spot_img
spot_img

ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

Date:

spot_img

👉ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ-SSP ਭਾਗੀਰਥ ਸਿੰਘ ਮੀਨਾ
Mansa News:ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਮਾਨਸਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਗੌਰਵ ਯਾਦਵ ਆਈ.ਪੀ.ਐਸ ਦੇ ਅਦੇਸਾਂ ਅਨੁਸਾਰ, ਅੱਜ ਜਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ( ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ ) ਨੂੰ ਘੇਰਾਬੰਦੀ ਕਰਕੇ PAIS ਐਪ ਅਤੇ ਸਨੈਫਰ Dog ਦੀ ਮੱਦਦ ਨਾਲ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।

ਇਹ ਵੀ ਪੜ੍ਹੋ  ਹਿਮਾਚਲ ਰੋਡਵੇਜ਼ ਦੀ ਬੱਸ ਭੰਨਣ ਵਾਲਿਆਂ ਵਿਰੁਧ ਪੰਜਾਬ ਪੁਲਿਸ ਵੱਲੋਂ ਪਰਚਾ ਦਰਜ਼

ਇਸ ਸਰਚ ਅਪਰੇਸ਼ਨ ਦੌਰਾਨ 10 ਪੁਲਿਸ ਪਾਰਟੀਆ ਜਿੰਨਾ ਵਿਚ 01 ਐਸ.ਪੀ. 04 ਡੀ.ਐਸ.ਪੀ. 12 ਮੁੱਖ ਅਫਸਰਾਨ, ਇੰਚਾਰਜ CIA ਸਟਾਫ ਮਾਨਸਾ ਦੇ ਕੁੱਲ 327 ਪੁਲਿਸ ਕਰਮਚਾਰੀਆ ਨੇ ਭਾਗ ਲਿਆ।ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸੱਕੀ ਵਿਅਕਤੀਆ ਅਤੇ ਸੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੋਰਾਨ 8 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ ਅਤੇ BNS ਤਹਿਤ 06 ਮੁੱਕਦਮੇ ਦਰਜ ਕਰਕੇ 21 ਗ੍ਰਾਮ ਹੈਰੋਇਨ, 310 ਨਸ਼ੀਲੀਆ ਗੋਲੀਆ, 100 ਕੈਪਸੂਲ ਸਿਗਨੇਚਰ ਦੀ ਬਰਾਮਦਗੀ ਕੀਤੀ ਗਈ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਇਹ ਵੀ ਪੜ੍ਹੋ ਨਸ਼ਾ ਤਸਕਰੀ ਕੇਸ: ਵਿਸ਼ੇਸ ਜਾਂਚ ਟੀਮ ਨੇ ਦੂਜੇ ਦਿਨ ਵੀ ਲਗਾਤਾਰ 8 ਘੰਟੇ ਬਿਕਰਮ ਮਜੀਠਿਆ ਤੋਂ ਕੀਤੀ ਪੁਛਗਿਛ

ਗ੍ਰਿਫਤਾਰ ਕੀਤੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਂ ਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ।ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...