ਚੈਟ ਲੀਕ ਮਾਮਲਾ;ਮੋਗਾ ਪੁਲਿਸ ਨੇ ਵਾਰਿਸ ਪੰਜਾਬ ਜਥੇਬੰਦੀ ਦੇ ਕਾਰਕੁੰਨ ਕੀਤੇ ਗ੍ਰਿਫਤਾਰ, ਦਰਜ਼ਨਾਂ ਵਿਰੁਧ ਪਰਚਾ ਦਰਜ਼

0
227

Moga News:ਬੀਤੀ ਦੇਰ ਸ਼ਾਮ ਤੋਂ ਹੀ ਪੰਜਾਬ ਭਰ ਵਿਚ ਇੱਕ ਸਿਆਸੀ ਜਥੇਬੰਦੀ ਦੇ ਵਟਸਗਰੁੱਪ ਵਿਚ ਵੱਡੇ ਸਿਆਸੀ ਆਗੂਆਂ ਨੂੰ ਕਥਿਤ ਤੌਰ ’ਤੇ ਖ਼ਤਮ ਕਰਨ ਦੀ ਚੈਟ ਲੀਕ ਹੋਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸਵਾਲ ਚੁੱਕੇ ਗਏ। ਪ੍ਰੰਤੂ ਮੋਗਾ ਪੁਲਿਸ ਨੇ ਇਸ ਮਾਮਲੇ ਵਿਚ ਪਹਿਲਾਂ ਹੀ ਵੱਡੀ ਕਾਰਵਾਈ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸਬੰਧਤ ਦੋ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਦਿਆਂ ਦਰਜ਼ਨਾਂ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਮਾਲ ਵਿਭਾਗ ਦੇ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਫ਼ਿਰੋਜਪੁਰ ਰੇਂਜ ਦੇ ਡੀਆਈਜੀ ਅਸ਼ਵਨੀ ਕੁਮਾਰ ਨੇ ਐਸਐਸਪੀ ਮੋਗਾ ਅਜੈ ਗਾਂਧੀ ਨਾਲ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਦਾਅਵਾ ਕੀਤਾ ਕਿ, ਗ੍ਰਿਫਤਾਰ ਕੀਤੇ ਕਾਰਕੁੰਨਾਂ ਵਿਚੋਂ ਇੱਕ ਮੋਗਾ ਅਤੇ ਇੱਕ ਖੰਨਾ ਨਾਲ ਸਬੰਧਤ ਹੈ। ਡੀਆਈਜੀ ਨੇ ਅੱਗੇ ਦਸਿਆ ਕਿ ਇਸ ਸਬੰਧ ਵਿਚ ਸਾਈਬਰ ਸੈੱਲ ਥਾਣੇ ਵਿਚ ਇਹ ਪਰਚਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮਾਮਲੇ ਵਿਚ ਬੀਐਨਐਸ ਦੀ ਧਾਰਾ 61(2)ਏ, 113(3),152 353 ਅਤੇ ਯੂਏਪੀਏ 13, 18 ਸਹਿਤ ਆਈਟੀ ਐਕਟ ਤਹਿਤ ਕੇਸ ਦਰਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ Big News: ਨਗਰ ਨਿਗਮ ਦਾ ATP ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਡੀਆਈਜੀ ਨੇ ਦਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ਼ ਲੱਗੇ ਐਨਐਸਏ ਨੂੰ ਵਧਾਉਣ ਤੋਂ ਬਾਅਦ ਇਹ ਗਰੁੱਪ ਬਣਾ ਕੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਦੀਆਂ ਸਾਜਸ਼ਾਂ ਕੀਤੀਆਂ ਜਾ ਰਹੀਆਂ ਸਨ ਪ੍ਰੰਤੂ ਪੁਲਿਸ ਨੇ ਪਹਿਲਾਂ ਹੀ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਦਸਿਆ ਕਿ ਇਸ ਵਟਸਐਪ ਗਰੁੱਪ ਵਿਚ ਕੁਮੈਂਟ ਕਰਨ ਵਾਲਿਆਂ ਨੂੰ ਵੀ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਇਸ ਵਟਸਐਪ ਗਰੁੱਪ ਦੀ ਲੀਕ ਹੋਈ ਚੈਟ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਸਹਿਤ ਹੋਰਨਾਂ ਸਿਆਸੀ ਵਿਰੋਧੀਆਂ ਨੂੰ ਕਥਿਤ ਤੌਰ ’ਤੇ ਖ਼ਤਮ ਕਰਨ ਦੀ ਗੱਲ ਸਾਹਮਣੇ ਆਈ ਸੀ।

ਇਹ ਵੀ ਪੜ੍ਹੋ Breaking News: ਪੁਲਿਸ ਦੀ Chitta queen ਦਾ ‘Friend’ ਬਲਵਿੰਦਰ ਸੋਨੂੰ ਗ੍ਰਿਫਤਾਰ, 4 ਅਪ੍ਰੈਲ ਤੋਂ ਸੀ ਫ਼ਰਾਰ

ਉਧਰ ਬਿਕਰਮ ਸਿੰਘ ਮਜੀਠਿਆ ਨੇ ਇਸ ਮਾਲਮੇ ਨੂੰ ਲੈ ਕੇ ਕੀਤੀ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੀਆਂ ਕਥਿਤ ਆਡੀਓ ਟੇਪ ਵੀ ਜਾਰੀ ਕੀਤੀਆਂ ਸਨ, ਜਿਸ ਵਿਚ ਉਹ ਦਾਅਵਾ ਕਰ ਰਿਹਾ ਹੈ ਕਿ ਉਸਦੇ ਗੈਂਗਸਟਰਾਂ ਨਾਲ ਸੰਬੰਧ ਹਨ ਤੇ ਉਸਨੇ ਡਕੈਤੀਆਂ ਕੀਤੀਆਂ ਹਨ। ਮਜੀਠਿਆ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ ਆਈ ਏ) ਤੋਂ ਕਰਵਾਈ ਜਾਵੇ। ਉਹਨਾਂ ਐਲਾਨ ਕੀਤਾ ਕਿ ਉਹ ਉਹਨਾਂ ਕੋਲ ਉਪਲਬਧ ਸਾਰੇ ਸਬੂਤ ਕੇਂਦਰ ਸਰਕਾਰ ਨੂੰ ਸੌਂਪਣਗੇ ਕਿਉਂਕਿ ਪੰਜਾਬ ਪੁਲਿਸ ਦਾ ਸਿਆਸੀਕਰਨ ਹੋ ਚੁੱਕਾ ਹੈ ਅਤੇ ਉਸ ’ਤੇ ਅੰਮ੍ਰਿਤਪਾਲ ਤੇ ਉਸਦੇ ਗਿਰੋਹ ਦੀ ਜਾਂਚ ਵਾਸਤੇ ਭਰੋਸਾ ਨਹੀਂ ਕੀਤਾ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here