Monday, February 2, 2026

ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

Date:

spot_img
👉ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ -ਐਸ.ਐਸ.ਪੀ. ਮਾਨਸਾ
Mansa News:ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਮਾਨਸਾ  ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ, ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ ) ਨੂੰ ਘੇਰਾਬੰਦੀ ਕਰਕੇ PAIS ਐਪ ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।
ਇਸ ਸਰਚ ਅਪਰੇਸ਼ਨ ਦੌਰਾਨ 15 ਪੁਲਿਸ ਪਾਰਟੀਆ ਜਿੰਨਾ ਵਿਚ 01 ਐਸ.ਪੀ, 06 ਡੀ.ਐਸ.ਪੀ, 12 ਮੱੁਖ ਅਫਸਰਾਨ, ਇੰਚਾਰਜ ਛੀਅ ਸਟਾਫ ਮਾਨਸਾ ਦੇ ਕੁੱਲ 312 ਪੁਲਿਸ ਕਰਮਚਾਰੀਆ ਨੇ ਭਾਗ ਲਿਆ।ਐਸ.ਐਸ.ਪੀ.ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ 101 ਸ਼ੱਕੀ ਵਿਅਕਤੀਆ ਅਤੇ 92 ਸ਼ੱਕੀ ਵਹੀਕਲਾਂ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੋਰਾਨ ਜਿੰਨ੍ਹਾੋ 04 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੱੁਧ ਐਨ.ਡੀ.ਪੀ.ਐਸ ਐਕਟ ਤਹਿਤ 03 ਮੱੁਕਦਮੇ ਦਰਜ ਕਰਕੇ 190 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲੰਿਕ ਸਨਾਂਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ ਸ੍ਰੀ ਭਾਗੀਰਥ ਸਿੰਘ ਮੀਨਾ, ਐਸ.ਐਸ.ਪੀ. ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...