Bathinda News: ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਐਸਐਸਪੀ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰ ਸਟੇਟ ਆਪ੍ਰੇਸ਼ਨ ਸੀਲ-17 ਅਧੀਨ ਜ਼ਿਲ੍ਹੇ ਦੇ ਸਰਹੱਦੀ ਨਾਕਿਆਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਸ਼੍ਰੀ ਇਸ਼ਾ ਸਿੰਗਲਾ ਡੀ.ਐੱਸ.ਪੀ CAW ਅਤੇ ਸ਼੍ਰੀ ਸੰਜੀਵ ਕੁਮਾਰ ਡੀ.ਐੱਸ.ਪੀ ਕਮਾਂਡ ਸੈਂਟਰ ਬਠਿੰਡਾ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਅਤੇ ਮਾੜੇ ਅਨਸਰਾਂ ‘ਤੇ ਨਕੇਲ ਕਸਣ ਪੁਲਿਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ ਅਮਰੀਕਾ ਸੈਟਲਡ ਕਰਨ ਦੇ ਨਾਂ ’ਤੇ ਆਪ ਆਗੂ ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਥਾਣੇਦਾਰ ਕਾਬੂ, ਦੋ ਫ਼ਰਾਰ
ਉਹਨਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਸਖਤ ਜਾਂਚ ਜਾਰੀ ਹੈ, ਤਾਂ ਕਿ ਜ਼ਿਲ੍ਹੇ ‘ਚ ਅਮਨ-ਚੈਨ ਬਰਕਰਾਰ ਰਹੇ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 ‘ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


