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਪੁਲਿਸ ਦੀ ਮਹੀਨੇ ਦੀ ਪਹਿਲੀ ਤਰੀਕ ਨੂੰ ਜੋ ਤਨਖਾਹ ਪੈ ਜਾਂਦੀ ਸੀ ਉਹ ਹੁਣ ਦੋ-ਦੋ ਮਹੀਨੇ ਤੋਂ ਆਪਣੀਆਂ ਤਨਖਾਹਾਂ ਦੀ ਉਡੀਕ ਕਰ ਰਹੇ ਹਨ।
ਫਿਰੋਜ਼ਪੁਰ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਕਰਦਾ ਸੀ ਪਾਖੰਡ, SGPC ਨੇ ਗੁਰਦੁਆਰਾ ਸਾਹਿਬ ‘ਚ ਜੜਿਆ ਤਾਲਾ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ‘ਤੇ ਪਹਿਲਾ ਹੀ ਹਜ਼ਾਰਾਂ ਕਰੋੜਾਂ ਦਾ ਕਰਜ਼ਾਂ ਹੈ ਪਰ ਮੌਜੂਦਾ ਪੰਜਾਬ ਸਰਕਾਰ ਨੇ 80,000 ਹੋਰ ਕਰਜ਼ਾਂ ਲੈ ਕੇ ਪੰਜਾਬ ਨੂੰ ਹੋਰ ਕਰਜ਼ੇ ਹੇਠਾਂ ਦੱਬ ਦਿੱਤਾ ਹੈ। ਇਸ ਤੋਂ ਇਲਾਵਾ ਚੰਨੀ ਨੇ ਦੱਲਬਦਲੀ ਨੂੰ ਲੈ ਕੇ ਵਿਰੋਧੀਆਂ ‘ਤੇ ਤੰਜ ਕਸੇ ਹਨ। ਉਨ੍ਹਾਂ ਕਿਹਾ ਕਿ ਸ਼ੁਸ਼ੀਲ ਕੁਮਾਰ ਰਿੰਕੂ ਪਹਿਲਾ ਕਾਂਗਰਸ ਵਿਚ ਸ਼ਾਮਲ ਸੀ ਫਿਰ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ‘ਤੇ ‘ਆਪ’ ਪਾਰਟੀ ਨੇ ਰਿੰਕੂ ਨੂੰ ਲੋਕ ਸਭਾਂ ਦੀ ਟਿਕਟ ਵੀ ਦੇ ਦਿੱਤੀ ਪਰ ਇਹ ਫਿਰ ਵੀ ਭਾਜਪਾ ‘ਚ ਸ਼ਾਮਲ ਹੋ ਗਿਆ। ਚੰਨੀ ਨੇ ਕਿਹਾ ਕਿ ਦਲ ਬਦਲੀ ਲੀਡਰਾਂ ਨੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕੀਤੀ ਹੈ ‘ਤੇ ਲੋਕਾਂ ਇੰਨ੍ਹਾਂ ਦਲ ਬਦਲੂਆਂ ਨੂੰ ਮੂੰਹ ਨਹੀਂ ਲਗਾਉਣਗੇ।
Share the post "ਚੰਨੀ ਨੇ ਦਲ ਬਦਲੀ ਨੂੰ ਲੈ ਕੇ ਸ਼ੁਸ਼ੀਲ ਕੁਮਾਰ ਰਿੰਕੂ ‘ਤੇ ਸਾਧੇ ਤਿੱਖੇ ਨਿਸ਼ਾਨੇ"