Friday, November 7, 2025
spot_img

ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

Date:

spot_img

👉ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ – SSP
Mansa News: ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਮਾਨਸਾ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਅਨੁਸਾਰ, ਅੱਜ ਹਰਜੀਤ ਸਿੰਘ ਆਈ.ਪੀ.ਐਸ ਬਠਿੰਡਾ ਰੇਂਜ,ਦੀ ਅਗਵਾਈ ਵਿਚ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ( ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ ) ਨੂੰ ਘੇਰਾਬੰਦੀ ਕਰਕੇ PAIS ਐਪ ਅਤੇ ਸਨੈਫਰ Dog ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।

ਇਹ ਵੀ ਪੜ੍ਹੋ  BSF ਦੀ ਕਾਮਯਾਬੀ; ਡ੍ਰੋਨ ਰਾਹੀਂ ਸਪਲਾਈ ਕੀਤੀ ਜਾ ਰਹੀ ਕਰੋੜਾਂ ਦੀ ਹੈਰੋਇਨ ਤੇ 2 ਪਿਸਤੌਲ ਬਰਾਮਦ

ਇਸ ਸਰਚ ਅਪਰੇਸ਼ਨ ਦੌਰਾਨ 9 ਪੁਲਿਸ ਪਾਰਟੀਆ ਜਿੰਨਾ ਵਿਚ 01 ਐਸ.ਪੀ, 06 ਡੀ.ਐਸ.ਪੀ. 12 ਮੁੱਖ ਅਫਸਰਾਨ, ਇੰਚਾਰਜ CIA ਸਟਾਫ ਮਾਨਸਾ ਦੇ ਕੁੱਲ 359 ਪੁਲਿਸ ਕਰਮਚਾਰੀਆ ਨੇ ਭਾਗ ਲਿਆ।ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸੱਕੀ ਵਿਅਕਤੀਆ ਅਤੇ ਸੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੋਰਾਨ 11 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ,ਆਬਕਾਰੀ ਐਕਟ ਅਤੇ BNS ਤਹਿਤ 08 ਮੁੱਕਦਮੇ ਦਰਜ ਕਰਕੇ 131 ਗ੍ਰਾਮ ਹੈਰੋਇਨ, 2 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ, 45 ਕੈਪਸੂਲ ਸਿਗਨੇਚਰ, ਇੱਕ ਲੱਖ ਗਿਆਰਾਂ ਹਜ਼ਾਰ ਪੰਜ ਸੋ ਤੀਹ ਰੁਪਏ ਡਰੱਗ ਮਨੀ, ਇੱਕ ਮੋਟਰ ਸਾਈਕਲ ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਇਹ ਵੀ ਪੜ੍ਹੋ  ਪਾਰਕਿੰਗ ਵਿਵਾਦ ਦੌਰਾਨ ‘ਵਿਗਿਆਨੀ’ ਦੀ ਹੋਈ ਮੌ+ਤ, ਗੁਆਂਢੀ ’ਤੇ ਪਰਚਾ ਦਰਜ਼

ਗ੍ਰਿਫਤਾਰ ਕੀਤੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ। ਭਾਗੀਰਥ ਸਿੰਘ ਮੀਨਾ ਆਈ.ਪੀ.ਐਸ.ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋਂ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੌਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਮੱਲਗਰਾ ਵੱਲੋ ਗੈਰ ਕਾਨੂੰਨੀ ਤਾਰੀਕੇ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸੀ.ਏ.ਕਿਊ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦਾ ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲੇਕ ਵਿਊ ਵਿਖੇ ਪਹੁੰਚਣ...

ਸਬਜ਼ੀ ਦੇ ਵੱਧ ਰੇਟਾਂ ਨੂੰ ਲੈ ਕੇ ਬਠਿੰਡਾ ਦੀ ਸਬਜ਼ੀ ਮੰਡੀ ‘ਚ ਹੰਗਾਮਾ, ਪੁਲਿਸ ਨੂੰ ਸਥਿਤੀ ਸੰਭਾਲਣੀ ਪਈ

👉ਸਾਬਕਾ ਕੋਸਲਰ ਵਿਜੇ ਕੁਮਾਰ ਸਾਥੀਆਂ ਸਹਿਤ ਸਬਜ਼ੀ ਮੰਡੀ ਨੂੰ...