ਫਾਜ਼ਿਲਕਾ, 19 ਦਸੰਬਰ: ਡਿਪਟੀ ਕਮਿਸ਼ਨਰ ਅਮਨਪ੍ਰੀਤ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਉਪ ਮੰਡਲ ਮੈਜਿਸਟਰੇਟ ਫਾਜਿਲਕਾ/ਜਲਾਲਾਬਾਦ ਕੰਵਰਜੀਤ ਸਿੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਗਠਿਤ ਟੀਮ ਵੱਲੋਂ ਬਲਾਕ ਫਾਜਿਲਕਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਕੂਲੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੋ ਵਾਹਨ ਸ਼ਰਤਾਂ ਪੂਰੀਆਂ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਇਸੇ ਤਹਿਤ 14 ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਗਏ।
ਇਹ ਵੀ ਪੜ੍ਹੋ ਭਾਜਪਾ ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: ਆਪ
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਨੇ ਸਕੂਲ ਬੱਸ ਪਾਲਿਸੀ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਫਾਜਿਲਕਾ ਵਲੋਂ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਵੀ ਸਕੂਲ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਜੋ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਲਾਗੂ ਨਹੀਂ ਕਰਨਗੇ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਕੋਸ਼ਲ ਬਾਲ ਸੁਰੱਖਿਆ ਅਫਸਰ,ਫਾਜ਼ਿਲਕਾ, ਟਰਾਂਸਪੋਰਟ ਵਿਭਾਗ ਤੋਂ ਅਜੈ ਸ਼ਰਮਾ, ਨਿਸ਼ਾਨ ਸਿੰਘ ਸ਼ੋਸ਼ਲ ਵਰਕਰ, ਭੁਪਿੰਦਰਦੀਪ ਸਿੰਘ ਕਾਊਸਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਾਜ਼ਿਲਕਾ ਦੇ ਮੈਬਰਾ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 14 ਸਕੂਲੀ ਬੱਸਾਂ ਦੇ ਚਲਾਨ ਕੱਟੇ"