ਜ਼ਿਲ੍ਹੇ ‘ਚ ਸਕੂਲੀ ਵੈਨਾਂ/ਬੱਸਾਂ ਦੀ ਚੈਕਿੰਗ ਬਣਾਈ ਜਾਵੇ ਯਕੀਨੀ : ਪੂਨਮ ਸਿੰਘ

Date:

spot_img

👉ਰੋਡ ਸੇਫ਼ਟੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Bathinda News: ਜ਼ਿਲ੍ਹੇ ਦੀਆਂ ਸਾਰੀਆਂ ਸਕੂਲੀ ਵੈਨਾਂ/ਬੱਸਾਂ ਆਦਿ ਵਹੀਕਲਾਂ ਦੀ ਚੈਕਿੰਗ ਕਰਨੀ ਲਾਜ਼ਮੀ ਬਣਾਈ ਜਾਵੇ। ਇਹ ਆਦੇਸ਼ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਰੋਡ ਸੇਫ਼ਟੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਵਧੀਆ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਕੇ ਰਿਪੋਰਟ ਜਲਦ ਪੇਸ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੂੰ ਵੀ ਰੋਡ ਸੇਫਟੀ ਦੀ ਮੀਟਿੰਗ ਦਾ ਹਿੱਸਾ ਬਣਾਇਆ ਜਾਵੇ।

ਇਹ ਵੀ ਪੜ੍ਹੋ  ਪੈਸੇ ਬਦਲੇ ਨਸ਼ਾ ਤਸਕਰ ਨੂੰ ਫ਼ਰਾਰ ਕਰਨ ਵਾਲੇ CIA ਦੇ ਇੰਚਾਰਜ ਸਹਿਤ ਚਾਰ ਪੁਲਿਸ ਮੁਲਾਜ਼ਮ ਗ੍ਰਿਫਤਾਰ

ਵਧੀਕ ਡਿਪਟੀ ਕਮਿਸ਼ਨਰ ਨੇ ਐਨਐਚਆਈ, ਲੋਕ ਨਿਰਮਾਣ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕਰਦਿਆਂ ਕਿਹਾ ਸਮੂਹਿਕ ਤੌਰ ‘ਤੇ ਟੀਮ ਦੇ ਰੂਪ ਵਿੱਚ ਜ਼ਿਲ੍ਹੇ ਦੀ ਐਕਸੀਡੈਂਟ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਨਾਖਤ ਕਰਨੀ ਲਾਜ਼ਮੀ ਬਣਾਈ ਜਾਵੇ ਤਾਂ ਜੋ ਐਕਸੀਡੈਂਟਾਂ ਦੀ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 30 ਜੂਨ ਤੱਕ ਸਕੂਲਾਂ ਦੇ ਡਰਾਈਵਰਾਂ ਦਾ ਡੋਪ ਟੈਸਟ ਅਤੇ ਅੱਖਾਂ ਦੇ ਚੈਕਅੱਪ ਦੀ ਰਿਪੋਰਟ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਐਨਐਚਆਈ ਦੇ ਅਧਿਕਾਰੀਆਂ ਨੂੰ ਕਿਹਾ ਉਨ੍ਹਾਂ ਦੀਆਂ ਜੋ ਵੀ ਰੋਡ ਸੇਫਟੀ ਦੇ ਮੱਦੇਨਜ਼ਰ ਪ੍ਰਪੋਜ਼ਲਾਂ ਹਨ, ਨੂੰ ਜਲਦ ਪ੍ਰਵਾਨ ਕਰਵਾ ਕੇ ਕੰਮ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਉਨ੍ਹਾਂ ਪੀਆਰਟੀਸੀ ਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਡ ਸੇਫ਼ਟੀ ਸਬੰਧੀ ਸਾਂਝੇ ਤੌਰ ਤੇ ਜਾਗਰੂਕਤਾ ਕੈਂਪ ਲਗਾ ਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲੀ ਵੈਨਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਸਕੂਲੀ ਬੱਚਿਆ ਨੂੰ ਵੱਧ ਤੋਂ ਵੱਧ ਰੋਡ ਸੇਫ਼ਟੀ ਬਾਰੇ ਜਾਕਰੂਕ ਕੀਤਾ ਜਾਵੇ ਅਤੇ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਚਲਾਉਣ ਤੋਂ ਸਖਤੀ ਨਾਲ ਰੋਕਿਆ ਜਾਵੇ।ਇਸ ਮੌਕੇ ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੌੜ ਸ਼੍ਰੀ ਸੁਖਰਾਜ ਸਿੰਘ, ਆਰ.ਟੀ.ਓ. ਪੁਨੀਤ ਸ਼ਰਮਾ, ਟ੍ਰੈਫਿਕ ਇੰਚਾਰਜ ਸ. ਅਮਰੀਕ ਸਿੰਘ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...