spot_img

ਚਾਵਲਾ ਬਲਾਤਕਾਰ ਕਾਂਡ; ਆਮ ਆਦਮੀ ਪਾਰਟੀ ਨੇ ਵਲਟੋਹਾ ਤੇ ਬਹਿਰੀਨ ਵਾਲੀ ਬੀਬੀ ਦੀ ਆਡੀਓ ਕੀਤੀ ਜਾਰੀ !

Date:

spot_img

Chandigarh News: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਬਹਿਰੀਨ ਤੋਂ ਆਈ ਇੱਕ ਬੀਬੀ ਨਾਲ ਕਥਿਤ ਬਲਾਤਕਾਰ ਕਰਨ ਦੇ ਮਾਮਲੇ ਵਿਚ ਬੁਰੀ ਤਰ੍ਹਾਂ ਫ਼ਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਆਮ ਆਦਮੀ ਪਾਰਟੀ ਵੱਲੋਂ ਇਸਦੇ ਆਗੂ ਵਿਰਸਾ ਸਿੰਘ ਵਲਟੋਹਾ ਤੇ ਉਕਤ ਬੀਬੀ ਵਿਚਕਾਰ ਹੋਈ ਗੱਲਬਾਤ ਦੀ ਕਥਿਤ ਆਡੀਓ ਰਿਲੀਜ਼ ਜਾਰੀ ਕਰਕੇ ਹੋਰ ਮੁਸ਼ਕਿਲਾਂ ਖੜੀਆਂ ਕਰ ਦਿੱਤੀਆਂ ਹਨ। ਹਾਲਾਂਕਿ ਇਸ ਮਾਮਲੇ ਵਿਚ ਵਲਟੋਹਾ ਨੂੰ ਖੁਦ ਨੂੰ ਮੁੜ ਪਾਕ-ਪਵਿੱਤਰ ਐਲਾਨਦਿਆਂ ਦਾਅਵਾ ਕੀਤਾ ਹੈ ਕਿ ਇਹ ਆਡੀਓ AI ਨਾਲ ਤਿਆਰ ਕੀਤੀ ਗਈ ਹੈ। ਪ੍ਰੰਤੂ ਇਸ ਮਾਮਲੇ ਵਿਚ ਲਗਾਤਾਰ ਇੱਕ ਤੋਂ ਬਾਅਦ ਇੱਕ ਤੱਥ ਕੱਢ ਕੇ ਪੰਜਾਬ ਦੇ ਲੋਕਾਂ ਸਾਹਮਣੇ ਲਿਆ ਰਹੇ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਸਿੰਘ ਪੰਨੂ ਨੇ ਚੰਡੀਗੜ੍ਹ ਵਿਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ਼ੁੱਕਰਵਾਰ ਨੂੰ ਖੁਲਾਸਾ ਕੀਤਾ ਕਿ ਇਸ ਆਡੀਓ ਵਿਚ ਅਕਾਲੀ ਦਲ ਦੇ ਆਗੂ ਦੀ ਇਸ ਬੀਬੀ ਨਲ ਕਥਿਤ ਵਿੱਤੀ ਲੈਣ ਦੇਣ ਦਾ ਜ਼ਿਕਰ ਹੈ, ਜਿਸਦੇ ਬਾਰੇ ਬੀਬੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਉਸਨੂੰ ਬਹਿਰੀਨ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਟਿਕਟਾਂ ਭੇਜ ਕੇ ਇੱਥੇ ਕਿਸੇ ਹੋਰ ਵੱਡੇ ਆਗੂ ਖਿਲਾਫ਼ ਬੋਲਣ ਲਈ ਲਿਆਂਦਾ ਸੀ।

ਇਹ ਵੀ ਪੜ੍ਹੋ 👉Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

ਇਸ ਮਾਮਲੇ ਵਿਚ ਲਗਾਤਾਰ ਅਕਾਲੀ ਲੀਡਰਸ਼ਿਪ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਪੰਨੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਬਹਿਰੀਨ ਤੋਂ ਇਸ ਔਰਤ ਨੂੰ ਪੰਜਾਬ ਕਿਉਂ ਲਿਆਂਦਾ ਗਿਆ ਅਤੇ ਉਸ ਨੂੰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਾਲੀ ਇਮਾਰਤਾਂ ਵਿੱਚ ਲੰਬਾ ਸਮਾਂ ਕਿਵੇਂ ਠਹਿਰਾਇਆ ਗਿਆ, ਇਸਦੇ ਬਾਰੇ ਜਰੂਰ ਸਿੱਖ ਕੌਮ ਨੂੰ ਦੱਸਣਾ ਚਾਹੀਦਾ ਹੈ। ਪੰਨੂ ਨੇ ਇਸਤੋਂ ਪਹਿਲਾਂ ਇਸ ਮਹਿਲਾ ਨੂੰ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਫੰਡ ਵਿਚੋਂ ਇੱਕ ਲੱਖ ਰੁਪਇਆ ਟ੍ਰਾਂਸਫ਼ਰ ਕਰਨ ਦਾ ਖੁਲਾਸਾ ਕੀਤਾ ਸੀ। ਜਿਸਦੇ ਚੱਲਦੇ ਹੁਣ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਹ ਵੀ ਸਵਾਲ ਕੀਤਾ ਹੈ ਕਿ ਉਹ ਦੱਸਣ ਕਿ ਇਸ ਮਹਿਲਾ ਨੂੰ ਲਗਾਤਾਰ 7-8 ਮਹੀਨੇ ਕਿਉਂ ਤੇ ਕਿਸਦੀ ਇਜ਼ਾਜਤ ਨਾਲ ਸਰਾਵਾਂ ਵਿਚ ਠਹਿਰਾਇਆ ਗਿਆ, ਉਸਦੇ ਆਉਣ-ਜਾਣ ਲਈ ਗੱਡੀ ਦਾ ਪ੍ਰਬੰਧ ਕਿਉਂ ਕੀਤਾ ਤੇ ਨਾਲ ਹੀ ਇਹ ਇੱਕ ਲੱਖ ਰੁਪਇਆ ਕਿਉਂ ਦਿੱਤਾ ਗਿਆ। ਦਸਣਾ ਬਣਦਾ ਹੈ ਕਿ ਪੀੜਤ ਔਰਤ ਖ਼ੁਦ ਆਖ ਚੁੱਕੀ ਹੈ ਕਿ ਉਹ 17 ਨਵੰਬਰ 2025 ਨੂੰ ਬਹਿਰੀਨ ਤੋਂ ਵਾਪਸ ਆਈ ਸੀ ਪ੍ਰੰਤੂ ਉਸਨੂੰ ਏਅਰਪੋਰਟ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਤੇ ਉਸਤੋਂ ਬਾਅਦ 27 ਫਰਵਰੀ ਤੋਂ 16 ਅਗਸਤ 2026 ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਾਂ ਵਿੱਚ ਠਹਿਰ ਦਿੱਤੀ ਗਈ ਸੀ। ਇਸ ਮਾਮਲੇ ਵਿਚ 21 ਅਗਸਤ 2026 ਨੂੰ ਸ਼੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਨੇ ਤਤਕਾਲੀ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਚਾਵਲਾ ਵਿਰੁਧ ਬਲਾਤਕਾਰ ਦਾ ਪਰਚਾ ਦਰਜ਼ ਕੀਤਾ ਸੀ, ਜਿਸਤੋਂ ਬਾਅਦ ਉਹ ਫ਼ਰਾਰ ਹੋ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ:...

‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼

👉ਐਮ.ਐਲ.ਏ. ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਸਾਂਝੇ...